ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਕੀਤਾ ਨਿਪਟਾਰਾ
ਸ੍ਰੀ ਅਨੰਦਪੁਰ ਸਾਹਿਬ: ‘ਸਾਡਾ ਐੱਮ ਐਲ ਏ’ ਪ੍ਰੋਗਰਾਮ ਦੇ ਤਹਿਤ ਕੈਬਿਨਟ ਮੰਤਰੀ ਹਰਜੋਤ ਬੈਂਸ ਅੱਜ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੇ, ਜਿੱਥੇ ਉਹਨਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ‘ਸਾਡਾ ਐੱਮ ਐਲ ਏ ਸਾਡੇ ਵਿੱਚ’ ਪ੍ਰੋਗਰਾਮ ਲੋਕਾਂ ਨੂੰ ਸਿੱਧਾ ਸਰਕਾਰ ਨਾਲ ਜੋੜਣ ਦੀ ਇੱਕ ਮਹੱਤਵਪੂਰਨ ਪਹਿਲ ਬਣ ਚੁੱਕਾ ਹੈ। ਇਸੀ ਤਹਿਤ ਅੱਜ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਪੀ ਐਸ ਈ ਬੀ ਗੈਸਟ ਹਾਊਸ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੇ। ਇੱਥੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਨਿੱਜੀ ਅਤੇ ਜਨਤਕ ਸਮੱਸਿਆਵਾਂ ਲੈ ਕੇ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਮਾਈਨਿੰਗ ਦੇ ਨਾਂ ’ਤੇ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਜਾਂ ਬਲੈਕਮੇਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੁਝ ਲੋਕ ਮਾਈਨਿੰਗ ਸਾਈਟਾਂ ’ਤੇ ਜਾ ਕੇ ਦਬਾਅ ਬਣਾਉਣ ਅਤੇ ਧਮਕੀਆਂ ਦੇ ਰਹੇ ਹਨ, ਪਰ ਹੈਰਾਨੀ ਦੀ ਗੱਲ ਇਹ ਹੈ ਕਿ ਉਹੀ ਲੋਕ ਖੁਦ ਗੈਰ ਕਾਨੂੰਨੀ ਮਾਈਨਿੰਗ ਅਤੇ ਨਾਜਾਇਜ਼ ਕਬਜ਼ਿਆਂ ਦੇ ਕੇਸਾਂ ਵਿੱਚ ਫਸੇ ਹੋਏ ਹਨ। ਜੋ ਲੀਗਲ ਮਾਈਨਿੰਗ ਹੋ ਰਹੀ ਹੈ, ਉੱਥੇ ਜਾ ਕੇ ਕੋਈ ਗੁੰਡਾਗਰਦੀ ਕਰੇਗਾ, ਉਸ ਨੂੰ ਬੰਦੇ ਦਾ ਪੁੱਤ ਬਣਾ ਦਵਾਂਗੇ। ਹੈਰੀਟੇਜ ਸਟ੍ਰੀਟ ਪ੍ਰੋਜੈਕਟ ਨੂੰ ਲੈ ਕੇ ਹਰਜੋਤ ਬੈਂਸ ਨੇ ਕਿਹਾ ਕਿ ਐਸਜੀਪੀਸੀ ਜਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਡਿਜ਼ਾਇਨ ਵਿੱਚ ਤਬਦੀਲੀ ਚਾਹੁੰਦੇ ਹਨ, ਤਾਂ ਜਿਸ ਤਰੀਕੇ ਦਾ ਉਹ ਡਿਜ਼ਾਇਨ ਚਾਹੁੰਦੇ ਹਨ, ਉਸੇ ਤਰ੍ਹਾਂ ਦਾ ਕਰ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਪਹਿਲਾਂ ਇਹ ਪ੍ਰੋਗਰਾਮ ਹਰ ਐਤਵਾਰ ਨੰਗਲ ਵਿਖੇ ਕਰਵਾਇਆ ਜਾਂਦਾ ਸੀ, ਜਿੱਥੇ ਨਾ ਸਿਰਫ਼ ਨੰਗਲ ਸਗੋਂ ਦੂਰ-ਦਰਾਜ ਤੋਂ ਆਏ ਲੋਕ ਵੀ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚਦੇ ਸਨ। ਅੱਜ ਇਸੀ ਪ੍ਰੋਗਰਾਮ ਤਹਿਤ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹਰਜੋਤ ਬੈਂਸ ਪਾਹੁੰਚੇ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੀ। ਲੋਕਾਂ ਨੇ ਵੀ ਇਸ ਪਹਿਲ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਖੁਦ ਉਨ੍ਹਾਂ ਤੱਕ ਪਹੁੰਚ ਰਹੇ ਹਨ, ਜਿਸ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੇਜ਼ੀ ਨਾਲ ਹੱਲ ਹੋ ਰਿਹਾ ਹੈ।
ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੱਲਬਾਤ ਦੌਰਾਨ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ ਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਥਾਂ ’ਤੇ ਹੀ ਸੁਣ ਕੇ ਹੱਲ ਕੀਤਾ ਜਾਵੇ। ਕੈਬਿਨਟ ਮੰਤਰੀ ਅਤੇ ਇਲਾਕੇ ਦੇ ਐੱਮ ਐਲ ਏ ਹਰਜੋਤ ਸਿੰਘ ਬੈਂਸ ਨੇ ਮਾਈਨਿੰਗ ਦੇ ਨਾਂ ’ਤੇ ਹੋ ਰਹੀ ਗੁੰਡਾਗਰਦੀ ਨੂੰ ਲੈ ਕੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਸਾਡਾ ਐੱਮ ਐਲ ਏ ਪ੍ਰੋਗਰਾਮ ਦੌਰਾਨ ਉਹਨਾਂ ਨੇ ਬਿਨਾਂ ਕਿਸੇ ਦਾ ਨਾਂ ਲਏ ਚੇਤਾਵਨੀ ਦਿੱਤੀ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ। ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਈਨਿੰਗ ਮਾਮਲੇ ’ਤੇ ਸਖ਼ਤ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਮਾਈਨਿੰਗ ਦੇ ਨਾਂ ’ਤੇ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਜਾਂ ਬਲੈਕਮੇਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕੁਝ ਲੋਕ ਮਾਈਨਿੰਗ ਸਾਈਟਾਂ ’ਤੇ ਜਾ ਕੇ ਦਬਾਅ ਬਣਾਉਣ ਅਤੇ ਧਮਕੀਆਂ ਦੇ ਰਹੇ ਹਨ, ਪਰ ਹੈਰਾਨੀ ਦੀ ਗੱਲ ਇਹ ਹੈ ਕਿ ਉਹੀ ਲੋਕ ਖੁਦ ਗੈਰ ਕਾਨੂੰਨੀ ਮਾਈਨਿੰਗ ਅਤੇ ਨਾਜਾਇਜ਼ ਕਬਜ਼ਿਆਂ ਦੇ ਕੇਸਾਂ ਵਿੱਚ ਫਸੇ ਹੋਏ ਹਨ। ਮੇਰੇ ਹਲਕੇ ਦਾ ਬੱਚਾ-ਬੱਚਾ ਜਾਣਦਾ ਹੈ ਕਿ ਮੇਰੀ ਨਫ਼ਰਤ ਦੀ ਰਾਜਨੀਤੀ ਨਹੀਂ ਹੈ। ਪਰ ਜਿਸ ਤਰੀਕੇ ਨਾਲ ਗੁੰਡਾਗਰਦੀ ਕੀਤੀ ਗਈ ਹੈ, ਉਹ ਕਦੇ ਵੀ ਬਰਦਾਸ਼ਤ ਨਹੀਂ ਹੋਵੇਗੀ। ਜਿੱਥੇ ਕਾਨੂੰਨੀ ਮਾਈਨਿੰਗ ਹੋ ਰਹੀ ਹੈ, ਉੱਥੇ ਜਾ ਕੇ ਬਦਮਾਸ਼ੀ ਕਰਨਾ ਕਿਸੇ ਕੀਮਤ ’ਤੇ ਮਨਜ਼ੂਰ ਨਹੀਂ।” ਨਾਜਾਇਜ਼ ਮਾਈਨਿੰਗ ਬਰਦਾਸ਼ਤ ਨਹੀਂ ਹੈ। ਜੋ ਲੀਗਲ ਮਾਈਨਿੰਗ ਹੋ ਰਹੀ ਹੈ, ਉੱਥੇ ਜਾ ਕੇ ਕੋਈ ਗੁੰਡਾਗਰਦੀ ਕਰੇਗਾ, ਉਸ ਨੂੰ ਬੰਦੇ ਦਾ ਪੁੱਤ ਬਣਾ ਦਵਾਂਗੇ। ਕੈਬਿਨਟ ਮੰਤਰੀ ਨੇ ਸ਼੍ਰੀ ਅਨੰਦਪੁਰ ਸਾਹਿਬ ਦੀ ਜੱਜਰ-ਬਚੋਲੀ ਵਾਇਲਡ ਲਾਈਫ ਸੈਂਚੁਰੀ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸੈਂਚੁਰੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਹੈ ਅਤੇ ਇਸ ਨੂੰ ਪਿਕਨਿਕ ਸਪੌਟ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਲੋਕ ਇੱਥੇ ਆ ਕੇ ਕੁਦਰਤ ਦੇ ਨਜ਼ਾਰੇ ਲੈ ਸਕਣ।
ਨੈਣਾਂ ਦੇਵੀ ਰੋਪਵੇ ਪ੍ਰੋਜੈਕਟ ਬਾਰੇ ਬੋਲਦੇ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਬਹੁਤ ਜਲਦ ਇਸ ’ਤੇ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲਾਂ ਰੋਪਵੇ ਲਈ ਕੰਪਨੀਆਂ ਘੱਟ ਸਨ, ਪਰ ਹੁਣ ਕਈ ਵੱਡੀਆਂ ਕੰਪਨੀਆਂ ਟਾਈ-ਅਪ ਲਈ ਤਿਆਰ ਹਨ ਅਤੇ ਹਿਮਾਚਲ ਸਰਕਾਰ ਨਾਲ ਮਿਲ ਕੇ ਇਹ ਪ੍ਰੋਜੈਕਟ ਜਲਦ ਲਾਂਚ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਸ਼ਹਿਰ ਨੂੰ ਪੂਰੀ ਤਰ੍ਹਾਂ ਸੀਸੀਟੀਵੀ ਕੈਮਰਿਆਂ ਨਾਲ ਲੈਸ ਕੀਤਾ ਜਾ ਰਿਹਾ ਹੈ।
ਹੈਰੀਟੇਜ ਸਟ੍ਰੀਟ ਪ੍ਰੋਜੈਕਟ ਨੂੰ ਲੈ ਕੇ ਵੀ ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਦਾ ਨਕਸ਼ਾ ਐਸਜੀਪੀਸੀ ਵੱਲੋਂ ਮਨਜ਼ੂਰ ਕੀਤਾ ਗਿਆ ਹੈ। ਇਹ ਕੋਈ ਨਿੱਜੀ ਪ੍ਰੋਜੈਕਟ ਨਹੀਂ ਹੈ। ਜੇ ਐਸਜੀਪੀਸੀ ਜਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਡਿਜ਼ਾਇਨ ਵਿੱਚ ਤਬਦੀਲੀ ਚਾਹੁੰਦੇ ਹਨ, ਤਾਂ ਜਿਸ ਤਰੀਕੇ ਦਾ ਉਹ ਡਿਜ਼ਾਇਨ ਚਾਹੁੰਦੇ ਹਨ, ਉਸੇ ਤਰ੍ਹਾਂ ਦਾ ਕਰ ਦਿੱਤਾ ਜਾਵੇਗਾ। ਇਹ ਲਗਭਗ 20 ਕਰੋੜ ਰੁਪਏ ਦਾ ਪ੍ਰੋਜੈਕਟ ਹੈ।
