Kapurthala News: ਟਰੱਕ ਨੇ ਐਕਟਿਵਾ ਸਵਾਰ ਮਾਂ-ਪੁੱਤ ਨੂੰ ਮਾਰੀ ਟੱਕਰ, ਪੁੱਤ ਸਾਹਮਣੇ ਮਾਂ ਨੇ ਤੋੜਿਆ ਦਮ

By : GAGANDEEP

Published : Jan 11, 2024, 4:04 pm IST
Updated : Jan 11, 2024, 4:31 pm IST
SHARE ARTICLE
The truck hit the mother and son riding Activa Kapurthala News In punjabi
The truck hit the mother and son riding Activa Kapurthala News In punjabi

Kapurthala News: ਮ੍ਰਿਤਕ ਔਰਤ ਦੇ ਕੁਝ ਸਮਾਂ ਪਹਿਲਾਂ ਪਤੀ ਦੀ ਵੀ ਸੜਕ ਹਾਦਸੇ ਵਿਚ ਹੋਈ ਸੀ ਮੌਤ

The truck hit the mother and son riding Activa Kapurthala News In punjabi: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਡਵੀਜ਼ਨ 'ਚ ਬੀ.ਡੀ.ਪੀ.ਓ ਦਫਤਰ ਦੇ ਕੋਲ ਸੜਕ 'ਤੇ ਤੇਜ਼ ਰਫਤਾਰ ਟਰੱਕ ਚਾਲਕ ਐਕਟਿਵਾ ਸਾਵਰ ਮਾਂ-ਪੁੱਤ ਨੂੰ ਟੱਕਰ ਮਾਰ ਦਿਤੀ। ਹਾਦਸੇ ਵਿਚ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਨੂੰ ਦੇਖ ਕੇ ਲੋਕ ਮੌਕੇ 'ਤੇ ਇਕੱਠੇ ਹੋ ਗਏ। ਟਰੱਕ ਚਾਲਕ ਉਥੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋPunjab News : ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਠੇਕਾ ਅਧਾਰਿਤ ਮੁਲਾਜ਼ਮਾਂ ਵਲੋਂ ਲਗਾਇਆ ਗਿਆ ਧਰਨਾ 

ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਲੜਕੇ ਅਕਾਸ਼ਦੀਪ ਨੇ ਦੱਸਿਆ ਕਿ ਉਹ ਆਪਣੀ ਮਾਤਾ ਜਸਵੰਤ ਕੌਰ ਨਾਲ ਸਕੂਟਰੀ (ਪੀਬੀ-02-ਸੀਐਨ-1361) ’ਤੇ ਸਵਾਰ ਹੋ ਕੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਬੀ.ਡੀ.ਪੀ.ਓ ਦਫ਼ਤਰ ਨੇੜੇ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿਤੀ। ਜਿਸ ਵਿਚ ਉਸ ਦੀ ਮਾਤਾ ਜਸਵੰਤ ਕੌਰ ਡਿੱਗ ਪਈ। ਸਥਾਨਕ ਲੋਕਾਂ ਦੀ ਮਦਦ ਨਾਲ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: Sikh News:ਵਿਦੇਸ਼ਾਂ ’ਚ ਵਸਦੇ ਸਿੱਖਾਂ ਵਲੋਂ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਪੰਥ ’ਚੋਂ ਛੇਕਣ ਦੀ ਮੰਗ  

ਉਨ੍ਹਾਂ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲਾ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਉਨ੍ਹਾਂ ਮੁਲਜ਼ਮ ਟਰੱਕ ਡਰਾਈਵਰ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ ਅਤੇ ਰੋ ਰਹੇ ਹਨ। ਦੱਸ ਦੇਈਏ ਕਿ ਮ੍ਰਿਤਕ ਔਰਤ ਦੇ ਪਤੀ ਦੀ ਵੀ ਕੁਝ ਸਮਾਂ ਪਹਿਲਾਂ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮਾਂ-ਪੁੱਤ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਸਖ਼ਤ ਮਿਹਨਤ ਕਰਦੇ ਸਨ। ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਏ.ਐਸ.ਆਈ ਬਲਦੇਵ ਸਿੰਘ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਘਟਨਾ ਵਾਲੀ ਥਾਂ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from The truck hit the mother and son riding Activa Kapurthala News In punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement