ਪੰਜਾਬ ਦਾ ਚੋਣ ਕਮਿਸ਼ਨ ਕਾਂਗਰਸ ਪਾਰਟੀ ਦੀ ਝੋਲੀ 'ਚ ਬੈਠ ਕੇ ਕੰਮ ਕਰ ਰਿਹਾ-ਸੁਖਬੀਰ ਬਾਦਲ
Published : Feb 11, 2021, 9:35 pm IST
Updated : Feb 11, 2021, 9:40 pm IST
SHARE ARTICLE
Sukhbir Badal
Sukhbir Badal

ਕਿਹਾ ਕਿ ਪੂਰੇ ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਗੁੰਡਾਗਰਦੀ 'ਤੇ ਉਤਰ ਆਈ ਹੈ ।

ਚੰਡੀਗੜ੍ਹ :ਪੰਜਾਬ 'ਚ ਹੋ ਰਹੇ ਨਗਰ ਕੌਂਸਲ ‘ਤੇ ਨਗਰ ਪੰਚਾਇਤਾਂ ਦੇ ਇਲੈਕਸ਼ਨ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਹਿਰ ਦੇ 17 ਵਾਰਡਾਂ ਦੇ ਉਮੀਦਵਾਰਾਂ ਦੇ ਹੱਕ 'ਚ 6 ਥਾਵਾਂ 'ਤੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਅਤੇ ਪਾਰਟੀ ਵਰਕਰਾਂ ਦੇ ਘਰਾਂ 'ਚ ਜਾ ਕੇ ਨੁੱਕੜ ਮੀਟਿੰਗਾਂ ਕਰ ਕੇ ਵਰਕਰਾਂ ਦਾ ਹੌਸਲਾ ਬੁਲੰਦ ਕੀਤਾ । ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੂਰੇ ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਗੁੰਡਾਗਰਦੀ 'ਤੇ ਉਤਰ ਆਈ ਹੈ । ਬਾਦਲ ਨੇ ਕਿਹਾ ਕਿ ਲੱਗਦਾ ਹੈ ਕਿ ਪੰਜਾਬ ਦਾ ਚੋਣ ਕਮਿਸ਼ਨ ਕਾਂਗਰਸ ਪਾਰਟੀ ਦੀ ਝੋਲੀ 'ਚ ਬੈਠ ਕੇ ਕੰਮ ਕਰ ਰਿਹਾ ਹੈ । 

photophotoਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਨੇ ਕਾਂਗਰਸ ਦੇ ਰਾਜ ਵਿੱਚ ਹਮੇਸ਼ਾਂ ਹੀ ਵਿਰੋਧੀਆਂ ਤੇ ਹਮਲੇ ਕੀਤੇ ਜਾਂਦੇ ਰਹੇ ਹਨ  ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਹਮਲਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਡਰਨ ਵਾਲੇ ਨਹੀਂ  ਉਨ੍ਹਾਂ ਕਿਹਾ ਕਿ ਹਮਲੇ ਕੈਪਟਨ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਹੈ ਕਿਉਂਕਿ ਪੰਜਾਬ ਵਿੱਚ ਹੋਣ ਜਾ ਰਹੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ

CMCMਜ਼ਿਕਰਯੋਗ ਹੈ ਕਿ ਪੰਜਾਬ ਨਾਗਰਿਕ ਚੋਣਾਂ ਦੀ ਸ਼ੁਰੂਆਤ ਵਿਚ ਸੱਤਾਧਾਰੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਦੋਵਾਂ ਧਿਰਾਂ ਦੇ ਕਾਡਰ ਜ਼ੁਬਾਨੀ ਅਤੇ ਸਰੀਰਕ ਤੌਰ 'ਤੇ ਵਾਰ ਵਾਰ ਝੜਪਾਂ ਅਤੇ ਸ਼ਬਦਾਂ ਦੀ ਲੜਾਈ ਦੇਖਣ ਨੂੰ ਮਿਲ ਰਹੇ ਹਨ । ਇਸ ਤੋਂ ਪਹਿਲਾਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਝੜਪਾਂ ਹੋਈਆਂ ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ ਕਈਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦੋਂ ਕਿ ਇੱਕ ਕਾਰ ਕਾਰ ਸਵਾਰ ਅਕਾਲੀ ਦਲ ਦੇ ਵਰਕਰਾਂ ਉੱਤੇ ਮਿਉਂਸਪਲ ਕਾਰਪੋਰੇਸ਼ਨ ਦੀ ਚੋਣ ਮੁਹਿੰਮ ਦੌਰਾਨ ਕੀਤੀ ਗਈ । 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਲਈ ਚੋਣ ਪ੍ਰਚਾਰ ਕਰ ਰਹੇ ਅਕਾਲੀ ਵਰਕਰਾਂ ਨੇ ਦੋਸ਼ ਲਾਇਆ ਕਿ ਜਦੋਂ ਕਾਂਗਰਸੀ ਕਾਰਕੁੰਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement