ਸਾਰੀਆਂ ਸਮੱਸਿਆਵਾਂ ਦੀ ਜੜ੍ਹ ਮਾਫ਼ੀਆ ਅਤੇ ਭਿ੍ਸ਼ਟਾਚਾਰ : ਭਗਵੰਤ ਮਾਨ
Published : Feb 11, 2022, 7:06 am IST
Updated : Feb 11, 2022, 7:07 am IST
SHARE ARTICLE
IMAGE
IMAGE

ਸਾਰੀਆਂ ਸਮੱਸਿਆਵਾਂ ਦੀ ਜੜ੍ਹ ਮਾਫ਼ੀਆ ਅਤੇ ਭਿ੍ਸ਼ਟਾਚਾਰ : ਭਗਵੰਤ ਮਾਨ


ਕਿਹਾ, ਪੰਜਾਬ ਦੀ ਜਨਤਾ ਇਸ ਵਾਰ ਮਾਫ਼ੀਆ ਆਗੂਆਂ ਨੂੰ  ਚੁਣ ਕੇ ਧੋਖਾ ਨਹੀਂ ਖਾਵੇਗੀ

ਬਾਬਾ ਬਕਾਲਾ (ਅੰਮਿ੍ਤਸਰ), 10 ਫ਼ਰਵਰੀ (ਸਸਸ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਹੈ ਕਿ ਭਿ੍ਸ਼ਟਾਚਾਰ ਅਤੇ ਮਾਫ਼ੀਆ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹੈ | ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਮਿਲ ਕੇ ਪੰਜਾਬ ਨੂੰ  ਲੁੱਟਿਆ ਹੈ ਜਿਸ ਕਾਰਨ ਆਮ ਆਦਮੀ ਦਿਨ ਪ੍ਰਤੀ ਦਿਨ ਗ਼ਰੀਬ ਹੁੰਦਾ ਜਾ ਰਿਹਾ ਹੈ ਅਤੇ ਭਿ੍ਸ਼ਟਾਚਾਰੀ ਆਗੂਆਂ ਦੀ ਸੰਪਤੀ ਦੁਗਣੀ ਹੁੰਦੀ ਜਾ ਰਹੀ ਹੈ | ਪੰਜਾਬ ਨੂੰ  ਬਚਾਉਣ ਲਈ ਸੱਭ ਤੋਂ ਪਹਿਲਾਂ ਭਿ੍ਸ਼ਟ ਅਤੇ ਮਾਫ਼ੀਆ ਆਗੂਆਂ ਨੂੰ  ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਾ ਪਵੇਗਾ ਅਤੇ ਇਹ ਕੰਮ ਇਸ ਵਾਰ ਪੰਜਾਬ ਦੀ ਜਨਤਾ ਚੋਣਾਂ ਵਿਚ ਕਰ ਕੇ ਦਿਖਾਵੇਗੀ |
ਭਗਵੰਤ ਮਾਨ ਨੇ ਬਾਬਾ ਬਕਾਲਾ ਵਿਧਾਨ ਸਭਾ ਦੇ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਤੋਂ 'ਆਪ' ਦੇ ਉਮੀਦਵਾਰ ਦਲਬੀਰ ਸਿੰਘ ਟੌਂਗ ਨੂੰ  ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਦੌਰਾਨ ਲੋਕਾਂ ਵਿਚ ਭਗਵੰਤ ਮਾਨ ਪ੍ਰਤੀ ਭਾਰੀ ਉਤਸ਼ਾਹ ਸੀ ਅਤੇ ਫੁੱਲਾਂ ਦੀ ਵਰਖਾ ਕਰ ਕੇ ਭਗਵੰਤ ਮਾਨ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਮਾਨ ਦੇ ਨਾਲ ਪਾਰਟੀ ਦੇ ਉਮੀਦਵਾਰ, ਸੂਬਾ ਪਧਰੀ ਅਤੇ ਸਥਾਨਕ ਆਗੂ ਮੌਜੂਦ ਸਨ | ਲੋਕਾਂ ਨੂੰ  ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੀ ਅਲੋਚਨਾ ਕਰਦਿਆਂ, ਬਿਨਾਂ ਕਿਸੇ ਦਾ ਨਾਂਅ ਲਏ ਕਿਹਾ ਕਿ ਗ਼ਰੀਬ ਅਤੇ ਆਮ ਆਦਮੀ ਦਾ ਚਾਹੇ ਜਿੰਨਾ ਡਰਾਮਾ ਕਰ ਲੈਣ, ਪੰਜਾਬ ਦੇ ਲੋਕ ਇਸ ਵਾਰ ਭਿ੍ਸ਼ਟ ਅਤੇ ਮਾਫ਼ੀਆ ਆਗੂਆਂ ਨੂੰ  ਨਹੀਂ ਚੁਣਨਗੇ |
ਪੰਜਾਬ ਨੂੰ  ਮਾਫ਼ੀਆ ਸਰਕਾਰ ਦੀ ਨਹੀਂ, ਇਕ ਇਮਾਨਦਾਰ ਸਰਕਾਰ ਦੀ ਜ਼ਰੂਰਤ ਹੈ |

ਇਸ ਲਈ ਪੰਜਾਬ ਦੀ ਜਨਤਾ ਚੰਗੇ ਅਤੇ ਇਮਾਨਦਾਰ ਲੋਕਾਂ ਨੂੰ  ਹੀ ਚੁਣੇਗੀ |
ਭਗਵੰਤ ਮਾਨ ਨੇ ਕਿਹਾ ਕਿ ਆਗੂਆਂ ਅਤੇ ਨਸ਼ਾ ਮਾਫ਼ੀਆ ਨਾਲ ਗਠਜੋੜ ਕਾਰਨ ਪੂਰੇ ਪੰਜਾਬ ਵਿਚ ਹਰ ਥਾਂ ਧੜੱਲੇ ਨਾਲ ਚਿੱਟਾ ਵਿਕਦਾ ਹੈ | ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਅੰਦਰ ਪੁਲਿਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ ਕਿਉਂਕਿ ਉਨ੍ਹਾਂ ਨੂੰ  ਸੱਤਾ ਦੀ ਸੁਰੱਖਿਆ ਪ੍ਰਾਪਤ ਹੈ | ਨਸ਼ਾ ਮਾਫ਼ੀਆ ਅਤੇ ਸੱਤਾਧਾਰੀ ਆਗੂਆਂ ਨੇ ਮਿਲ ਕੇ ਪੰਜਾਬ ਦੇ ਨੌਜਵਾਨਾਂ ਨੂੰ  ਬਰਬਾਦੀ ਦੀ ਕਗਾਰ 'ਤੇ ਖੜਾ ਕਰ ਦਿਤਾ ਹੈ | ਇਸ ਗਠਜੋੜ ਨੂੰ  ਤੋੜਾਂਗੇ ਅਤੇ ਪੰਜਾਬ ਤੋਂ ਨਸ਼ਾ ਮਾਫ਼ੀਆ ਖ਼ਤਮ ਕਰਾਂਗੇ | ਅਸੀਂ ਪੰਜਾਬ ਦੇ ਨੌਜਵਾਨਾਂ ਨੂੰ  ਬਚਾਵਾਂਗੇ ਅਤੇ ਉਨ੍ਹਾਂ ਨੂੰ  ਨਸ਼ੇ ਦੀ ਦਲਦਲ ਵਿਚੋਂ ਕੱਢਾਂਗੇੇ | ਚੰਗੀ ਸਿਖਿਆ ਅਤੇ ਰੁਜ਼ਗਾਰ ਵੀ ਦੇਵਾਂਗੇ | ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਲੁੱਟ ਅਤੇ ਭਿ੍ਸ਼ਟਾਚਾਰ ਤੋਂ ਪੰਜਾਬ ਦੀ ਜਨਤਾ ਹੁਣ ਤੰਗ ਆ ਚੁੱਕੀ ਹੈ | ਸਰਕਾਰੀ ਦਫ਼ਤਰਾਂ ਵਿਚ ਬਿਨਾਂ ਪੈਸੇ ਤੋਂ ਕੋਈ ਕੰਮ ਨਹੀਂ ਹੁੰਦਾ | ਪੈਸੇ ਦੇਣ 'ਤੇ ਵੀ ਸਮੇਂ ਸਿਰ ਕੰਮ ਨਹੀਂ ਹੁੰਦਾ | ਆਮ ਆਦਮੀ ਪਾਰਟੀ ਦੀ ਸਰਕਾਰ ਦਫ਼ਤਰਾਂ ਦੀ ਵਿਵਸਥਾ ਬਦਲੇਗੀ ਅਤੇ ਉਸ ਨੂੰ  ਰਿਸ਼ਵਤ ਦਾ ਕੈਸ਼ ਕੁਲੈਕਸ਼ਨ ਕੇਂਦਰ ਦੀ ਥਾਂ ਆਮ ਲੋਕਾਂ ਨੂੰ  ਸਹੂਲਤਾਂ ਦੇਣ ਵਾਲੀ ਥਾਂ ਬਣਾਵਾਂਗੇ | ਅਸੀਂ ਪੰਜਾਬ ਵਿਚੋਂ ਮਾਫ਼ੀਆ ਅਤੇ ਭਿ੍ਸ਼ਟਾਚਾਰ ਪੂਰੀ ਤਰ੍ਹਾਂ ਖ਼ਤਮ ਕਰਾਂਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਾਂਗੇ |
    
    

 

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement