
ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ ’ਤੇ ਹਨ
Jagjit Singh Dallewal: ਪੰਜਾਬ-ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 47ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਹਨਾਂ ਦੀ ਹਾਲਤ ਨਾਜ਼ੁਕ ਹੈ। ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ ’ਤੇ ਹਨ। ਵੀਰਵਾਰ ਨੂੰ ਕੀਤੇ ਗਏ ਉਸ ਦੇ ਟੈਸਟ ਦੀ ਰਿਪੋਰਟ ਅਜੇ ਤਕ ਨਹੀਂ ਆਈ ਹੈ। ਅੱਜ ਕਿਸਾਨ ਆਗੂ ਜਨਤਾ ਸਾਹਮਣੇ ਰਿਪੋਰਟਾਂ ਪੇਸ਼ ਕਰਨਗੇ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਦਰਸ਼ਨਪਾਲ ਸਿੰਘ ਅਤੇ ਹੋਰ ਖਨੌਰੀ ਸਰਹੱਦ ‘ਤੇ ਪਹੁੰਚੇ ਅਤੇ ਡੱਲੇਵਾਲ ਨਾਲ ਮੁਲਾਕਾਤ ਕੀਤੀ। ਕਿਸਾਨ ਆਗੂਆਂ ਨੇ 9 ਜਨਵਰੀ ਨੂੰ ਮੋਗਾ ਵਿਖੇ ਹੋਈ ਮਹਾਂਪੰਚਾਇਤ ਵਿੱਚ ਪਾਸ ਕੀਤਾ ਗਿਆ ਪ੍ਰਸਤਾਵ ਮੋਰਚੇ ਦੇ ਆਗੂਆਂ ਨੂੰ ਸੌਂਪਿਆ। ਕਿਸਾਨ ਆਗੂਆਂ ਨੇ ਇਸ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਦਾ ਸਹਿਯੋਗ ਮੰਗਿਆ ਅਤੇ ਕੇਂਦਰ ਸਰਕਾਰ ਤੋਂ ਐਮਐਸਪੀ ਗਰੰਟੀ ਕਾਨੂੰਨ ਦੀ ਮੰਗ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ।