
ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦਾ ਖਮਿਆਜਾ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ...
ਚੰਡੀਗੜ੍ਹ : ਅਕਾਲੀ ਦਲ ਦੇ ਐਮ.ਪੀ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਦੀ ਨਿੰਦਾ ਕੀਤੀ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ‘ਤੇ ਬਹੁਤ ਮਨਮਾਨੀ ਕਰ ਰਹੀ ਹੈ, ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਕੈਪਟਨ ਅਤੇ ਉਨ੍ਹਾਂ ਦਾ ਕੋਈ ਵੀ ਮੰਤਰੀ ਇਨ੍ਹਾਂ ਅਧਿਆਪਕਾਂ ਨਾਲ ਗੱਲ ਕਰਨ ਲਈ ਰਾਜੀ ਨਹੀਂ ਹੈ।
Teachers
ਚੰਦੂਮਾਜਰਾ ਨੇ ਕਿਹਾ ਕਾਂਗਰਸ ਇਸ ਦਾ ਖਮਿਆਜ਼ਾ ਲੋਕ ਸਭਾ ਚੋਣਾਂ ਵਿੱਚ ਭੁਗਤੇਗੀ। ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਰਵੱਈਏ ਤੇ ਉਹ ਲੋਕ ਸਭਾ ‘ਚ ਬੋਲਣਗੇ।