ਮੋਗਾ 'ਚ ਚੋਣਾਂ ਨੂੰ ਲੈ ਕੇ ਹੋਈ ਹਿੰਸਾ ਲਈ ਕੈਪਟਨ ਤੁਰੰਤ ਅਸਤੀਫਾ ਦੇਣ : ਹਰਪਾਲ ਸਿੰਘ ਚੀਮਾ
Published : Feb 11, 2021, 3:50 pm IST
Updated : Feb 11, 2021, 3:50 pm IST
SHARE ARTICLE
Harpal Singh Cheema
Harpal Singh Cheema

ਸਾਡੀ ਸਰਕਾਰ ਆਉਣ ਉੱਤੇ ਗੁੰਡਿਆਂ ਨੂੰ ਸਖਤ ਸਜ਼ਾਵਾਂ ਦੇਵਾਂਗੇ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਬੀਤੇ ਦਿਨੀਂ ਮੋਗਾ ਵਿੱਚ ਚੋਣਾਂ ਨੂੰ ਲੈ ਕੇ ਵਾਪਰੀ ਹਿੰਸਾ ਉੱਤੇ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾ ਦੀ ਕੋਈ ਚੀਜ ਨਹੀਂ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜੰਗਲ ਰਾਜ ਚੱਲ ਰਿਹਾ ਹੈ। ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਪਟਨ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਵਿੱਚ ਫੇਲ੍ਹ ਹੋਏ ਹਨ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ।

Harpal Singh CheemaHarpal Singh Cheema and CM punjab

ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਕਈ ਵਾਰ ਕਹਿ ਚੁੱਕੀ ਹੈ ਕਿ ਪੰਜਾਬ ਵਿਚ ਚੋਣਾਂ ਲੁੱਟਣ ਦੇ ਲਈ ਕਾਂਗਰਸ ਪਾਰਟੀ ਆਪਣੇ ਗੁੰਡਿਆਂ ਦੇ ਰਾਹੀਂ ਹਿੰਸਾ ਕਰਵਾ ਸਕਦੀ ਹੈ। ਬੀਤੇ ਦਿਨੀਂ ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਚੋਣ ਪ੍ਰਚਾਰ ਕਰਦਿਆਂ ਨੂੰ ਰੋਕਦੇ ਹੋਏ ਕਾਂਗਰਸੀ ਗੁੰਡਿਆਂ ਨੇ ਦੋ ਵਿਅਕਤੀਆਂ ਉਤੇ ਗੱਡੀ ਚੜਾਕੇ ਕਤਲ ਕਰ ਦੇਣਾ ਬਹੁਤ ਹੀ ਦੁਖਦਾਇਕ ਹੈ। ਪ੍ਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਗੁੰਡਿਆਂ ਨੂੰ ਨੱਥ ਪਾਉਣ ਦੀ ਬਜਾਏ, ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਸੁੱਤੇ ਹੋਏ ਹਨ।

CMCM punjab

ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਕਈ ਵਾਰ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ ਜੀਰਾ ਵਿੱਚ 'ਆਪ' ਦੇ ਉਮੀਦਵਾਰ ਨੂੰ ਡਰਾਇਆ ਅਤੇ ਧਮਕਾਇਆ ਗਿਆ। ਉਸ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਣ ਲਈ ਦਬਾਅ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਿੱਚ ਕਾਂਗਰਸੀ ਗੁੰਡੇ ਨਾਮਜ਼ਦਗੀ ਪੱਤਰ ਭਰਨ ਗਏ ਉਮੀਦਵਾਰ ਦੇ ਹੱਥ ਵਿੱਚੋਂ ਕਾਗਜ਼ ਖੋਹ ਕੇ ਭਜ ਗਏ। ਜਗਰਾਉਂ ਅਤੇ ਸੁਨਾਮ ਵਿੱਚ ਉਮੀਦਵਾਰ ਨੂੰ ਅਗਵਾ ਕਰਕੇ ਉਨ੍ਹਾਂ ਨੂੰ ਧਮਕਾਇਆ ਗਿਆ ਅਤੇ ਜਲਾਲਾਬਾਦ ਵਿੱਚ ਕਾਂਗਰਸੀ ਗੁੰਡਿਆਂ ਨੇ ਸਾਰੀਆਂ ਹੱਦਾਂ ਪਾਰ ਕਰਦਿਆਂ ਉਮੀਦਵਾਰ ਦੀ ਬੁਰੀ ਤਰ੍ਹਾਂ ਮਾਰਕੁੱਟ ਕੀਤੀ।

ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਕਾਂਗਰਸੀ ਗੁੰਡਿਆਂ ਵੱਲੋਂ ਕੀਤੀ ਜਾ ਰਹੀ ਹਿੰਸਾ ਦੇ ਮੁੱਦੇ ਨੂੰ ਵਾਰ ਵਾਰ ਚੁੱਕਦੀ ਆ ਰਹੀ ਹੈ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਵੀ ਨਾ ਤਾਂ ਸੁਣਾਈ ਦੇ ਰਿਹਾ ਹੈ ਅਤੇ ਨਾ ਹੀ ਦਿਖਾਈ ਦੇ ਰਿਹਾ ਹੈ। ਪੰਜਾਬ ਵਿੱਚ ਕਾਂਗਰਸੀਆਂ ਵੱਲੋਂ ਜੋ ਚੋਣਾਂ ਲੁੱਟਣ ਲਈ ਗੁੰਡਾਗਰਦੀ ਕੀਤੀ ਜਾ ਰਹੀ ਹੈ, ਉਹ ਹੁਣ ਹੱਦਾ ਪਾਰ ਕਰ ਚੁੱਕੀ ਹੈ ਕਿ ਚੋਣ ਪ੍ਰਚਾਰ ਕਰਨ ਤੋਂ ਰੋਕਣ ਲਈ ਕਤਲ ਕੀਤਾ ਜਾ ਰਿਹਾ ਹੈ।

ਹੈਰਾਨੀ ਦੀ ਗੱਲ ਹੈ ਕਿ ਕੈਪਟਨ ਗੁੰਡਿਆਂ ਵਿਰੁਧ ਕਾਰਵਾਈ ਕਰਨ ਦੇ ਬਜਾਏ ਉਨ੍ਹਾਂ ਨੂੰ ਹਿੰਸਕ ਹਰਕਤਾਂ ਕਰਨ ਦੀ ਸੇਧ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਅਸਫਲ ਰਹਿਣ ਉੱਤੇ ਕੈਪਟਨ ਅਮਰਿੰਦਰ ਸਿੰਘ ਤੁਰੰਤ ਅਸਤੀਫਾ ਦੇਣ। ਉਨ੍ਹਾਂ ਕਿਹਾ ਕਿ ਅਸੀਂ ਰਾਜ ਚੋਣ ਕਮਿਸ਼ਨਰ ਕੋਲ ਵੀ ਕਈ ਵਾਰ ਇਹ ਧਿਆਨ ਵਿੱਚ ਲਿਆ ਚੁੱਕੇ ਹਾਂ, ਪ੍ਰੰਤੂ ਉਨ੍ਹਾਂ ਵੀ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਇਸ ਤਰ੍ਹਾਂ ਲੱਗਦਾ ਹੈ ਜਿਵੇਂ ਕੈਪਟਨ ਸਰਕਾਰ ਦੇ ਹੁਕਮਾਂ ਉੱਤੇ ਕੰਮ ਕਰ ਰਹੇ ਹੋਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉੱਤੇ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆ ਨੱਥ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਜਿਹੀ ਗੁੰਡਾਗਰਦੀ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਸੂਬੇ ਵਿੱਚ ਲੋਕਤੰਤਰ ਪ੍ਰਕਿਰਿਆ ਅਤੇ ਸ਼ਾਂਤੀ ਵਿਵਸਥਾ ਨੂੰ ਬਹਾਲ ਕਰਨ ਲਈ ਹਰ ਕਦਮ ਚੁੱਕਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement