
ਜਲੰਧਰ ਸਪੈਸ਼ਲ ਕੋਰਟ 'ਚ ਕੀਤਾ ਗਿਆ ਸੀ ਪੇਸ਼
ਚੰਡੀਗੜ੍ਹ : ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਭੁਪਿੰਦਰ ਹਨੀ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਲੰਧਰ ਦੀ ਸਪੈਸ਼ਲ ਕੋਰਟ ’ਚ ਪੇਸ਼ ਕੀਤਾ ਗਿਆ ਸੀ। ਇਥੋਂ ਅਦਾਲਤ ਨੇ ਭੁਪਦਿੰਰ ਸਿੰਘ ਹਨੀ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ 'ਤੇ ਭੇਜ ਦਿੱਤਾ ਹੈ। 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਣ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਿਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ।
Bhupinder Singh Honey
ਦੱਸਣਯੋਗ ਹੈ ਕਿ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਈ. ਡੀ. ਵੱਲੋਂ ਪਿਛਲੇ ਦਿਨੀਂ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ ਦੀ ਸਪੈਸ਼ਲ ਕੋਰਟ ’ਚ ਪੇਸ਼ ਹੋਣ ਉਪਰੰਤ ਈ. ਡੀ. ਵਲੋਂ ਪਹਿਲਾਂ 8 ਤਰੀਕ ਤੱਕ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ।
Enforcement Directorate
ਰਿਮਾਂਡ ਖ਼ਤਮ ਹੋਣ ਤੋਂ ਬਾਅਦ 8 ਤਰੀਕ ਨੂੰ ਦੁਬਾਰਾ ਅਦਾਲਤ ’ਚ ਹਨੀ ਨੂੰ ਪੇਸ਼ ਕੀਤਾ ਗਿਆ ਅਤੇ ਫਿਰ 3 ਦਿਨ ਤੱਕ ਰਿਮਾਂਡ ’ਚ ਵਾਧਾ ਕੀਤਾ ਗਿਆ ਸੀ।
ਦੱਸ ਦੇਈਏ ਕਿ ਅੱਜ ਮੁੜ ਤਿੰਨ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਪੈਸ਼ਲ ਅਦਾਲਤ ’ਚ ਭੁੁਪਿੰਦਰ ਸਿੰਘ ਹਨੀ ਨੂੰ ਪੇਸ਼ ਕੀਤਾ ਗਿਆ ਸੀ ਅਤੇ ਜਿੱਥੋਂ ਅਦਾਲਤ ਨੇ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ।
Bhupinder Singh Honey
ਇਥੇ ਇਹ ਵੀ ਦੱਸਣਯੋਗ ਹੈ ਕਿ ਈ.ਡੀ. ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਘਰੋਂ ਈ.ਡੀ. ਨੂੰ 11 ਕਰੋੜ ਰੁਪਏ ਬਰਾਮਦ ਹੋਏ ਸਨ। ਇਸ ਦੇ ਨਾਲ ਹੀ ਹੋਰ ਵੀ ਕੀਮਤੀ ਸਾਮਾਨ ਬਰਾਮਦ ਕੀਤਾ ਗਿਆ ਸੀ।