ਦਿੱਲੀ ਤੋਂ ਬਾਅਦ ਕੇਜਰੀਵਾਲ ਹੁਣ ਪੰਜਾਬ ਵਿਚ ਵੀ ਲੈਣਗੇ 'ਮੁਆਫ਼ੀਆਂ' ਦਾ ਬਦਲਾ!
Published : Feb 11, 2020, 3:38 pm IST
Updated : Feb 11, 2020, 4:23 pm IST
SHARE ARTICLE
Photo
Photo

ਦਿੱਲੀ ਤੋਂ ਬਾਅਦ ਹੁਣ ਪੰਜਾਬ 'ਚ ਵੀ ਚੱਲੇਗਾ ਕੇਜਰੀਵਾਲ ਦਾ ਝਾੜੂ!

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 8 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਾ ਹੈ। ਇਕ ਵਾਰ ਫਿਰ ਆਮ ਆਦਮੀ ਪਾਰਟੀ ਨੇ ਦਿੱਲੀ ਦਾ ਦੰਗਲ ਜਿੱਤ ਲਿਆ ਹੈ। ਅਰਵਿੰਦ ਕੇਜਰੀਵਾਲ ਨੇ ਲਗਾਤਾਰ ਤੀਜੀ ਵਾਰ ਇਤਿਹਾਸ ਰਚਿਆ ਹੈ। ਇਹਨਾਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

Aam Aadmi Party's Mini Mufflerman Is Winning Twitter
Photo

ਹਾਲਾਂਕਿ ਕਾਂਗਰਸ ਇਕ ਵਾਰ ਫਿਰ ਤੋਂ ਦਿੱਲੀ ਚੋਣਾਂ ਵਿਚ ਖਾਤਾ ਖੋਲ੍ਹਣ ‘ਚ ਅਸਫਲ ਰਹੀ ਹੈ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਂਗਰਸ ਦੀ ਝੋਲੀ ਖਾਲੀ ਹੀ ਰਹੀ। ਕਾਬਲੇਗੌਰ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਆਪ ਦੀ ਨਮੋਸ਼ੀਜਨਕ ਹਾਰ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਆਗੂਆਂ ਵਲੋਂ ਅਰਵਿੰਦ ਕੇਜਰੀਵਾਲ ਖਿਲਾਫ਼ ਅਦਾਲਤਾਂ ਵਿਚ ਕੇਸ ਦਰਜ ਕਰਵਾ ਦਿਤੇ ਗਏ ਸਨ।

Bikram Singh MajithiaPhoto

ਇਨ੍ਹਾਂ ਕੇਸਾਂ ਕਾਰਨ ਕੇਜਰੀਵਾਲ ਨੂੰ ਅਦਾਲਤਾਂ ਵਿਚ ਚੱਕਰ ਕੱਟਣੇ ਪਏ ਸਨ। ਇਸ ਸਬੰਧੀ ਉਨ੍ਰਾਂ ਨੂੰ ਅੰਮ੍ਰਿਤਸਰ ਵਿਖੇ ਅਦਾਲਤ ਵਿਚ ਆਉਣਾ ਪਿਆ ਸੀ। ਇਸ ਤੋਂ ਬਾਅਦ ਅਦਾਲਤਾਂ ਵਿਚ ਚਲਦੇ ਕੇਸਾਂ ਤੋਂ ਉਨ੍ਹਾਂ ਨੂੰ ਮੁਆਫ਼ੀ ਮੰਗ ਕੇ ਖਹਿੜਾ ਛੁਡਾਉਣਾ ਪਿਆ ਸੀ। ਉਸ ਸਮੇਂ ਵਿਰਧੀਆਂ ਵਲੋਂ ਉਨ੍ਹਾਂ ਦਾ ਕਾਫ਼ੀ ਮਜ਼ਾਕ ਵੀ ਉਡਾਇਆ ਸੀ। ਸਿਆਸੀ ਮਾਹਿਰਾਂ ਅਨੁਸਾਰ ਦਿੱਲੀ ਫ਼ਤਿਹ ਕਰ ਕੇ ਕੇਜਰੀਵਾਲ ਨੇ ਵਿਰੋਧੀਆਂ ਨੂੰ ਉਨ੍ਹਾਂ ਮੁਆਫ਼ੀਆਂ ਦਾ ਵੀ ਕਰਾਰਾ ਜਵਾਬ ਦੇ ਦਿਤਾ ਹੈ।

PhotoPhoto

ਦਿੱਲੀ ਦੀਆਂ ਚੋਣਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਬਾਜ ਵਰਗੀ ਅੱਖ ਹੁਣ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 2020 ‘ਤੇ ਹੋਵੇਗੀ। ਇਸ ਦੇ ਸੰਕੇਤ ਭਗਵੰਤ ਮਾਨ ਵੱਲੋਂ ਵੀ ਦਿੱਤੇ ਗਏ ਹਨ। ਦਿੱਲੀ ਦੇ ਚੋਣ ਨਤੀਜਿਆਂ ਵਿਚ ਆਪ ਦੇ ਪ੍ਰਦਰਸ਼ਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਗਵੰਤ ਮਾਨ ਨੇ ਵੀ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ।

Chandigarh bhagwant mannPhoto

ਸੂਤਰਾਂ ਮੁਤਾਬਕ ਚੋਣ ਨਤੀਜਿਆਂ ਤੋਂ ਬਾਅਦ ਕੇਜਰੀਵਾਲ ਪੰਜਾਬ ਵਿਚ ਵੀ ਮੱਲਾਂ ਮਾਰਨ ਦੀ ਤਿਆਰੀ ਵਿਚ ਹਨ। ਸਪੱਸ਼ਟ ਸ਼ਬਦਾਂ ਵਿਚ ਕਹੀਏ ਤਾਂ ਕੇਜਰੀਵਾਲ ਪੰਜਾਬ ਵਿਚ ਨਵਜੋਤ ਸਿੰਘ ਸਿੱਧੂ ਨੂੰ ਅੱਗੇ ਲੱਗਣ ਦੀ ਅਪੀਲ ਕਰ ਸਕਦੇ ਸਨ ਅਤੇ ਨਾਲ ਹੀ 2017 ਵਿਚ ਮੁੱਖ ਮੰਤਰੀ ਦਾ ਉਮੀਦਵਾਰ ਨਾ ਦੇਣ ਲਈ ਪੰਜਾਬੀਆਂ ਤੋਂ ਮੁਆਫ਼ੀ ਮੰਗ ਸਕਦੇ ਹਨ।

AAP PunjabPhoto

ਸੂਤਰਾਂ ਤੋਂ ਪਤਾ ਲੱਗਿਆ ਹੈ ਕਿ 2 ਸਾਲ ਦਾ ਸਮਾਂ ਤਾਂ ਪਿਆ ਹੈ ਪਰ ਕੇਜਰੀਵਾਲ ਦਿੱਲੀ ਤੋਂ ਬਾਅਦ ਹੁਣ ਪੰਜਾਬ ਵੱਲ ਜ਼ਿਆਦਾ ਧਿਆਨ ਦੇਣਗੇ। ਦੱਸ ਦਈਏ ਕਿ ਪੰਜਾਬ ਦੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਪੰਜਾਬੀਆਂ ਲਈ ਨਵੇਂ ਬਦਲ ਦੇ ਤੌਰ ‘ਤੇ ਉਭਰੀ ਸੀ। ਪਰ ਇਹਨਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਨਹੀਂ ਹੋਈ।

PhotoPhoto

ਕਿਤੇ ਨਾ ਕਿਤੇ ਇਸ ਹਾਰ ਦਾ ਕਾਰਨ ਇਹ ਵੀ ਮੰਨਿਆ ਜਾ ਰਿਹਾ ਸੀ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚੇਹਰਾ ਨਹੀਂ ਐਲਾਨਿਆ ਸੀ। ਦਿੱਲੀ ਦੀ ਜਿੱਤ ਤੋਂ ਬਾਅਦ ਇਕ ਵਾਰ ਫਿਰ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਹੁਣ ਕੇਜਰੀਵਾਲ ਦਾ ਅਗਲਾ ਨਿਸ਼ਾਨਾ ਪੰਜਾਬ ‘ਤੇ ਹੋਵੇਗਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement