Punjab News: ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ’ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ
Published : Jan 11, 2024, 7:24 am IST
Updated : Jan 11, 2024, 7:24 am IST
SHARE ARTICLE
Laljit Bhullar reclaims 85 Acres of Encroached Panchayt Land in village Harnampur
Laljit Bhullar reclaims 85 Acres of Encroached Panchayt Land in village Harnampur

ਖ਼ੁਦ ਟਰੈਕਟਰ ਚਲਾ ਕੇ ਕਬਜ਼ਾ ਛੁਡਵਾਉਣ ਲਈ ਵਾਹੀ ਜ਼ਮੀਨ

Punjab News: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਇਆ। ਕੈਬਨਿਟ ਮੰਤਰੀ ਨੇ ਦਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡ ਹਰਨਾਮਪੁਰਾ ਵਿਖੇ 85 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਜ਼ਮੀਨ ’ਤੇ ਉਦਯੋਗਪਤੀ ਤੋਂ ਲੈ ਕੇ ਪਿੰਡ ਵਾਸੀਆਂ ਵਲੋਂ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ। ਜ਼ਿਕਰਯੋਗ ਹੈ ਕਿ ਮੰਤਰੀ ਨੇ ਖ਼ੁਦ ਟਰੈਕਟਰ ਚਲਾ ਕੇ ਕਬਜ਼ਾ ਛੁਡਾਉਣ ਲਈ ਜ਼ਮੀਨ ਵਾਹ ਕੇ ਖ਼ਾਲੀ ਕਰਵਾਉਣ ਲਈ ਕਾਰਵਾਈ ’ਚ ਹਿੱਸਾ ਲਿਆ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਤੋਂ ਇਸ ਜ਼ਮੀਨ ਦੀ ਮਲਕੀਅਤ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਨੂੰ ਸੌਂਪ ਦਿਤੀ ਗਈ ਹੈ ਜਿਸ ਦੀ ਕੀਮਤ ਚੰਡੀਗੜ੍ਹ ਦੇ ਨਜ਼ਦੀਕ ਹੋਣ ਸਦਕਾ 100 ਕਰੋੜ ਰੁਪਏ ਤੋਂ ਵੱਧ ਹੈ। ਇਹ ਜ਼ਮੀਨ ਬਹੁਤ ਉਪਜਾਊ ਹੈ ਜਿਸ ਵਿੱਚ ਅਮਰੂਦਾਂ ਦੇ ਬਾਗ, ਖੈਰ ਦੇ ਦਰੱਖ਼ਤ ਲੱਗੇ ਹੋਏ ਹਨ ਅਤੇ ਕਈ ਲੋਕਾਂ ਵਲੋਂ ਕਬਜ਼ਾ ਕਰ ਕੇ ਖੇਤੀ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਨੂੰ ਪਿੰਡ ਦੀ ਪੰਚਾਇਤ ਦੇ ਹਵਾਲੇ ਕਰਕੇ ਖੁਲ੍ਹੀ ਬੋਲੀ ਰਾਹੀਂ ਖੇਤੀ ਲਈ ਅੱਗੇ ਦਿਤਾ ਜਾਵੇਗਾ ਅਤੇ ਇਸ ਆਮਦਨ ਨੂੰ ਪਿੰਡ ਦੇ ਵਿਕਾਸ ਉਤੇ ਖਰਚਿਆ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿ ਜਿਹੜੇ ਲੋਕਾਂ ਦਾ ਜ਼ਮੀਨ ਉਤੇ ਕਬਜ਼ਾ ਸੀ, ਉਨ੍ਹਾਂ ਨੂੰ ਬੋਲੀ ਵਿਚ ਸ਼ਾਮਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਉਤੇ ਕਬਜ਼ਾ ਹਟਵਾਉਣ ਨਾਲ ਜਿਥੇ ਸਰਕਾਰ ਦੀ ਆਮਦਨ ਵਿਚ ਵਾਧਾ ਹੋਵੇਗਾ, ਉਥੇ ਨਾਲ ਹੀ ਪੰਚਾਇਤ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ, ਜਿਸ ਨੂੰ ਪਿੰਡਾਂ ਦੀ ਨੁਹਾਰ ਨੂੰ ਬਦਲਣ ਵਿਚ ਯਕੀਨਣ ਮਦਦ ਹੋਵੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਪਿੰਡਾਂ ਵਿੱਚੋਂ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਵਿਚ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਜਿਸ ਦੇ ਨਤੀਜੇ ਵਜੋਂ ਪੰਚਾਇਤਾਂ ਵਲੋਂ ਆਮਦਨ ਵਧਾਉਣ ਦਾ ਵਧੀਆ ਉਪਰਾਲਾ ਕੀਤਾ ਜਾ ਸਕਦਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਇਸੇ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ ਜਿਸ ਵਿਚ ਬਹੁਤ ਸਾਰੀਆਂ ਕਮਰਸ਼ੀਅਲ ਅਤੇ ਖੇਤੀਬਾੜੀ ਨਾਲ ਸਬੰਧਤ ਜ਼ਮੀਨਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਹੁਤ ਹੀ ਸਖ਼ਤੀ ਨਾਲ ਨਾਜਾਇਜ਼ ਕਬਜ਼ਿਆਂ ਪ੍ਰਤੀ ਕਾਰਵਾਈ ਕਰ ਰਹੀ ਹੈ ਅਤੇ ਭਵਿੱਖ ਵਿਚ ਜਿਨ੍ਹਾਂ ਨੇ ਵੀ ਪੰਚਾਇਤੀ ਜ਼ਮੀਨਾਂ ਤੇ ਨਾਜ਼ਾਇਜ਼ ਕਬਜ਼ਾ ਕੀਤਾ ਹੋਇਆ ਹੈ ਉਥੇ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਇਆ ਜਾਵੇਗਾ।

(For more Punjabi news apart from Laljit Bhullar reclaims 85 Acres of Encroached Panchayt Land in village Harnampur, stay tuned to Rozana Spokesman)

Location: India, Punjab, Rup Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement