
ਘਟਨਾ ਤੋਂ ਬਾਅਦ ਬੈਂਕ ਕਰਮਚਾਰੀਆਂ ਅਤੇ ਇਲਾਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਹੈ
ਜਲੰਧਰ : ਜਲੰਧਰ ਵਿਚ ਹਥਿਆਰਬੰਦ ਲੁਟੇਰਿਆਂ ਨੇ ਦਿਨ ਦਿਹਾੜੇ ਮਹਾਨਗਰ 'ਚ ਇਕ ਬੈਂਕ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਲੁੱਟ ਲਏ। ਘਟਨਾ ਹੁਸ਼ਿਆਰਪੁਰ ਰੋਡ 'ਤੇ ਪਿੰਡ ਹਜ਼ਾਰਾ ਨੇੜੇ ਦੀ ਦੱਸੀ ਜਾ ਰਹੀ ਹੈ, ਜਿੱਥੇ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਕੋਟਕ ਮਹਿੰਦਰਾ ਬੈਂਕ ਲੁੱਟ ਲਿਆ। ਜਾਣਕਾਰੀ ਸਾਹਮਣੇ ਆਈ ਹੈ ਕਿ ਲੁਟੇਰੇ ਕਰੀਬ 9 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਸੀ. ਸੀ. ਟੀ. ਸੀ 'ਚ ਕੈਦ ਹੋ ਗਈ ਹੈ ਤੇ ਪੁਲਿਸ ਵਲੋਂ ਕੈਮਰੇ ਖੰਗਾਲੇ ਜਾ ਰਹੇ ਹਨ।
ਉਥੇ ਹੀ ਬੈਂਕ ਕਰਮਚਾਰੀਆਂ ਦਾ ਕਹਿਣਾ ਹੈ ਕਿ ਸ਼ਾਮ 4 ਵਜੇ ਦੇ ਕਰੀਬ 2 ਲੁਟੇਰੇ ਬੈਂਕ ਦੇ ਅੰਦਰ ਆਏ ਅਤੇ ਉਨ੍ਹਾਂ ਨੇ ਆਉਂਦੇ ਹੀ ਹਵਾਈ ਫਾਇਰ ਕੀਤਾ ਅਤੇ ਕੈਸ਼ ਕਾਊਂਟਰ 'ਚੋਂ ਕਰੀਬ 9 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਬੈਂਕ ਕਰਮਚਾਰੀਆਂ ਅਤੇ ਇਲਾਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਹੈ।