1883 ਕਲਰਕ ਭਰਤੀ ਮੁਕੰਮਲ ਨਾ ਹੋਣ ਨੂੰ ਲੈ ਕੇ ਉਮੀਦਵਾਰਾਂ ਵਲੋਂ PSSSB ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
Published : Feb 11, 2019, 4:04 pm IST
Updated : Feb 11, 2019, 4:04 pm IST
SHARE ARTICLE
Protest by Clerk Test Pass Union
Protest by Clerk Test Pass Union

ਪੰਜਾਬ ਸਰਕਾਰ ਵਲੋਂ PSSSB ਦੇ ਇਸ਼ਤਿਹਾਰ ਨੰ. 4/2016 ਦੇ ਅਧੀਨ ਕਲਰਕਾਂ ਦੀਆਂ ਅਸਾਮੀਆਂ ‘ਤੇ ਨਿਯੁਕਤੀ ਵਿਚ ਪਿਛਲੇ ਲੰਮੇ ਸਮੇਂ ਤੋਂ ਦੇਰੀ ਕਰਨ ਨੂੰ...

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ PSSSB ਦੇ ਇਸ਼ਤਿਹਾਰ ਨੰ. 4/2016 ਦੇ ਅਧੀਨ ਕਲਰਕਾਂ ਦੀਆਂ ਅਸਾਮੀਆਂ ‘ਤੇ ਨਿਯੁਕਤੀ ਵਿਚ ਪਿਛਲੇ ਲੰਮੇ ਸਮੇਂ ਤੋਂ ਦੇਰੀ ਕਰਨ ਨੂੰ ਲੈ ਕੇ ਉਮੀਦਵਾਰਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਬਆਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਬਾਹਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ProtestProtest

ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਆਉਣ ਵਾਲੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਨਿਯੁਕਤੀ ਪੱਤਰ ਦਿਤੇ ਜਾਣ ਕਿਉਂਕਿ ਇਹ ਭਰਤੀ ਪਹਿਲਾਂ ਹੀ ਕਾਫ਼ੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਹੈ। ਉਮੀਦਵਾਰਾਂ ਨੇ ਦੱਸਿਆ ਕਿ ਇਸ ਭਰਤੀ ਨੂੰ ਸਿਰੇ ਚੜਾਉਣ ਲਈ ਸਰਕਾਰ ਨੇ ਪਿਛਲੇ ਢਾਈ ਸਾਲ ਤੋਂ ਕੋਈ ਕੋਸ਼ਿਸ਼ ਨਹੀਂ ਕੀਤੀ ਹੈ, ਹੁਣ ਵੀ ਸਾਰੀ ਪ੍ਰਕਿਰਿਆ ਪੂਰੀ ਹੋਣ ਦੇ ਬਾਵਜੂਦ ਢਿੱਲ ਵਰਤੀ ਜਾ ਰਹੀ ਹੈ ਅਤੇ ਜਾਣਬੁੱਝ ਕੇ ਭਰਤੀ ਨੂੰ ਲੇਟ ਕੀਤਾ ਜਾ ਰਿਹਾ ਹੈ।

ProtestProtest

ਪ੍ਰੀਖਿਆ ਦੇ ਵੱਖ-ਵੱਖ ਪੜਾਅ ਪਾਰ ਕਰਨ ਤੋਂ ਬਾਅਦ ਹੁਣ ਨਿਯੁਕਤੀ ਪੱਤਰ ਦੇਣਾ ਪ੍ਰਕਿਰਿਆ ਦਾ ਆਖ਼ਰੀ ਪੜਾਅ ਰਹਿ ਗਿਆ ਹੈ ਪਰ ਬੋਰਡ ਅਪਣੀ ਧੀਮੀ ਚਾਲ ਨਾਲ ਇਸ ਭਰਤੀ ਨੂੰ ਟਾਲਦਾ ਜਾਪ ਰਿਹਾ ਹੈ ਅਤੇ ਸਾਡੀ ਭਰਤੀ ਵੱਲ ਕੋਈ ਖ਼ਾਸ ਧਿਆਨ ਨਹੀਂ ਦਿਤਾ ਜਾ ਰਿਹਾ ਜੋ ਕਿ ਸਾਡੇ ਭਵਿੱਖ ਲਈ ਚਿੰਤਾ ਪੈਦਾ ਕਰਦਾ ਹੈ।

ProtestProtest

ਉਨ੍ਹਾਂ ਦੱਸਿਆ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਲਗਾਇਆ ਗਿਆ ਹੈ। ਜਿਨ੍ਹਾਂ ਚਿਰ ਸਰਕਾਰ ਵਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾਂਦੇ ਉਨ੍ਹਾਂ ਚਿਰ ਉਹ ਧਰਨੇ ‘ਤੇ ਡਟੇ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement