
-ਕਿਹਾ ਦੇਸ਼ ਦਾ ਮੰਡੀ ਸਿਸਟਮ ਨਹੀਂ ਟੁੱਟਣ ਦੇਵਾਂਗੇ
ਜਗਰਾਉਂ : ਜਗਰਾਉਂ ਵਿੱਚ ਕੀਤੀ ਜਾ ਰਹੀ ਮਹਾਂ ਪੰਚਾਇਤ ਵਿਚ ਪਹੁੰਚੇ ਹਜ਼ਾਰਾਂ ਕਿਸਾਨਾਂ ਨੂੰ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਵੱਡਾ ਇਹ ਐਲਾਨ ਕਰਦਿਆਂ ਕਿਹਾ ਕਿ ਦੇਸ਼ ਦੇ ਮੰਡੀਕਰਨ ਸਿਸਟਮ ਨੂੰ ਨਹੀਂ ਟੁੱਟਣ ਦਿਆਂਗੇ, ਇਸ ਲਈ ਭਾਵੇਂ ਸਾਨੂੰ ਜਿੱਡੀ ਮਰਜ਼ੀ ਕੁਰਬਾਨੀ ਕਰਨੀ ਪਵੇ । ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਮੰਡੀ ਸਿਸਟਮ ਨੂੰ ਤੋੜ ਕੇ ਕਿਸਾਨੀ ਉਪਜ ਨੂੰ ਅਡਾਨੀ ਅੰਬਾਨੀਆਂ ਦੀ ਝੋਲੀ ਵਿੱਚ ਸੁੱਟਣਾ ਚਾਹੁੰਦੀ ਹੈ । ਰਾਜੇਵਾਲ ਨੇ ਕਿਹਾ ਕਿ ਜਦੋਂ ਇਹ ਕਾਨੂੰਨ ਲਾਗੂ ਹੋ ਗਏ ਤਾਂ ਦੇਸ਼ ਦਾ ਮੰਡੀਕਰਨ ਸਿਸਟਮ ਆਪਣੇ ਆਪ ਹੀ ਟੁੱਟ ਜਾਵੇਗਾ।
Farmer protestਦੇਸ਼ ਦਾ ਕਿਸਾਨ ਕਾਰਪੋਰੇਟ ਘਰਾਣਿਆਂ ਤੇ ਰਹਿਮੋ ਕਰਮ ‘ਤੇ ਨਿਰਭਰ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਅਡਾਨੀ ਅੰਬਾਨੀਆਂ ਦੀ ਅੱਖ ਦੇਸ਼ ਦੀ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਹੈ , ਇਸੇ ਲਈ ਕੇਂਦਰ ਸਰਕਾਰ ਵੱਲੋਂ ਪਾਸ ਕੀਤੀ ਕਾਲੇ ਕਾਨੂੰਨ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲੇ ਪਾਸੇ ਹੀ ਜਾਂਦੇ ਹਨ । ਕਿਸਾਨ ਆਗੂ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਦੋਹਰੀ ਨੀਤੀ ਅਪਣਾ ਰਹੀ ਹੈ , ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਕਹਿ ਰਹੇ ਹਨ ਕਿ ਕਾਨੂੰਨ ਵਿੱਚ ਭਾਵੇਂ ਜਿੰਨੀਆਂ ਮਰਜ਼ੀ ਸੋਧਾਂ ਕਰਵਾ ਲਵੋ ਪਰ ਅਸੀਂ ਕਾਨੂੰਨ ਰੱਦ ਨਹੀਂ ਕਰਾਂਗੇ ,
farmer protestਇਸ ਗੱਲ ਤੋਂ ਸਪਸ਼ਟ ਹੈ ਕਿ ਸਰਕਾਰ ਦੀ ਨੀਅਤ ਕਾਨੂੰਨ ਰੱਦ ਕਰਨ ਵਾਲੀ ਨਹੀਂ ਹੈ । ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨਾਂ ਦੇ ਖਿਲਾਫ਼ ਸਾਨੂੰ ਹੋਰ ਵੀ ਜ਼ਿਆਦਾ ਤਿੱਖੀ ਲੜਾਈ ਲੜਨ ਲਈ ਤਿਆਰ ਰਹਿਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੀ ਇਹ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਕੇਂਦਰ ਸਰਕਾਰ ਦੇ ਖ਼ਿਲਾਫ਼ ਦੇਸ਼ ਦੀ ਹਰ ਵਰਗ ਨੂੰ ਇਕਜੁੱਟ ਹੋ ਚੁੱਕਾ ਹੈ ।
photoਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਦੀ ਕੁਦਰਤੀ ਸਰੋਤਾਂ ਨੂੰ ਕਾਰਪੋਰੇਟ ਘਰਾਣੇ ਹੱਥਾਂ ਵਿਚ ਦੇਣਾ ਚਾਹੁੰਦੀ ਹੈ , ਉਨ੍ਹਾਂ ਕਿਹਾ ਇਹ ਸਰਕਾਰ ਕਿਸਾਨਾਂ ਮਜ਼ਦੂਰਾਂ ਦੀ ਸਰਕਾਰ ਨਹੀਂ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਬਣ ਚੁੱਕੀ ਹੈ , ਇਸ ਲਈ ਸਰਕਾਰ ਵੱਲੋਂ ਬਣਾਏ ਕਾਨੂੰਨ ਕਿਸਾਨ ਮਜਦੂਰ ਵਿਰੋਧੀ ਹਨ । ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੀ ਖਿਲਾਫ ਕਿਸਾਨੀ ਅੰਦੋਲਨ ਦੀ ਇੱਕਜੁੱਟਤਾ ਇਸ ਸੰਘਰਸ਼ ਦੀ ਜਿੱਤ ਦਾ ਸਬੂਤ ਹੈ ।