
ਅਜੀਤ ਸਿੰਘ ਠੱਠੀਆਂ ਦੀ ਅਗਵਾਈ ਵਿੱਚ ਜਥੇ ਵਲੋਂ ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਗਈ।
ਜੰਡਿਆਲਾ ਗੁਰੂ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਕਿਸਾਨ ਦਿੱਲੀ ਦੀਆਂ ਹੱਦਾਂ ਤੇ ਪਿਛਲੇ 2 ਮਹੀਨਿਆਂ ਤੋਂ ਬੈਠਾ ਹੈ ਤੇ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। ਇਸ ਵਿਚਾਲੇ ਜੰਡਿਆਲਾ ਗੁਰੂ ਨਜਦੀਕ ਗਹਿਰੀ ਮੰਡੀ ਵਿਖੇ ਚਲ ਰਿਹਾ ਰੇਲ ਰੋਕੋ ਅੰਦੋਲਨ ਅੱਜ 141ਵੇੇਂ ਦਿਨ ਵਿਚ ਦਾਖਲ ਹੋ ਗਿਆ। ਇਸ ਅੰਦੋਲਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਅਜੀਤ ਸਿੰਘ ਠੱਠੀਆਂ ਦੀ ਅਗਵਾਈ ਵਿੱਚ ਜਥੇ ਵਲੋਂ ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਗਈ।
Farmers protest
ਜ਼ਿਕਰਯੋਗ ਹੈ ਕਿ ਸਰਕਾਰ ਦੇ ਰਵੱਈਏ ਨੂੰ ਵੇਖਦਿਆਂ ਕਿਸਾਨ ਹੁਣ ਅੰਦੋਲਨ ਨੂੰ ਤੇਜ਼ ਕਰਨ ਜਾ ਰਹੇ ਹਨ। 12 ਫਰਵਰੀ ਤੋਂ ਕਿਸਾਨ ਰਾਜਸਥਾਨ 'ਚ ਸਾਰੇ ਟੋਲ ਪਲਾਜ਼ਾ ਕਿਸਾਨ ਮੁਫ਼ਤ ਕਰਾਉਣਗੇ। 14 ਫਰਵਰੀ ਨੂੰ ਪੁਲਵਾਮਾ ਹਮਲੇ ਦੀ ਬਰਸੀ ਤੇ ਜਵਾਨਾਂ 'ਤੇ ਕਿਸਾਨਾਂ ਲਈ ਕੈਂਡਲ ਮਾਰਚ ਤੇ ਮਿਸ਼ਾਲ ਮਾਰਚ ਕੱਢਣ ਲਈ ਕਿਹਾ ਗਿਆ।
farmer
ਦੂਜੇ ਪਾਸੇ ਉੱਤਰ ਪ੍ਰਦੇਸ਼, ਰਾਜਸਥਾਨ ਤੇ ਹਰਿਆਣਾ ਵਿੱਚ ਮਹਾਪੰਚਾਇਤਾਂ ਨੂੰ ਮਿਲੇ ਵੱਡੇ ਹੁੰਗਾਰੇ ਮਗਰੋਂ ਅੱਜ ਪੰਜਾਬ ਵਿੱਚ ਪਹਿਲੀ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਸੰਯੁਕਤ ਮੋਰਚੇ ਵੱਲੋਂ ਇਹ ਮਹਾਪੰਚਾਇਤ ਜਗਰਾਉਂ ਅਨਾਜ ਮੰਡੀ ’ਚ ਕਰਵਾਈ ਜਾ ਰਹੀ ਹੈ। ਮਹਾਪੰਚਾਇਤ ’ਚ ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਨਿਰਭੈ ਢੁੱਡੀਕੇ, ਮਨਜੀਤ ਧਨੇਰ ਤੇ ਬੂਟਾ ਬੁਰਜ ਗਿੱਲ ਸ਼ਾਮਲ ਹੋਣਗੇ।
farmer