Punjab News: CM ਮਾਨ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਸੌਂਪਿਆ ਚੈੱਕ
Published : Jan 11, 2024, 9:14 pm IST
Updated : Jan 11, 2024, 9:14 pm IST
SHARE ARTICLE
CM mann HANDS OVER CHEQUE WORTH RS 1 CRORE AS FINANCIAL ASSISTANCE TO FAMILY OF MARTYR JASPAL SINGH
CM mann HANDS OVER CHEQUE WORTH RS 1 CRORE AS FINANCIAL ASSISTANCE TO FAMILY OF MARTYR JASPAL SINGH

Punjab News: ਸਮੁੱਚਾ ਦੇਸ਼ ਸਰਹੱਦਾਂ ਦੀ ਰਾਖੀ ਕਰਦਿਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਕਰਜ਼ਦਾਰ: ਮੁੱਖ ਮੰਤਰੀ

CM mann HANDS OVER CHEQUE WORTH RS 1 CRORE AS FINANCIAL ASSISTANCE TO FAMILY OF MARTYR JASPAL SINGH: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਇਹ ਵੀ ਪੜ੍ਹੋ: India Canada News: ਭਾਰਤ ਤੇ ਕੈਨੇਡਾ ਦੇ ਲੰਮੇ ਸਮੇਂ ਦੇ ਰਣਨੀਤਕ ਹਿਤ ਜੁੜੇ ਹੋਏ ਹਨ : ਹਾਈ ਕਮਿਸ਼ਨਰ

ਸ਼ਹੀਦ ਹਵਲਦਾਰ ਜਸਪਾਲ ਸਿੰਘ, ਜੋ 9 ਮਹਾਰ ਰੈਜੀਮੈਂਟ ਵਿਚ ਤਾਇਨਾਤ ਸਨ, ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਦੌਰਾਨ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਦਾ ਦੇਸ਼ ਹਮੇਸ਼ਾ ਕਰਜ਼ਦਾਰ ਰਹੇਗਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ 'ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਕੇਵਲ ਇਕ ਪਰਿਵਾਰ ਜਾਂ ਸੂਬੇ ਦਾ ਨਹੀਂ, ਸਗੋਂ ਸਮੁੱਚੀ ਕੌਮ ਦਾ ਹੁੰਦਾ ਹੈ।

ਇਹ ਵੀ ਪੜ੍ਹੋ: Cough Syrup Seized News: ਖੰਘ ਦੇ ਨਕਲੀ ਸਿਰਪ ਦੀਆਂ 575 ਬੋਤਲਾਂ ਜ਼ਬਤ, ਦੋ ਲੋਕ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਹਵਲਦਾਰ ਜਸਪਾਲ ਸਿੰਘ ਦੀ ਕੁਰਬਾਨੀ ਦੇ ਹਮੇਸ਼ਾ ਰਿਣੀ ਰਹਿਣਗੇ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਡਿਊਟੀ ਦੌਰਾਨ ਬਹਾਦਰੀ, ਸਮਰਪਣ ਅਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement