
ਗੁਰਪ੍ਰੀਤ ਗੋਗੀ ਅਕਸਰ ਹੀ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਰਹੇ।
MLA Gurpreet Gogi: ਪੱਛਮੀ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਗੁਰਪ੍ਰੀਤ ਗੋਗੀ ਦਾ ਦੇਰ ਰਾਤ ਦਿਹਾਂਤ ਹੋ ਗਿਆ ਹੈ। ਗੁਰਪ੍ਰੀਤ ਗੋਗੀ ਦੀ ਉਮਰ 57 ਸਾਲ ਦੇ ਸਨ, ਜੋ ਆਪਣੇ ਘਰ ਅੰਦਰ ਹੀ ਲਾਇਸੰਸੀ ਰਿਵਾਲਵਰ ਨਾਲ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ ਸਨ ਤੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਸੀ।
MLA ਗੁਰਪ੍ਰੀਤ ਸਿੰਘ ਗੋਗੀ ਦੇ ਅਕਾਲ ਚਲਾਣੇ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਗਟਾਇਆ ਦੁੱਖ
ਲਿਖਿਆ- ਇਸ ਦੁਖਦਾਈ ਖ਼ਬਰ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਮੇਰੀ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨਾਲ ਹਮਦਰਦੀ ਹੈ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।
.
ਇੱਕ ਬੇਬਾਕ ਬੋਲਣ ਵਾਲਾ ਇਨਸਾਨ ਇਸ ਦੁਨੀਆਂ ਤੋਂ ਚਲਾ ਗਿਆ। ਕਾਂਗਰਸੀ ਆਗੂ ਹੋਣ ਵੇਲੇ ਜੇਕਰ ਕਾਂਗਰਸੀ ਪਾਰਟੀ ਵਿਚ ਕੋਈ ਗ਼ਲਤ ਕੰਮ ਹੁੰਦਾ ਸੀ ਤਾਂ ਉਹ ਬੇਬਾਕ ਹੋ ਕੇ ਬੋਲਦੇ ਸਨ। ਇਸੇ ਤਰ੍ਹਾਂ ਉਹ ਆਮ ਆਦਮੀ ਪਾਰਟੀ ਵਿਚ ਕਰਦੇ ਰਹੇ ਹਨ। ਹਰ ਮੁੱਦੇ ਉੱਤੇ ਉਹ ਬੇਬਾਕ ਹੋ ਕੇ ਬੋਲਦੇ ਸਨ। ਉਹ ਲੋਕਾਂ ਨਾਲ ਜੁੜੇ ਹੋਏ ਸਨ। ਉਨ੍ਹਾਂ 'ਚ ਹਊਮਾ ਨਹੀਂ ਸੀ। ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿੰਦੇ ਸਨ।
: ਸੁਖਜਿੰਦਰ ਸਿੰਘ ਰੰਧਾਵਾ
‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਦੁੱਖ
ਲਿਖਿਆ- ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ 'ਤੇ ਬਹੁਤ ਦੁੱਖ ਹੋਇਆ।
ਇਸ ਔਖੇ ਸਮੇਂ ਦੌਰਾਨ ਦੁਖੀ ਪਰਿਵਾਰ ਨਾਲ ਮੇਰੀ ਡੂੰਘੀ ਸੰਵੇਦਨਾ ਹੈ। ਉਨ੍ਹਾਂ ਨੂੰ ਇਸ ਭਾਣੇ ਨੂੰ ਸਹਿਣ ਦੀ ਤਾਕਤ ਮਿਲੇ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਦੀ ਪਵਿੱਤਰ ਆਤਮਾ ਨੂੰ ਸ਼ਾਂਤੀ ਮਿਲੇ।
.
ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਬੀਤੇ ਦਿਨ ਮੇਰੇ ਨਾਲ ਬੁੱਢਾ ਨਾਲੇ ਬਾਰੇ ਗੱਲਬਾਤ ਕੀਤੀ ਸੀ। ਲੋਕਾਂ ਲਈ ਉਨ੍ਹਾਂ ਨੇ ਬਹੁਤ ਕੰਮ ਕੀਤੇ ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਵੋਟਾਂ ਦੇ ਕੇ ਜਿਤਾਇਆ ਸੀ। ਉਨ੍ਹਾਂ ਦੇ ਜਾਣ ਨਾਲ ਹਲਕੇ, ਪਾਰਟੀ ਤੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ।
ਸੰਤ ਬਲਬੀਰ ਸਿੰਘ ਸੀਚੇਵਾਲ
ਅਜਿਹੇ ਬਹੁਤ ਘੱਟ ਲੀਡਰ ਦੇਖਣ ਨੂੰ ਮਿਲਦੇ ਹਨ ਜੋ ਕਿਸੇ ਮੁੱਦੇ ਉੱਤੇ ਬੇਬਾਕ ਬੋਲਦੇ ਹੋਣ। ਗੁਰਪ੍ਰੀਤ ਸਿੰਘ ਗੋਗੀ ਬੁੱਢੇ ਨਾਲੇ ਨੂੰ ਲੈ ਕੇ ਹਮੇਸ਼ਾ ਆਵਾਜ਼ ਉਠਾਉਂਦੇ ਸਨ। ਅੱਜ ਸਾਡਾ ਸਾਥੀ ਇਸ ਦੁਨੀਆਂ ਤੋਂ ਚਲਾ ਗਿਆ ਹੈ ਤੇ ਉਨ੍ਹਾਂ ਦੇ ਜਾਣ ਨਾਲ ਹਲਕਾ, ਪਾਰਟੀ ਤੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ: ਨੀਲ ਗਰਗ (ਆਪ ਬੁਲਾਰੇ)
MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਗਟਾਇਆ ਦੁੱਖ
ਮੇਰੇ ਭਰਾ MLA ਗੁਰਪ੍ਰੀਤ ਗੋਗੀ ਜੀ ਦੇ ਬੇਵਕਤ ਅਕਾਲ ਚਲਾਣੇ ਦਾ ਬੇਹੱਦ ਅਫ਼ਸੋਸ ਹੈ, ਕੱਲ੍ਹ ਹੀ ਗੋਗੀ ਜੀ ਸਮੇਤ ਸੰਤ ਸੀਚੇਵਾਲ ਜੀ ਨੂੰ ਮਿਲ ਕੇ ਬੁੱਢੇ ਨਾਲੇ ਨੂੰ ਬੁੱਢਾ ਦਰਿਆ ਬਣਾਉਣ ਦੇ ਕਾਰਜਾਂ ਸਬੰਧੀ ਲੰਬਾ ਸਮਾਂ ਵਿਚਾਰ ਚਰਚਾ ਕੀਤੀ ਸੀ,
ਪਰਮਾਤਮਾ ਗੋਗੀ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ MP ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਗਟਾਇਆ ਦੁੱਖ
ਲਿਖਿਆ- ਲੁਧਿਆਣਾ ਤੋਂ ਸਾਡੇ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦਾ ਬੇਵਕਤ ਚਲੇ ਜਾਣਾ ਜਿੱਥੇ ਪਰਿਵਾਰ ਲਈ ਵੱਡਾ ਘਾਟਾ ਹੈ ਉੱਥੇ ਪਾਰਟੀ ਲਈ ਵੀ ਬਹੁਤ ਵੱਡਾ ਘਾਟਾ ਹੈ। ਮੈਂ ਉਨ੍ਹਾਂ ਦੇ ਪਰਿਵਾਰ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਾ ਹੋਇਆ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਸਾਡੇ ਵਿਛੜੇ ਸਾਥੀ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪ੍ਰਗਟਾਇਆ ਦੁੱਖ
.ਲੁਧਿਆਣਾ ਤੋਂ ਸਾਥੀ ਵਿਧਾਇਕ ਅਤੇ ਹਮੇਸ਼ਾ ਵੱਡੇ ਭਰਾ ਦੀ ਤਰ੍ਹਾਂ ਪਿਆਰ ਸਤਿਕਾਰ ਦੇਣ ਵਾਲੇ ਗੁਰਪ੍ਰੀਤ ਗੋਗੀ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਮਨ ਨੂੰ ਬੇਹੱਦ ਦੁੱਖ ਹੋਇਆ। ਉਹ ਬਹੁਤ ਨੇਕ ਦਿਲ ਅਤੇ ਤਜਰਬੇਕਾਰ ਇਨਸਾਨ ਸਨ ਉਨ੍ਹਾ ਤੋਂ ਹਮੇਸ਼ਾ ਬਹੁਤ ਕੁਝ ਸਿੱਖਣ ਨੂੰ ਮਿਲਿਆ। ਵਾਹਿਗੁਰੂ ਉਨ੍ਹਾਂ ਨੂੰ ਹਮੇਸ਼ਾ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ…..
.
MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰਗਟਾਇਆ ਦੁੱਖ
ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਾਥੀ ਵਿਧਾਇਕ ਵੀਰ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ ਹੈ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
.
MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪ੍ਰਗਟਾਇਆ ਦੁੱਖ
ਲਿਖਿਆ- ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਸਾਡੇ ਸਾਥੀ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ। ਮੇਰੀ ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਤੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ।
.
MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਦੁੱਖ
ਲਿਖਿਆ- ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੇ ਸਦਮੇ ਭਰੇ ਅਤੇ ਦੁਖ਼ਦਾਈ ਦਿਹਾਂਤ 'ਤੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਮੇਰੀ ਦਿਲੋਂ ਹਮਦਰਦੀ। ਵਾਹਿਗੁਰੂ ਜੀ ਵਿਛੜੀ ਆਤਮਾ ਨੂੰ ਸ਼ਾਂਤੀ ਦੇਣ।
.
MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ CM ਆਤਿਸ਼ੀ ਨੇ ਪ੍ਰਗਟਾਇਆ ਦੁੱਖ
ਲਿਖਿਆ- ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਗੋਗੀ ਜੀ ਨੇ ਹਮੇਸ਼ਾ ਲੋਕਾਂ ਦੀ ਸੇਵਾ ਅਤੇ ਭਲਾਈ ਲਈ ਕੰਮ ਕੀਤਾ। ਉਨ੍ਹਾਂ ਦਾ ਜਾਣਾ ਇੱਕ ਵੱਡਾ ਘਾਟਾ ਹੈ।
ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਨ।
.
MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ ਅਰਵਿੰਦ ਕੇਜਰੀਵਾਲ ਨੇ ਪ੍ਰਗਟਾਇਆ ਦੁੱਖ
MLA ਗੁਰਪ੍ਰੀਤ ਗੋਗੀ ਦੇ ਬੇਵਕਤੀ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਗੁਰਪ੍ਰੀਤ ਗੋਗੀ ਇੱਕ ਅਜਿਹੇ ਨੇਤਾ ਸਨ ਜਿਨ੍ਹਾਂ ਨੇ ਅਟੁੱਟ ਸਮਰਪਣ ਅਤੇ ਦਇਆ ਨਾਲ ਆਪਣੇ ਲੋਕਾਂ ਦੀ ਸੇਵਾ ਕੀਤੀ। ਉਨ੍ਹਾਂ ਦੀ ਗ਼ੈਰ ਹਾਜ਼ਰੀ ਨੇ ਇਕ ਖਲਾਅ ਪੈਦਾ ਕਰ ਦਿੱਤਾ। ਮੈਂ ਉਨ੍ਹਾਂ ਦੇ ਦੁਖੀ ਪ੍ਰਵਾਰ ਤੇ ਚਾਹੁਣ ਵਾਲਿਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ
.
MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਗਟਾਇਆ ਦੁੱਖ
ਲਿਖਿਆ- ਲੁਧਿਆਣਾ ਪੱਛਮੀ ਤੋਂ ਵਿਧਾਇਕ ਅਤੇ ਪੁਰਾਣੇ ਸਾਥੀ ਗੁਰਪ੍ਰੀਤ ਗੋਗੀ ਜੀ ਦੀ ਅਚਨਚੇਤ ਹੋਈ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਲਗਿਆ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।
.