ਸੂਬੇ ’ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ : ਮੁੱਖ ਚੋਣ ਅਧਿਕਾਰੀ
Published : Feb 11, 2022, 12:15 am IST
Updated : Feb 11, 2022, 12:15 am IST
SHARE ARTICLE
image
image

ਸੂਬੇ ’ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ : ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 10 ਫ਼ਰਵਰੀ (ਸ.ਸ.ਸ.) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫ਼ੋਰਸਮੈਂਟ ਟੀਮਾਂ ਵਲੋਂ ਸੂਬੇ ਵਿਚੋਂ 9 ਫ਼ਰਵਰੀ, 2022 ਤਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿਚ 404.01 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦਸਿਆ ਕਿ ਨਿਗਰਾਨ ਟੀਮਾਂ ਨੇ 25.79 ਕਰੋੜ ਰੁਪਏ ਦੀ 45.06 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫ਼ੋਰਸਮੈਂਟ ਵਿੰਗਾਂ ਵਲੋਂ 315 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 26.59 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਮੁੱਖ ਚੋਣ ਅਫ਼ਸਰ ਨੇ ਦਸਿਆ ਕਿ 1340 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3897 ਵਿਅਕਤੀਆਂ ਦੀ ਸ਼ਨਾਖ਼ਤ ਵੀ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 3235 ਵਿਅਕਤੀਆਂ ਵਿਰੁਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ।  ਉਨ੍ਹਾਂ ਇਹ ਵੀ ਦਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 2148 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਸਾਰੇ ਹੀ 3049 ਗ਼ੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿਚ 23320 ਨਾਕੇ ਲਾਏ ਗਏ ਹਨ।
ਡਾ. ਰਾਜੂ ਨੇ ਦਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿਚ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿਚੋਂ ਹੁਣ ਤਕ 3,79,170 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿਚ 118 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement