ਬਟਾਲਾ ਸ਼ਹਿਰ ਨੂੰ ਦਿਤਾ ਜਾਵੇਗਾ ਨਗਰ ਨਿਗਮ ਦਾ ਦਰਜਾ : ਜਾਖੜ
Published : Feb 11, 2019, 10:47 am IST
Updated : Feb 11, 2019, 10:47 am IST
SHARE ARTICLE
Sunil Kumar Jakhar
Sunil Kumar Jakhar

ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਹਰੇ.....

ਬਟਾਲਾ : ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਹਰੇ ਪਰਵਾਰ ਦੇ ਨਗਰ ਬਟਾਲਾ ਨੂੰ ਨਗਰ ਨਿਗਮ ਦਾ ਦਰਜਾ ਦਿਤਾ ਜਾਵੇਗਾ। ਅੱਜ ਬਟਾਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੀ ਜਾਖੜ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁੱਦਾ ਵਿਚਾਰਿਆ ਹੈ ਅਤੇ ਛੇਤੀ ਹੀ ਮੁੱਖ ਮੰਤਰੀ ਬਟਾਲਾ ਨੂੰ ਨਗਰ ਨਿਗਮ ਦਾ ਦਰਜਾ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਫ਼ਗਵਾੜਾ, ਹੁਸ਼ਿਆਰਪੁਰ ਅਤੇ ਪਠਾਨਕੋਟ ਸ਼ਹਿਰ ਨਗਰ ਨਿਗਮ ਬਣ ਸਕਦੇ ਹਨ

ਤਾਂ ਬਟਾਲਾ ਵੀ ਨਗਰ ਨਿਗਮ ਬਣਨ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਦੇ ਨਗਰ ਨਿਗਮ ਬਣਨ ਨਾਲ ਇਸਦੀ ਆਮਦਨ ਦੇ ਸਰੋਤਾਂ ਵਿਚ ਵਾਧਾ ਹੋਵੇਗਾ ਅਤੇ ਸਰਕਾਰ ਕੋਲੋਂ ਵੀ ਇਥੇ ਵੱਧ ਗ੍ਰਾਂਟਾਂ ਆਉਣਗੀਆਂ ਜਿਸ ਨਾਲ ਸ਼ਹਿਰ ਦਾ ਵਿਕਾਸ ਸੰਭਵ ਹੋ ਸਕੇਗਾ। ਸ਼੍ਰੀ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਕ ਸ਼ਹਿਰ ਨੂੰ ਮਾੜੀ ਹਾਲਤ 'ਚੋਂ ਬਾਹਰ ਕੱਢਣ ਲਈ ਯਤਨ ਅਰੰਭ ਚੁੱਕੀ ਹੈ ਅਤੇ ਛੇਤੀ ਹੀ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬਟਾਲਾ ਸ਼ਹਿਰ ਵਿਚ ਸੀਵਰੇਜ ਸਿਸਟਮ ਨੂੰ ਠੀਕ

ਕਰਨ ਲਈ 110 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰਾਜੈਕਟ ਉਲੀਕਿਆ ਹੈ ਅਤੇ ਅਉਂਦੇ 10 ਦਿਨਾਂ ਵਿਚ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਬਟਾਲਾ ਪਹੁੰਚ ਕੇ ਸੀਵਰੇਜ ਦੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰਨਗੇ। ਸ਼੍ਰੀ ਜਾਖੜ ਨੇ ਕਿਹਾ ਕਿ ਬਟਾਲਾ ਸ਼ਹਿਰ ਦੀ ਤਰਸਯੋਗ ਹਾਲਤ ਲਈ ਅਕਾਲੀ-ਭਾਜਪਾ ਸਰਕਾਰ ਦਾ 10 ਸਾਲਾ ਕੁਸ਼ਾਸਨ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਸ ਸ਼ਹਿਰ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹਈਆ ਕਰਾਈਆਂ ਜਾਣਗੀਆਂ।  

ਇਸ ਤੋਂ ਪਹਿਲਾਂ ਸ਼੍ਰੀ ਸੁਨੀਲ ਜਾਖੜ ਨੇ ਸਾਬਕਾ ਮੰਤਰੀ ਸ਼੍ਰੀ ਅਸ਼ਵਨੀ ਸੇਖੜੀ ਨਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ. ਹਰਿੰਦਰ ਸਿੰਘ ਕਲਸੀ ਦੇ ਗ੍ਰਹਿ ਵਿਖੇ ਪਹੁੰਚ ਕੇ ਕਲਸੀ ਪਰਵਾਰ ਨੂੰ ਉਨ੍ਹਾਂ ਦੇ ਬੇਟੇ ਦੇ ਵਿਆਹ ਦੀਆਂ ਵਧਾਈਆਂ ਦਿਤੀਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement