
MLA Amritpal Singh Sukhanand:
MLA Amritpal Singh Sukhanand Car accident News in punjabi: ਜ਼ਿਲ੍ਹਾ ਮੋਗਾ ਦੇ ਸਬ-ਡਵੀਜ਼ਨ ਬਾਘਾਪੁਰਾਣਾ ਦੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਕਾਫ਼ਲੇ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ। ਇਸ ਹਾਦਸੇ ਵਿਚ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬਾਲ-ਬਾਲ ਬਚ ਗਏ ਕਿਉਂਕਿ ਉਹ ਦੂਜੀ ਗੱਡੀ ਵਿਚ ਸਵਾਰ ਸਨ।
ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦੇ ਗੰਨਮੈਨ ਸਵਾਰ ਸਨ, ਜੋ ਜ਼ਖ਼ਮੀ ਹੋ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਜਾ ਰਹੇ ਸਨ ਪਰ ਜੀਂਦ ਕੋਲ ਜਾ ਕੇ ਉਨ੍ਹਾਂ ਦੀ ਸਰਕਾਰੀ ਗੱਡੀ ਦਾ ਐਕਸੀਡੈਂਟ ਹੋ ਗਿਆ। ਵਿਧਾਇਕ ਇਸ ਹਾਦਸੇ ਦੌਰਾਨ ਵਾਲ-ਵਾਲ ਬੱਚ ਗਏ ਹਨ।