ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵਲੋਂ ਐਮਐਸਪੀ ’ਤੇ ਜਿਣਸਾਂ ਦੀ ਯਕੀਨੀ ਸਰਕਾਰੀ ਖ਼
Published : Feb 11, 2021, 12:39 am IST
Updated : Feb 11, 2021, 12:39 am IST
SHARE ARTICLE
image
image

ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵਲੋਂ ਐਮਐਸਪੀ ’ਤੇ ਜਿਣਸਾਂ ਦੀ ਯਕੀਨੀ ਸਰਕਾਰੀ ਖ਼ਰੀਦ ਦਾ ਭਰੋਸਾ ਦੇਣ ਤੋਂ ਇਨਕਾਰ ਕਰਨ ਦੀ ਕੀਤੀ ਨਿਖੇਧੀ

ਨਵੀਂ ਦਿੱਲੀ, 10 ਫ਼ਰਵਰੀ (ਸੁਖਰਾਜ ਸਿੰਘ) : ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਨਾ ਸਿਰਫ ਕੇਂਦਰ ਸਰਕਾਰ ਕਿਸਾਨੀ ਜਿਣਸਾਂ ਦੀ ਐਮ ਐਸ ਪੀ ਅਨੁਸਾਰ ਯਕੀਨੀ ਸਰਕਾਰੀ ਖ਼ਰੀਦ ਦਾ ਭਰੋਸਾ ਦੇਣ ਤੋਂ ਇਨਕਾਰ ਕਰ ਰਹੀ ਹੈ ਬਲਕਿ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ਼ ਸੀ ਆਈ) ਨੂੰ ਖ਼ਤਮ ਕਰਨ ਵੱਲ ਵੱਧ ਰਹੀ ਹੈ। ਕੱਲ੍ਹ ਸੰਸਦ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਅਪਣੀ ਗੱਲ ਰਖਦਿਆਂ ਸ੍ਰੀਮਤੀ ਹਰਸਿਮਰਤ ਬਾਦਲ ਨੇ ਕਿਹਾ ਕਿ ਪਹਿਲਾਂ 2011 ਵਿਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਦੋਂ ਗੁਜਰਾਤ ਦੇ ਮੁੱਖ ਮੰਤਰੀ ਸਨ ਤੇ ਮੁੱਖ ਮੰਤਰੀਆਂ ਦੀ ਵਰਕਿੰਗ ਕਮੇਟੀ ਦੇ ਚੇਅਰਮੈਨ ਸਨ ਉਦੋਂ ਉਨ੍ਹਾਂ ਸਿਫ਼ਾਰਸ਼ ਕੀਤੀ ਸੀ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਕਿਸਾਨਾਂ ਦੀ ਜਿਣਸ ਐਮ ਐਸ ਪੀ ਤੋਂ ਘੱਟ ਰੇਟ ’ਤੇ ਖ਼ਰੀਦਣ ’ਤੇ ਪਾਬੰਦੀ ਲਾਉਣ ਦੀ ਕਾਨੂੰਨੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹੀ ਗੱਲ ਹੁਣ ਦੇਸ਼ ਭਰ ਦੇ ਕਿਸਾਨ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਕੀ ਬਦਲ ਗਿਆ ਹੈ ਤੇ ਕਿਉਂਕਿ ਸਰਕਾਰ ਉਨ੍ਹਾਂ ਦੀ ਇਹ ਮੰਗ ਤੇ ਖੇਤੀ ਕਾਨੂੰਨ ਰੱਦ ਕਰਨ ਤੇ ਕਿਸਾਨਾਂ, ਨੌਜਵਾਨਾਂ ਤੇ ਸਮਾਜਕ ਕਾਰਕੁੰਨਾਂ ਵਿਰੁਧ ਕੇਸ ਵਾਪਸ ਲੈਣ ਅਤੇ ਇਨ੍ਹਾਂ ਵਿਰੁਧ ਸਰਕਾਰੀ ਏਜੰਸੀਆਂ ਦੀ ਵਰਤੋਂ ਬੰਦ ਕਰਨ ਦੀ ਮੰਗ ਕਿਉਂ ਨਹੀਂ ਮੰਨ ਰਹੇ। ਸ੍ਰੀਮਤੀ ਬਾਦਲ ਨੇ 26 ਜਨਵਰੀ ਨੂੰ ਵਾਪਰੀ ਹਿੰਸਾ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਬਹੁਤ ਕੁਝ ਕਿਹਾ ਜਾ ਰਿਹਾ ਹੈ ਕਿ ਉਸ ਕੌਮ ਨੇ ਕੌਮੀ ਤਿਰੰਗੇ ਦਾ ਅਪਮਾਨ ਕੀਤਾ ਜਿਸਨੇ ਇਸ ਦੇਸ਼ ਦੀ ਆਜ਼ਾਦੀ ਵਾਸਤੇ 70 ਫੀਸਦੀ ਤੋਂ ਵਧੇਰੇ ਕੁਰਬਾਨੀਆਂ ਦਿੱਤੀਆਂ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ  ਹੈ ਕਿ ਕੋਈ ਵੀ ਇਹ ਗੱਲ ਕਿਉਂ ਨਹੀਂ ਰਿਹਾ ਹੈ ਕਿ 26 ਜਨਵਰੀ ਨੁੰ ਵਾਪਰੀ ਹਿੰਸਾ ਦੇ ਮਾਮਲੇ ਵਿਚ ਖੁਫੀਆ ਤੰਤਰ ਦੀ ਅਸਫਲਤਾ ਦੀ ਜਾਂਚ ਕੀਤੀ ਜਾਵੇ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਕੇਂਦਰ ਸਰਕਾਰ ਨੂੰ 25 ਜਨਵਰੀ ਨੂੰ ਇਹ ਪਤਾ ਲੱਗ ਗਿਆ ਸੀ ਕਿ ਕੁਝ ਲੋਕ ਲਾਲ ਕਿਲ੍ਹੇ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ ਤਾਂ ਉਸਨੇ ਰਾਹ ਬੰਦ ਕਿਉਂ ਨਹੀਂ ਕੀਤਾ ਪਰ ਇਹ ਰਾਹ ਬੰਦ ਕਰਨ ਦਾ ਕੋਈ ਯਤਨ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਕੇਸਰੀ ਨਿਸ਼ਾਨ ਨੂੰ ਮਾੜਾ ਕਿਹਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੈਂ ਚੇਤੇ ਕਰਵਾਉਣਾ ਚਾਹੁੰਦੀ ਹਾਂ ਕਿ ਇਹ ਉਹੀ ਕੇਸਰੀ ਨਿਸ਼ਾਨ ਹੈ ਜੋ ਅਨੇਕਾਂ ਵਾਰ ਪ੍ਰਧਾਨ ਮੰਤਰੀ  ਨੇ ਆਪਣੇ ਸਿਰ ’ਤੇ ਬੰਨਿ੍ਹਆ ਹੈ। ਸਾਬਕਾ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਬੇਰੁਖੀ ਵਾਲਾ ਰਵੱਈਆ ਅਪਣਾਉਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ‘ਵਿਚੋਲੀਆ’, ਨਕਸਲੀ ਤੇ ਖਾਲਿਸਤਾਨੀ ਦੱਸਿਆ ਗਿਆ। ਉਹਨਾਂ ਕਿਹਾ ਕਿ  ਇਹ ਵੀ ਕਿਹਾ ਗਿਆ ਕਿ ਜੋ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਹਨ ਉਹ ਏ ਕੇ 47 ਰਾਈਫਲਾਂ ਲੈ ਕੇ ਬੈਠੇ ਹਨ। ਉਹਨਾਂ ਪੁੱਛਿਆ ਕਿ ਕੌਣ ਖੇਤਾਂ ਵਿਚ ਏ ਕੇ 47 ਰਾਈਫਲਾਂ ਉਗਾਉਂਦਾ ਹੈ? ਉਹਨਾਂ ਕਿਹਾ ਕਿ ਕੇਂਦਰ ਦਾ ਸ਼ਾਂਤੀਪੂਰਨ ਤਰੀਕੇ ਨਾਲ ਰੋਸ ਪ੍ਰਗਟਾ ਰਹੇ ਕਿਸਾਨਾਂ ਪ੍ਰਤੀ ਰਵੱਈਆ ਬਹੁਤ ਮਾੜਾ ਹੈ ਕਿਉਂਕਿ ਇਸਨੇ ਇਕ ਵੀ ਮੰਤਰੀ ਦੀ ਜ਼ਿੰਮੇਵਾਰੀ  ਕੜਾਕੇ ਦੀ ਠੰਢ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਭਲਾਈ ਵਾਸਤੇ ਗੱਲ ਕਰਨ ਲਈ ਨਹੀਂ ਲਗਾਈ।ਸ੍ਰੀਮਤੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਨੇ ਕੇਂਦਰੀ ਮੰਤਰੀ ਮੰਡਲ ਨੂੰ ਆਖਿਆ ਸੀ ਕਿ ਉਹ ਤਿੰਨ ਖੇਤੀ ਆਰਡੀਨੈਂਸਾਂ ਬਾਰੇ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰੇ। ਉਹਨਾਂ ਕਿਹਾ ਕਿ ਮੈਂ ਕਿਸਾਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਉਣ ਲਈ ਖੇਤੀਬਾੜੀ ਮੰਤਰੀ ਨੂੰ ਪੱਤਰ ਵੀ ਲਿਖਿਆ ਤੇ ਦੱਸਿਆ ਕਿ ਕਿਸਾਨਾਂ ਨੂੰ ਉਹਨਾਂ ਦੇ ਭਰੋਸਿਆਂ ਨਾਲ ਤਸੱਲੀ ਨਹੀਂ ਹੈ। ਉਹਨਾਂ ਕਿਹਾ ਕਿ ਮੈਨੂੰ ਇਹ ਭਰੋਸਾ ਦੁਆਇਆ ਗਿਆ ਸੀ ਕਿ ਇਹਨਾਂ ਬਿੱਲਾਂ ਬਾਰੇ ਸੰਸਦ ਵਿਚ ਖੇਤੀ ਕਾਨੂੰਨ ਬਣਾਉਣ ਤੋਂ ਪਹਿਲਾਂ ਉਹਨਾਂ ਦੀਆਂ ਸਾਰੀਆਂ ਚਿੰਤਾਵਾਂ ਦੂਰ ਕੀਤੀਆਂ ਜਾਣਗੀਆਂ ਪਰ ਬਾਅਦ ਵਿਚ ਸਰਕਾਰ ਨੇ ਇਹ ਬਿੱਲ ਧੱਕੇ ਲਾਲ ਸੰਸਦ ਵਿਚ ਪਾਸ ਕਰਵਾਏ ਗਏ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਅੰਨਦਾਤਾ ਦਾ ਸਾਥ ਦਿੰਦਿਆਂ ਕੇਂਦਰੀ ਵਜ਼ਾਰਤ ਵੀ ਛੱਡ ਦਿੱਤੀ ਤੇ ਐਨ ਡੀ ਏ ਨਾਲ ਭਾਈਵਾਲੀ ਵੀ ਖਤਮ ਕਰ ਦਿੱਤੀ।

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement