PM ਨੇ ਆਪ CM ਹੁੰਦਿਆਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦੀ ਹਮਾਇਤ ਕੀਤੀ ਸੀ ਤੇ ਹੁਣ ਕੀ ਬਦਲ ਗਿਆ?
Published : Feb 11, 2021, 7:43 am IST
Updated : Feb 11, 2021, 7:51 am IST
SHARE ARTICLE
Harsimrat Kaur Badal
Harsimrat Kaur Badal

ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵਲੋਂ ਐਮਐਸਪੀ ’ਤੇ ਜਿਣਸਾਂ ਦੀ ਯਕੀਨੀ ਸਰਕਾਰੀ ਖ਼ਰੀਦ ਦਾ ਭਰੋਸਾ ਦੇਣ ਤੋਂ ਇਨਕਾਰ ਕਰਨ ਦੀ ਕੀਤੀ ਨਿਖੇਧੀ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਾ ਸਿਰਫ ਕੇਂਦਰ ਸਰਕਾਰ ਕਿਸਾਨੀ ਜਿਣਸਾਂ ਦੀ ਐਮ ਐਸ ਪੀ ਅਨੁਸਾਰ ਯਕੀਨੀ ਸਰਕਾਰੀ ਖ਼ਰੀਦ ਦਾ ਭਰੋਸਾ ਦੇਣ ਤੋਂ ਇਨਕਾਰ ਕਰ ਰਹੀ ਹੈ ਬਲਕਿ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ਼ ਸੀ ਆਈ) ਨੂੰ ਖ਼ਤਮ ਕਰਨ ਵੱਲ ਵੱਧ ਰਹੀ ਹੈ।

Harsimrat Kaur BadalHarsimrat Kaur Badal

ਸੰਸਦ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਅਪਣੀ ਗੱਲ ਰਖਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਪਹਿਲਾਂ 2011 ਵਿਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਦੋਂ ਗੁਜਰਾਤ ਦੇ ਮੁੱਖ ਮੰਤਰੀ ਸਨ ਤੇ ਮੁੱਖ ਮੰਤਰੀਆਂ ਦੀ ਵਰਕਿੰਗ ਕਮੇਟੀ ਦੇ ਚੇਅਰਮੈਨ ਸਨ ਉਦੋਂ ਉਨ੍ਹਾਂ ਸਿਫ਼ਾਰਸ਼ ਕੀਤੀ ਸੀ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਕਿਸਾਨਾਂ ਦੀ ਜਿਣਸ ਐਮ ਐਸ ਪੀ ਤੋਂ ਘੱਟ ਰੇਟ ’ਤੇ ਖ਼ਰੀਦਣ ’ਤੇ ਪਾਬੰਦੀ ਲਾਉਣ ਦੀ ਕਾਨੂੰਨੀ ਵਿਵਸਥਾ ਕੀਤੀ ਜਾਵੇ।

Narendra ModiNarendra Modi

ਉਨ੍ਹਾਂ ਕਿਹਾ ਕਿ ਇਹੀ ਗੱਲ ਹੁਣ ਦੇਸ਼ ਭਰ ਦੇ ਕਿਸਾਨ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਕੀ ਬਦਲ ਗਿਆ ਹੈ ਤੇ ਕਿਉਂਕਿ ਸਰਕਾਰ ਉਨ੍ਹਾਂ ਦੀ ਇਹ ਮੰਗ ਤੇ ਖੇਤੀ ਕਾਨੂੰਨ ਰੱਦ ਕਰਨ ਤੇ ਕਿਸਾਨਾਂ, ਨੌਜਵਾਨਾਂ ਤੇ ਸਮਾਜਕ ਕਾਰਕੁੰਨਾਂ ਵਿਰੁਧ ਕੇਸ ਵਾਪਸ ਲੈਣ ਅਤੇ ਇਨ੍ਹਾਂ ਵਿਰੁਧ ਸਰਕਾਰੀ ਏਜੰਸੀਆਂ ਦੀ ਵਰਤੋਂ ਬੰਦ ਕਰਨ ਦੀ ਮੰਗ ਕਿਉਂ ਨਹੀਂ ਮੰਨ ਰਹੇ। ਬੀਬੀ ਬਾਦਲ ਨੇ 26 ਜਨਵਰੀ ਨੂੰ ਵਾਪਰੀ ਹਿੰਸਾ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਬਹੁਤ ਕੁਝ ਕਿਹਾ ਜਾ ਰਿਹਾ ਹੈ ਕਿ ਉਸ ਕੌਮ ਨੇ ਕੌਮੀ ਤਿਰੰਗੇ ਦਾ ਅਪਮਾਨ ਕੀਤਾ ਜਿਸਨੇ ਇਸ ਦੇਸ਼ ਦੀ ਆਜ਼ਾਦੀ ਵਾਸਤੇ 70 ਫੀਸਦੀ ਤੋਂ ਵਧੇਰੇ ਕੁਰਬਾਨੀਆਂ ਦਿੱਤੀਆਂ।

Red fort Red fort

ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ  ਹੈ ਕਿ ਕੋਈ ਵੀ ਇਹ ਗੱਲ ਕਿਉਂ ਨਹੀਂ ਰਿਹਾ ਹੈ ਕਿ 26 ਜਨਵਰੀ ਨੁੰ ਵਾਪਰੀ ਹਿੰਸਾ ਦੇ ਮਾਮਲੇ ਵਿਚ ਖੁਫੀਆ ਤੰਤਰ ਦੀ ਅਸਫਲਤਾ ਦੀ ਜਾਂਚ ਕੀਤੀ ਜਾਵੇ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਕੇਂਦਰ ਸਰਕਾਰ ਨੂੰ 25 ਜਨਵਰੀ ਨੂੰ ਇਹ ਪਤਾ ਲੱਗ ਗਿਆ ਸੀ ਕਿ ਕੁਝ ਲੋਕ ਲਾਲ ਕਿਲ੍ਹੇ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ ਤਾਂ ਉਸਨੇ ਰਾਹ ਬੰਦ ਕਿਉਂ ਨਹੀਂ ਕੀਤਾ ਪਰ ਇਹ ਰਾਹ ਬੰਦ ਕਰਨ ਦਾ ਕੋਈ ਯਤਨ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਕੇਸਰੀ ਨਿਸ਼ਾਨ ਨੂੰ ਮਾੜਾ ਕਿਹਾ ਜਾ ਰਿਹਾ ਹੈ।

PM ModiPM Modi

ਉਹਨਾਂ ਕਿਹਾ ਕਿ ਮੈਂ ਚੇਤੇ ਕਰਵਾਉਣਾ ਚਾਹੁੰਦੀ ਹਾਂ ਕਿ ਇਹ ਉਹੀ ਕੇਸਰੀ ਨਿਸ਼ਾਨ ਹੈ ਜੋ ਅਨੇਕਾਂ ਵਾਰ ਪ੍ਰਧਾਨ ਮੰਤਰੀ  ਨੇ ਆਪਣੇ ਸਿਰ ’ਤੇ ਬੰਨਿ੍ਹਆ ਹੈ। ਸਾਬਕਾ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਬੇਰੁਖੀ ਵਾਲਾ ਰਵੱਈਆ ਅਪਣਾਉਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ‘ਵਿਚੋਲੀਆ’, ਨਕਸਲੀ ਤੇ ਖਾਲਿਸਤਾਨੀ ਦੱਸਿਆ ਗਿਆ। ਉਹਨਾਂ ਕਿਹਾ ਕਿ  ਇਹ ਵੀ ਕਿਹਾ ਗਿਆ ਕਿ ਜੋ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਹਨ ਉਹ ਏ ਕੇ 47 ਰਾਈਫਲਾਂ ਲੈ ਕੇ ਬੈਠੇ ਹਨ। ਉਹਨਾਂ ਪੁੱਛਿਆ ਕਿ ਕੌਣ ਖੇਤਾਂ ਵਿਚ ਏ ਕੇ 47 ਰਾਈਫਲਾਂ ਉਗਾਉਂਦਾ ਹੈ?

FarmersFarmers 

ਉਹਨਾਂ ਕਿਹਾ ਕਿ ਕੇਂਦਰ ਦਾ ਸ਼ਾਂਤੀਪੂਰਨ ਤਰੀਕੇ ਨਾਲ ਰੋਸ ਪ੍ਰਗਟਾ ਰਹੇ ਕਿਸਾਨਾਂ ਪ੍ਰਤੀ ਰਵੱਈਆ ਬਹੁਤ ਮਾੜਾ ਹੈ ਕਿਉਂਕਿ ਇਸਨੇ ਇਕ ਵੀ ਮੰਤਰੀ ਦੀ ਜ਼ਿੰਮੇਵਾਰੀ  ਕੜਾਕੇ ਦੀ ਠੰਢ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਭਲਾਈ ਵਾਸਤੇ ਗੱਲ ਕਰਨ ਲਈ ਨਹੀਂ ਲਗਾਈ। ਬੀਬੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਨੇ ਕੇਂਦਰੀ ਮੰਤਰੀ ਮੰਡਲ ਨੂੰ ਆਖਿਆ ਸੀ ਕਿ ਉਹ ਤਿੰਨ ਖੇਤੀ ਆਰਡੀਨੈਂਸਾਂ ਬਾਰੇ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰੇ।

Narender TomarNarender Tomar

ਉਹਨਾਂ ਕਿਹਾ ਕਿ ਮੈਂ ਕਿਸਾਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਉਣ ਲਈ ਖੇਤੀਬਾੜੀ ਮੰਤਰੀ ਨੂੰ ਪੱਤਰ ਵੀ ਲਿਖਿਆ ਤੇ ਦੱਸਿਆ ਕਿ ਕਿਸਾਨਾਂ ਨੂੰ ਉਹਨਾਂ ਦੇ ਭਰੋਸਿਆਂ ਨਾਲ ਤਸੱਲੀ ਨਹੀਂ ਹੈ। ਉਹਨਾਂ ਕਿਹਾ ਕਿ ਮੈਨੂੰ ਇਹ ਭਰੋਸਾ ਦੁਆਇਆ ਗਿਆ ਸੀ ਕਿ ਇਹਨਾਂ ਬਿੱਲਾਂ ਬਾਰੇ ਸੰਸਦ ਵਿਚ ਖੇਤੀ ਕਾਨੂੰਨ ਬਣਾਉਣ ਤੋਂ ਪਹਿਲਾਂ ਉਹਨਾਂ ਦੀਆਂ ਸਾਰੀਆਂ ਚਿੰਤਾਵਾਂ ਦੂਰ ਕੀਤੀਆਂ ਜਾਣਗੀਆਂ ਪਰ ਬਾਅਦ ਵਿਚ ਸਰਕਾਰ ਨੇ ਇਹ ਬਿੱਲ ਧੱਕੇ ਲਾਲ ਸੰਸਦ ਵਿਚ ਪਾਸ ਕਰਵਾਏ ਗਏ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਅੰਨਦਾਤਾ ਦਾ ਸਾਥ ਦਿੰਦਿਆਂ ਕੇਂਦਰੀ ਵਜ਼ਾਰਤ ਵੀ ਛੱਡ ਦਿੱਤੀ ਤੇ ਐਨ ਡੀ ਏ ਨਾਲ ਭਾਈਵਾਲੀ ਵੀ ਖਤਮ ਕਰ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement