ਜਲੰਧਰ 'ਚ 'ਆਪ' ਦੀ ਵੱਡੀ ਜਿੱਤ, ਮੇਅਰ ਬਣੇ ਵਨੀਤ ਧੀਰ ਦੀ ਅਗਵਾਈ 'ਚ ਜਲੰਧਰ ਦਾ ਵਿਕਾਸ ਹੋਵੇਗਾ ਨਵੀਆਂ ਬੁਲੰਦੀਆਂ 'ਤੇ
Published : Jan 11, 2025, 5:43 pm IST
Updated : Jan 11, 2025, 5:43 pm IST
SHARE ARTICLE
Significant Victory for AAP in Jalandhar: Vineet Dhir Elected as New Mayor
Significant Victory for AAP in Jalandhar: Vineet Dhir Elected as New Mayor

ਬਲਬੀਰ ਸਿੰਘ ਬਿੱਟੂ ਢਿੱਲੋਂ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਹੋਣਗੇ ਡਿਪਟੀ ਮੇਅਰ

ਚੰਡੀਗੜ੍ਹ/ਜਲੰਧਰ, 11 ਜਨਵਰੀ  ਜਲੰਧਰ ਦੇ ਵਾਰਡ ਨੰਬਰ 62 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਵਨੀਤ ਧੀਰ ਨਗਰ ਨਿਗਮ ਦੇ ਨਵੇਂ ਮੇਅਰ ਹੋਣਗੇ। ਬਲਬੀਰ ਸਿੰਘ ਬਿੱਟੂ ਢਿੱਲੋਂ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਲੰਧਰ ਦੇ ਵਿਕਾਸ ਲਈ ਵਚਨਬੱਧ ਹੈ। ਸ਼ਹਿਰ ਦਾ ਵਿਕਾਸ ਅਤੇ ਆਧੁਨਿਕੀਕਰਨ ਸਾਡੀ ਤਰਜੀਹ ਹੈ।

ਤਿੰਨਾਂ ਨਾਵਾਂ ਦਾ ਐਲਾਨ ਹੁੰਦੇ ਹੀ ‘ਆਪ’ ਆਗੂਆਂ ਤੇ ਵਰਕਰਾਂ ਨੇ ਰੈੱਡ ਕਰਾਸ ਭਵਨ ਦੇ ਬਾਹਰ ਢੋਲ ਵਜਾ ਕੇ ਨਵੇਂ ਅਹੁਦੇਦਾਰਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਦੀ ਜਿੱਤ ਦਾ ਜਸ਼ਨ ਮਨਾਇਆ।  ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵੀ ਤਿੰਨਾਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਅਰ ਬਣਨ ਨਾਲ ਜਲੰਧਰ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਕੰਮ ਕਰਨ ਨੂੰ ਪਹਿਲ ਦਿੱਤੀ ਹੈ। ਹੁਣ ਜਲੰਧਰ ਵਿਕਾਸ ਦਾ ਨਵਾਂ ਅਧਿਆਏ ਲਿਖੇਗਾ। 

ਅਮਨ ਅਰੋੜਾ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਹੈ, ਜਿਸ ਕਾਰਨ ਅੱਜ ਪੂਰੇ ਬਹੁਮਤ ਨਾਲ  ਜਲੰਧਰ 'ਚ ਆਪ ਦਾ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਬਣ ਸਕਿਆ। ਉਨ੍ਹਾਂ ਜਲੰਧਰ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ |

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement