
ਕਾਂਗਰਸ ਨਾਲ ਸ਼ੁਰੂ ਹੋਇਆ ਸੀ ਸਿਆਸੀ ਸਫ਼ਰ
Gurpreet Singh Gogi's political journey: ਪੱਛਮੀ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਗੁਰਪ੍ਰੀਤ ਗੋਗੀ ਦਾ ਦੇਰ ਰਾਤ ਦਿਹਾਂਤ ਹੋ ਗਿਆ ਹੈ। ਗੁਰਪ੍ਰੀਤ ਗੋਗੀ ਦੀ ਉਮਰ 57 ਸਾਲ ਦੇ ਸਨ, ਜੋ ਆਪਣੇ ਘਰ ਅੰਦਰ ਹੀ ਲਾਇਸੰਸੀ ਰਿਵਾਲਵਰ ਨਾਲ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ ਸਨ ਤੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਸੀ।
ਗੋਗੀ ਦਾ 23 ਸਾਲ ਪਹਿਲਾਂ ਕਾਂਗਰਸ ਨਾਲ ਸ਼ੁਰੂ ਹੋਇਆ ਸੀ ਸਿਆਸੀ ਸਫ਼ਰ
ਗੁਰਪ੍ਰੀਤ ਗੋਗੀ ਨੇ ਆਪਣਾ ਸਿਆਸੀ ਸਫ਼ਰ ਕਾਂਗਰਸ ਨਾਲ ਸ਼ੁਰੂ ਕੀਤਾ ਸੀ, ਜਿੱਥੋਂ 3 ਵਾਰ ਲਗਾਤਾਰ ਕੌਂਸਲਰ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਕਾਂਗਰਸ ਵੱਲੋਂ ਜ਼ਿਲ੍ਹਾ ਪ੍ਰਧਾਨ ਦਾ ਅਹੁਦਾ ਵੀ ਦਿੱਤਾ ਗਿਆ। ਸਾਲ 2017 ਵਿੱਚ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਉਸ ਵੇਲੇ ਗੁਰਪ੍ਰੀਤ ਗੋਗੀ ਨੂੰ ਇੰਡਸਟਰੀ ਦਾ ਚੇਅਰਮੈਨ ਬਣਾਇਆ ਗਿਆ।
ਸਾਲ 2022 ਵਿੱਚ ਜਦੋਂ ਕਾਂਗਰਸ ਵੱਲੋਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ, ਉਸ ਤੋਂ ਬਾਅਦ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਹੀ ਗੁਰਪ੍ਰੀਤ ਗੋਗੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ। ਇਸ ਤੋਂ ਬਾਅਦ ਸਾਲ 2022 ਵਿੱਚ ਉਨ੍ਹਾਂ ਨੇ ਲੁਧਿਆਣਾ ਦੇ ਪੱਛਮੀ ਹਲਕੇ ਤੋਂ ਚੋਣ ਲੜੀ ਅਤੇ ਉਹ ਜੇਤੂ ਰਹੇ। ਉਨ੍ਹਾਂ ਨੂੰ 40 ਹਜ਼ਾਰ ਤੋਂ ਵੱਧ ਵੋਟਾਂ ਪਈਆਂ ਸਨ। ਗੋਗੀ ਵੱਲੋਂ ਕਾਂਗਰਸ ਦੇ ਕੈਬਨਿਟ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਨੂੰ ਹਰਾਇਆ ਗਿਆ ਸੀ। ਇੰਨਾਂ ਹੀ ਨਹੀਂ, ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ ਇੰਦਰ ਗਰੇਵਾਲ ਅਤੇ ਭਾਜਪਾ ਦੇ ਵਿਕਰਮ ਸੰਧੂ ਨੂੰ ਹਰਾ ਕੇ ਗੁਰਪ੍ਰੀਤ ਗੋਗੀ ਆਮ ਆਦਮੀ ਪਾਰਟੀ ਤੋਂ ਵਿਧਾਇਕ ਬਣੇ।
ਗੁਰਪ੍ਰੀਤ ਗੋਗੀ ਅਕਸਰ ਹੀ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਰਹੇ। ਉਨ੍ਹਾਂ ਵੱਲੋਂ ਆਪਣੀ ਹੀ ਸਰਕਾਰ ਦੇ ਖਿਲਾਫ ਜਾ ਕੇ ਬੁੱਢੇ ਨਾਲੇ ਲਈ ਰੱਖਿਆ ਨਹੀਂ ਪੱਥਰ ਵੀ ਤੋੜਿਆ ਗਿਆ,ਇਸ ਕਾਰਣ ਉਹ ਕਾਫੀ ਸੁਰਖੀਆਂ ਵਿੱਚ ਰਹੇ।
ਬੀਤੇ ਦਿਨ ਵੀ ਉਨ੍ਹਾਂ ਨੇ ਬੁੱਢੇ ਨਾਲੇ ਦੀ ਸਫ਼ਾਈ ਨੂੰ ਲੈ ਕੇ ਵਾਤਾਵਰਨ ਪ੍ਰੇਮੀ ਬਲਵੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਸੀ
ਗੁਰਪ੍ਰੀਤ ਗੋਗੀ ਲਗਭਗ 23 ਸਾਲ ਕਾਂਗਰਸ ਵਿੱਚ ਰਹੇ ਸੀ। ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਚੋਣਾਂ 2024 ਵਿੱਚ ਪਤਨੀ ਡਾਕਟਰ ਸੁਖਚੈਨ ਕੌਰ ਵਾਰਡ ਨੰਬਰ 61 ਤੋਂ ਮਹਿਜ਼ 86 ਵੋਟਾਂ ਤੋਂ ਹਾਰ ਗਏ ਸਨ।
ਵਿਧਾਇਕ ਗੁਰਪ੍ਰੀਤ ਗੋਗੀ ਆਪਣੀ ਪਤਨੀ ਸੁਖਚੈਨ ਨਾਲ ਸਕੂਟਰ 'ਤੇ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਸੀ ਕਿ 'ਇਹ ਮੇਰਾ ਲੱਕੀ ਸਕੂਟਰ ਹੈ। ਇਸ ਨਾਲ ਹੀ ਮੈਂ ਬਹੁਤ ਸਫ਼ਰ ਤੈਅ ਕੀਤਾ ਹੈ।'