Giani Raghbir Singh: ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਹੋਣ ’ਤੇ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ
Published : Jan 11, 2025, 1:12 pm IST
Updated : Jan 11, 2025, 1:12 pm IST
SHARE ARTICLE
Giani Raghbir Singh's first statement on Sukhbir Singh Badal's resignation being accepted
Giani Raghbir Singh's first statement on Sukhbir Singh Badal's resignation being accepted

ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਕੀਤੀ ਗਈ ਅਤੇ ਕੰਮਕਾਜ ਦੇਖਣ ਨੂੰ 7 ਮੈਂਬਰੀ ਕਮੇਟੀ ਕਾਇਮ ਹੈ

 

Giani Raghbir Singh's first statement on Sukhbir Singh Badal's resignation being accepted: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿਤੇ ਗਏ ਆਦੇਸ਼ਾਂ ਮੁਤਾਬਕ ਬੀਤੇ ਦਿਨ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ 'ਚ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਅਤੇ ਅਸਤੀਫ਼ਾ ਪ੍ਰਵਾਨ ਕਰਨ ਫ਼ੈਸਲੇ ਦਾ ਸਵਾਗਤ ਕਰਦੇ ਹਾਂ। 

ਇਸ ਦੌਰਾਨ ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਕੀਤੀ ਗਈ ਅਤੇ ਕੰਮਕਾਜ ਦੇਖਣ ਨੂੰ 7 ਮੈਂਬਰੀ ਕਮੇਟੀ ਕਾਇਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਵਧਣਾ ਚਾਹੀਦਾ ਹੈ ਅਤੇ 7 ਮੈਂਬਰੀ ਕਮੇਟੀ ਨੂੰ ਕਾਰਜਸ਼ੀਲ ਕਰਨਾ ਚਾਹੀਦਾ ਹੈ। 7 ਮੈਂਬਰੀ ਕਮੇਟੀ ਵੀ ਉਨ੍ਹਾਂ ਦਾ ਹੀ ਹਿੱਸਾ ਹੈ।  

ਉਨ੍ਹਾਂ ਕਿਹਾ ਬੀਤੇ ਦਿਨ ਡਾ. ਹਰਪਾਲ ਸਿੰਘ ਚੀਮਾ ਨੇ ਬਿਆਨ ਦਿਤਾ ਸੀ ਕਿ ਪਹਿਲਾਂ ਅਸਤੀਫ਼ੇ ਪ੍ਰਵਾਨ ਨਹੀਂ ਕੀਤੇ ਗਏ ਸੀ, ਹੁਣ ਅਸਤੀਫ਼ਾ ਪ੍ਰਵਾਨ ਹੋਇਆ ਹੈ ਅਤੇ ਨਵੇਂ ਪ੍ਰਧਾਨ ਚੁਣੇ ਜਾਣ ਦੇ ਕਦਮ ਚੁੱਕੇ ਜਾ ਰਹੇ ਹਨ ਪਰ ਵਰਕਿੰਗ ਕਮੇਟੀ ਵਲੋਂ 7 ਮੈਂਬਰੀ ਕਮੇਟੀ ਦਾ ਜ਼ਿਕਰ ਨਹੀਂ ਕੀਤਾ ਗਿਆ।

 ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ 7 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਦਾ ਮੁਖੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਬਣਾਇਆ ਗਿਆ ਸੀ। ਬੀਤੇ ਦਿਨ ਮੀਟਿੰਗ 'ਚ ਅਸਤੀਫ਼ਾ ਮਨਜ਼ੂਰ ਕੀਤਾ ਗਿਆ ਪਰ ਕਮੇਟੀ ਨੇ 7 ਮੈਂਬਰੀ ਕਮੇਟੀ ਦਾ ਜ਼ਿਕਰ ਨਹੀਂ ਕੀਤਾ ਪਰ ਉਹ ਅੱਜ ਵੀ ਕਾਇਮ ਹੈ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਵਲੋਂ ਇਹ ਸਾਫ਼ ਕਰ ਦਿਤਾ ਗਿਆ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਹੋਈ ਅਤੇ ਉਹ ਵੀ ਮੁੱਖ ਭੁਮਿਕਾ 'ਚ ਹੈ।

 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement