Pakistan News: ਠੰਢ ਦਾ ਕਹਿਰ, ਨਿਮੋਨੀਆ ਨਾਲ 36 ਬੱਚਿਆਂ ਦੀ ਹੋਈ ਮੌਤ

By : GAGANDEEP

Published : Jan 11, 2024, 7:39 pm IST
Updated : Jan 11, 2024, 7:39 pm IST
SHARE ARTICLE
36 children died of pneumonia Pakistan News in punjabi
36 children died of pneumonia Pakistan News in punjabi

Pakistan News: ਸਕੂਲਾਂ 'ਚ ਸਵੇਰ ਦੀ ਪ੍ਰਾਰਥਨਾ ਸਭਾ 'ਤੇ ਲਗਾਈ ਪਾਬੰਦੀ

36 children died of pneumonia Pakistan News in punjabi : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ। ਇਥੇ ਨਿਮੋਨੀਆ ਕਾਰਨ ਪਿਛਲੇ ਹਫ਼ਤੇ ਘੱਟੋ-ਘੱਟ 36 ਬੱਚਿਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਇਸ ਦੌਰਾਨ ਸਕੂਲਾਂ ਵਿੱਚ ਸਵੇਰ ਦੀ ਪ੍ਰਾਰਥਨਾ ਸਭਾਵਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਜਾਣਕਾਰੀ ਵੀਰਵਾਰ ਨੂੰ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ।

ਇਹ ਵੀ ਪੜ੍ਹੋ: Punjab News: ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ  

ਸੂਬੇ ਵਿਚ 36 ਬੱਚਿਆਂ ਦੀ ਮੌਤ ਤੋਂ ਇਲਾਵਾ ਸਕੂਲੀ ਬੱਚਿਆਂ ਵਿੱਚ ਨਿਮੋਨੀਆ ਦੇ ਕੇਸਾਂ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ 31 ਜਨਵਰੀ ਤੱਕ ਪ੍ਰਾਰਥਨਾ ਸਭਾਵਾਂ ’ਤੇ ਪਾਬੰਦੀ ਲਾਉਣ ਦਾ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ: Doraha News: ਦਰੱਖਤ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਕਾਰ ਚਾਲਕ

ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੜਾਕੇ ਦੀ ਠੰਢ ਕਾਰਨ ਘੱਟੋ-ਘੱਟ 36 ਬੱਚਿਆਂ ਦੀ ਨਿਮੋਨੀਆ ਕਾਰਨ ਮੌਤ ਹੋ ਗਈ ਹੈ। ਇਸ ਕਾਰਨ ਸਰਕਾਰ ਨੂੰ 31 ਜਨਵਰੀ ਤੱਕ ਸਕੂਲਾਂ ਵਿੱਚ ਸਵੇਰ ਦੀ ਪ੍ਰਾਰਥਨਾ ਸਭਾ ਕਰਨ ’ਤੇ ਪਾਬੰਦੀ ਲਾਉਣੀ ਪਈ। ਨਰਸਰੀ ਅਤੇ ਪਲੇਅ ਸਕੂਲ ਦੇ ਬੱਚਿਆਂ ਲਈ 19 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਵਿਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਪੰਜਾਬ ਵਿਚ ਨਮੂਨੀਆ ਕਾਰਨ 990 ਬੱਚਿਆਂ ਦੀ ਮੌਤ ਹੋਈ ਸੀ। ਪੰਜਾਬ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਰੋਕਥਾਮ ਉਪਾਅ ਅਪਣਾਉਣ ਸਬੰਧੀ ਸੀਨੀਅਰ ਡਾਕਟਰਾਂ ਨਾਲ ਵਿਸਤ੍ਰਿਤ ਚਰਚਾ ਕੀਤੀ।

 (For more Punjabi news apart from 36 children died of pneumonia Pakistan News in punjabi  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM

ਸੁਣੋ ਨਸ਼ੇ ਨੂੰ ਲੈ ਕੇ ਕੀ ਬੋਲ ਗਏ ਅਨੰਦਪੁਰ ਸਾਹਿਬ ਦੇ ਲੋਕ ਕਹਿੰਦੇ, "ਚਿੱਟਾ ਸ਼ਰੇਆਮ ਵਿੱਕਦਾ ਹੈ"

20 May 2024 8:37 AM

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM
Advertisement