
ਮੁੱਖ ਮੰਤਰੀ ਚੰਨੀ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਪੋਸਟ ਕੀਤੀ ਸਾਂਝੀ
ਚੰਡੀਗੜ੍ਹ: 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੇ ਸਿਆਸੀ ਲੀਡਰ ਵੱਖਰੇ- ਵੱਖਰੇ ਅੰਦਾਜ਼ ਨਾਲ ਚੋਣ ਪ੍ਰਚਾਰ ਕਰਨ ਵਿੱਚ ਰੁਝੇ ਹੋਏ ਹਨ।
CM Channi
ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਹਲਕੇ ਵਿਚ ਚੋਣ ਪ੍ਰਚਾਰ ਕਰਦੇ ਸਮੇਂ ਦੋ ਨੰਨ੍ਹੇ ਪ੍ਰਸ਼ੰਸਕ ਮਿਲੇ, ਜਿਨ੍ਹਾਂ ਨੂੰ ਮਿਲ ਕੇ ਉਹ ਬਹੁਤ ਖੁਸ਼ ਹੋਏ ਅਤੇ ਮੌਕੇ 'ਤੇ ਇਨ੍ਹਾਂ ਦੋਵੇਂ ਬੱਚਿਆਂ ਦੇ ਹੱਥਾਂ 'ਤੇ ਆਪਣਾ ਆਟੋਗ੍ਰਾਫ ਦਿੱਤਾ। ਇਸ ਸਬੰਧੀ ਮੁੱਖ ਮੰਤਰੀ ਚੰਨੀ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਪੋਸਟ ਵੀ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀਹਮੇਸ਼ਾ ਲੋਕਾਂ ਨਾਲ ਵੱਖਰੇ-ਵੱਖਰੇ ਅੰਦਾਜ਼ ਵਿਚ ਮਿਲਦੇ ਹਨ।
CM Channi