
ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮਾਲ ਹਲਕਾ ਮੂਨਕ, ਜ਼ਿਲ੍ਹਾ ਸੰਗਰੂਰ ਵਿਖੇ ਤੈਨਾਤ ਪਟਵਾਰੀ ਮਿੱਠੂ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ...
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮਾਲ ਹਲਕਾ ਮੂਨਕ, ਜ਼ਿਲ੍ਹਾ ਸੰਗਰੂਰ ਵਿਖੇ ਤੈਨਾਤ ਪਟਵਾਰੀ ਮਿੱਠੂ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਿੱਠੂ ਸਿੰਘ ਨੂੰ ਸ਼ਿਕਾਇਤਕਰਤਾ ਮਨਦੀਪ ਸਿੰਘ ਵਾਸੀ ਮੂਨਕ, ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ‘ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜ਼ਮੀਨ ਦਾ ਰਿਕਾਰਡ ਦਰੁਸਤ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁਧ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ।