ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਨੌਦੀਪ ਕੌਰ ਮਾਮਲੇ ਸਬੰਧੀ ਐਸ.ਐਸ.ਪੀ.ਸੋਨੀਪਤ ਤੋ ਸਟੇਟਸ ਰਿਪੋਰਟ ਤਲਬ
Published : Feb 11, 2021, 6:28 pm IST
Updated : Feb 11, 2021, 6:28 pm IST
SHARE ARTICLE
Nodeep Kaur
Nodeep Kaur

ਸੋਨੀਪਤ ਦੇ ਐਸ.ਐਸ.ਪੀ. ਨੂੰ ਲਿਖਿਆ ਪੱਤਰ

ਚੰਡੀਗੜ੍ਹ: ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੀ ਗਈ ਕਿਰਤੀਆਂ ਦੇ ਹੱਕਾਂ ਲਈ ਲੜਨ ਵਾਲੀ ਆਗੂ ਨੌਦੀਪ ਕੌਰ ਦੀ ਰਿਹਾਈ ਲਈ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਕੌਮੀ ਮਹਿਲਾ ਕਮਿਸ਼ਨ ਨੂੰ ਅਪੀਲ ਕੀਤੇ ਜਾਣ ਤੋਂ ਬਾਅਦ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅੱਜ ਨੌਦੀਪ ਕੌਰ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ ਸੋਨੀਪਤ ਤੋਂ 15 ਫ਼ਰਵਰੀ, 2021 ਤੱਕ ਪੜਤਾਲੀਆ ਰਿਪੋਰਟ ਤਲਬ ਕਰ ਲਈ ਹੈ।

farmerfarmer

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗਿਆਦੜ ਦੀ ਨੌਦੀਪ ਕੌਰ ਨੂੰ ਕੁੰਡਲੀ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਸਬੰਧੀ ਸੋਨੀਪਤ ਦੇ ਐਸ.ਐਸ.ਪੀ. ਨੂੰ ਪੱਤਰ ਲਿਖ ਕੇ ਆਦੇਸ਼ ਦਿੱਤੇ ਗਏ ਹਨ ਕਿ ਉਹ ਨੌਦੀਪ ਕੌਰ ਦੇ ਮਾਮਲੇ ਦੀ ਪੜਤਾਲ ਕਿਸੇ ਸੀਨੀਅਰ ਅਧਿਕਾਰੀ ਤੋਂ ਕਰਾਉਣ।

Nodeep KaurNodeep Kaur

ਉਨ੍ਹਾਂ ਕਿਹਾ ਕਿ ਐਸ.ਐਸ.ਪੀ. ਨੂੰ ਪੜਤਾਲ ਸਬੰਧੀ ਵਿਸਥਾਰਤ ਰਿਪੋਰਟ ਪੰਜ ਦਿਨਾਂ ਦੇ ਅੰਦਰ-ਅੰਦਰ (15 ਫ਼ਰਵਰੀ ਤੱਕ) ਪੇਸ਼ ਕਰਨ ਲਈ ਕਿਹਾ ਗਿਆ ਹੈ। ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਪੁਲਿਸ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅਗਲੇਰੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement