ਕਿਸਾਨ ਨੂੰ ਦਿਤੀ ਰਕਮ ਦੇ ਵੇਰਵੇ ਦੇਵੇ ਮਜੀਠੀਆ ਜਾਂ ਈ.ਡੀ. ਜਾਂਚ ਲਈ ਤਿਆਰ ਰਹੇ : ਰੰਧਾਵਾ
Published : Feb 11, 2019, 11:08 am IST
Updated : Feb 11, 2019, 11:08 am IST
SHARE ARTICLE
Cabinet Minister Sukhjinder Singh Randhawa
Cabinet Minister Sukhjinder Singh Randhawa

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਫਿਰ ਯੂਥ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿਤੀ ਕਿ.....

ਚੰਡੀਗੜ੍ਹ (ਨੀਲ): ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਫਿਰ ਯੂਥ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿਤੀ ਕਿ ਜੇ ਉਹ ਇਹ ਦਾਅਵਾ ਕਰਦੇ ਹਨ ਕਿ ਕਿਸਾਨ ਬੁੱਧ ਰਾਮ ਨੂੰ ਦਿਤੇ ਪੈਸੇ ਕਾਨੂੰਨੀ ਸਰੋਤ ਤੋਂ ਆਏ ਹਨ ਤਾਂ ਉਹ (ਮਜੀਠੀਆ) ਇਨ੍ਹਾਂ ਪੈਸਿਆਂ ਸਬੰਧੀ ਸਥਿਤੀ ਸਪੱਸ਼ਟ ਕਰਨ ਅਤੇ ਅਜਿਹਾ ਕਰਨ ਵਿਚ ਨਾਕਾਮ ਰਹਿਣ ਦੀ ਸੂਰਤ ਵਿਚ ਈ.ਡੀ. ਜਾਂਚ ਲਈ ਤਿਆਰ ਰਹਿਣ। ਸ. ਰੰਧਾਵਾ ਨੇ ਕਿਹਾ ਕਿ ਉਨ੍ਹਾਂ ਇਸ ਮਾਮਲੇ ਵਿਚ ਈ.ਡੀ. ਜਾਂਚ ਦੀ ਮੰਗ ਕੀਤੀ ਕੀਤੀ ਹੈ ਕਿਉਂ ਕਿ ਮਜੀਠੀਆ ਸਰਕਾਰ ਦਾ ਹਿੱਸਾ ਨਹੀਂ

Bikram Singh MajithiaBikram Singh Majithia

ਅਤੇ ਇਹ ਦਸਣ ਵਿਚ ਵੀ ਅਸਫ਼ਲ ਰਿਹਾ ਕਿ ਉਸਨੇ ਕਿਸ ਸਰੋਤ ਤੋਂ ਇਹ ਪੇਸੇ ਉਕਤ ਕਿਸਾਨ ਨੂੰ ਦਿਤੇ ਹਨ। ਇਸ ਨਾਜ਼ੁਕ ਮੁੱਦੇ ਦਾ ਲਾਹਾ ਲੈ ਕੇ ਹਮਦਰਦੀ ਅਤੇ ਭਾਵਨਾਤਮਕ ਸਮਰਥਨ ਲੈਣ ਲਈ ਮਜੀਠੀਆ ਦੀ ਸਾਜ਼ਸ਼ ਤੋਂ ਪਰਦਾ ਉਠਾਉਂਦਿਆਂ ਸ. ਰੰਧਾਵਾ ਨੇ ਅੱਗੇ ਕਿਹਾ ਕਿ ਇਹ ਮੁੱਦਾ ਲੋਕਾਂ ਦੇ ਧਿਆਨ ਵਿਚ ਲਿਆਉਣਾ ਵੀ ਅਤਿ ਜ਼ਰੂਰੀ ਹੈ ਕਿ ਮਜੀਠੀਆ ਨੇ ਕਿਸਾਨ ਨੂੰ 3.86 ਲੱਖ ਰੁਪਏ ਕਿਉਂ ਦਿਤੇ ਜਦ ਕਿ ਰੀਕਾਰਡ ਅਨੁਸਾਰ ਉਸਦਾ ਕਰਜ਼ਾ 1.76 ਲੱਖ ਰੁਪਏ ਬਣਦਾ ਹੈ। ਇਹ ਸਾਰੇ ਤੱਥ ਇਸ ਗੱਲ ਵਲ ਇਸ਼ਾਰੇ ਕਰਦੇ ਹਨ ਕਿ ਮਜੀਠੀਆ ਪੈਸਿਆਂ ਨਾਲ ਬੁੱਧ ਸਿੰਘ ਦੀ ਆਵਾਜ਼ ਖ਼ਰੀਦਣ ਦੀ ਕੋਸ਼ਿਸ਼ ਕਰ ਰਿਹਾ ਹੈ।

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਮਜੀਠੀਆ ਨੂੰ ਪੈਸਿਆਂ ਦੇ ਸਰੋਤ ਦਾ ਖੁਲਾਸਾ ਕਰਨਾ ਹੀ ਹੋਵੇਗਾ। ਸ. ਰੰਧਾਵਾ ਨੇ ਕਿਹਾ ਕਿ ਇਸਦੇ ਨਾਲ ਹੀ ਅਕਾਲੀ ਆਗੂ ਨੂੰ ਅਪਣੇ ਹਲਕੇ ਦੇ ਲੋਕਾਂ ਨੂੰ ਵੀ ਇਹ ਸਪੱਸ਼ਟ ਕਰਨਾ ਹੋਵੇਗਾ ਕਿ ਅਪਣੇ ਹਲਕੇ ਵਿਚੋਂ ਕਿਸੇ ਗ਼ਰੀਬ ਪਰਵਾਰ ਦੀ ਸਹਾਇਤਾ ਕਰਨ ਦੀ ਬਜਾਏ ਉਸਨੇ ਹੋਰ ਇਲਾਕੇ ਦੇ ਕਿਸਾਨ ਨੂੰ ਕਿਉਂ ਚੁਣਿਆ। ਸ. ਰੰਧਾਵਾ ਨੇ ਕਿਹਾ ਕਿ ਮੰਤਰੀ ਵਜੋਂ ਉਹ ਅਸਤੀਫ਼ੇ ਦੀ ਮੰਗ ਕਰ ਸਕਦੇ ਹਨ ਅਤੇ ਇਹ ਈ.ਡੀ. ਏਜੰਸੀ ਦੀ ਡਿਊਟੀ ਬਣਦੀ ਹੈ ਕਿ ਉਹ ਚਾਰਜਾਂ ਨੂੰ ਸਿੱਧ ਕਰੇ ਅਤੇ ਜੇ ਮਜੀਠੀਆ ਵੀ ਇਹ ਖ਼ੁਦ ਮੰਨਦਾ ਹੈ ਕਿ ਉਸਨੇ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਵਿਚ ਵਿਘਨ ਪਾਉਣ ਦੀ ਗ਼ਲਤੀ ਕੀਤੀ ਹੈ ਤਾਂ ਉਸਨੂੰ ਪੈਸੇ ਦੇ ਸਰੋਤ ਦਾ ਖ਼ੁਲਾਸ ਕਰਨਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement