ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ
Published : Jan 11, 2024, 7:54 pm IST
Updated : Jan 11, 2024, 7:54 pm IST
SHARE ARTICLE
 Chetan Singh Jaudamajra assured to give all possible help to the potato producers
Chetan Singh Jaudamajra assured to give all possible help to the potato producers

ਵਿਚਾਰ-ਵਟਾਂਦਰੇ ਦੌਰਾਨ ਆਲੂ ਉਤਪਾਦਕਾਂ ਨੇ ਦੱਸਿਆ ਕਿ ਆਲੂ ਦੇ ਬੀਜਾਂ ਰਾਹੀਂ ਹੋਣ ਵਾਲੀ ਆਮਦਨ ਕੁੱਲ ਅਰਥ-ਵਿਵਸਥਾ ਦਾ ਇੱਕ ਤਿਹਾਈ ਹਿੱਸਾ ਹੈ।

ਚੰਡੀਗੜ੍ਹ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਮੰਗ 'ਤੇ ਹਮਦਰਦੀ ਨਾਲ ਹੁੰਗਾਰਾ ਭਰਦਿਆਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ। ਅਤਿ-ਆਧੁਨਿਕ ਤਕਨਾਲੌਜੀ ਨੂੰ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਆਲੂਆਂ ਦੀ ਪੁਟਾਈ ਲਈ ਨਵੀਨਤਮ ਅਤੇ ਕੁਸ਼ਲ ਤਕਨੀਕਾਂ ਅਪਨਾਉਣ ਦੀ ਗੱਲ ਵੀ ਆਖੀ।

ਆਲੂਆਂ ਲਈ ਧੋਗੜੀ ਇੰਡੋ ਡੱਚ ਸੈਂਟਰ ਫਾਰ ਐਕਸੀਲੈਂਸ ਵਿਖੇ ਡਿਜ਼ੀਜ਼ ਟੈਸਟਿੰਗ ਲੈਬ ਸਥਾਪਤ ਕਰਨ ਸਬੰਧੀ ਐਸੋਸੀਏਸ਼ਨ ਦੀ ਇੱਕ ਹੋਰ ਮੰਗ 'ਤੇ ਵਿਚਾਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੀ ਡਾਇਰੈਕਟਰ ਨੂੰ ਇਸ ਤਜਵੀਜ਼ ਦੀਆਂ ਸੰਭਾਵਨਾਵਾਂ ਬਾਰੇ ਚੰਗੀ ਤਰ੍ਹਾਂ ਘੋਖ ਕਰਨ ਲਈ ਕਿਹਾ। ਡਾਇਰੈਕਟਰ ਨੇ ਮੰਤਰੀ ਨੂੰ ਦੱਸਿਆ ਕਿ ਇਸ ਕੇਂਦਰ ਵਿੱਚ ਇੱਕ ਲੈਬ ਬਣਨ ਜਾ ਰਹੀ ਹੈ।

ਵਿਚਾਰ-ਵਟਾਂਦਰੇ ਦੌਰਾਨ ਆਲੂ ਉਤਪਾਦਕਾਂ ਨੇ ਦੱਸਿਆ ਕਿ ਆਲੂ ਦੇ ਬੀਜਾਂ ਰਾਹੀਂ ਹੋਣ ਵਾਲੀ ਆਮਦਨ ਕੁੱਲ ਅਰਥ-ਵਿਵਸਥਾ ਦਾ ਇੱਕ ਤਿਹਾਈ ਹਿੱਸਾ ਹੈ। ਆਲੂ ਉਤਪਾਦਕਾਂ ਨੇ ਆਲੂ ਦੇ ਬੀਜ ਵਾਲੇ ਖੇਤਰਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਆਖਿਆ, ਜਿਸ 'ਤੇ ਕੈਬਨਿਟ ਮੰਤਰੀ ਨੇ ਸਹਿਮਤੀ ਜਤਾਈ। ਉਨ੍ਹਾਂ ਦੱਸਿਆ ਕਿ ਆਲੂ ਦੇ ਨਕਲੀ ਬੀਜਾਂ ਦੀ ਸਪਲਾਈ, ਜਿਸ ਨਾਲ ਆਲੂ ਬੀਜ ਪ੍ਰਣਾਲੀ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਨੂੰ ਰੋਕਣ ਲਈ ਇੱਕ ਖਰੜਾ ਭੇਜਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement