ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਪੰਜਾਬ ਦੌਰੇ ਸਮੇਂ ਪ੍ਰਧਾਨ ਮੰਤਰੀ ਨੂੰ ਵਿਖਾਉਣਗੀਆਂ ਕਾਲੇ
Published : Feb 11, 2022, 11:58 pm IST
Updated : Feb 11, 2022, 11:58 pm IST
SHARE ARTICLE
image
image

ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਪੰਜਾਬ ਦੌਰੇ ਸਮੇਂ ਪ੍ਰਧਾਨ ਮੰਤਰੀ ਨੂੰ ਵਿਖਾਉਣਗੀਆਂ ਕਾਲੇ ਝੰਡੇ

ਚੰਡੀਗੜ੍ਹ, 11 ਫ਼ਰਵਰੀ (ਭੁੱਲਰ) : ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੇ ਆਨਲਾਈਨ ਮੀਟਿੰਗ ਵੀਡੀਉ ਕਾਨਫ਼ਰੰਸਿੰਗ ਰਾਹੀਂ ਹੋਈ ਜਿਸ ਵਿਚ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਵਲੋਂ ਵਾਅਦਾਖ਼ਿਲਾਫ਼ੀ ਕਰਨ ਦੇ ਨਾਲ-ਨਾਲ ਲਖੀਮਪੁਰ ਖੇੜੀ ਦੇ ਕਿਸਾਨਾਂ ਦੇ ਕਾਤਲ ਆਸ਼ੀਸ਼ ਮਿਸ਼ਰਾ ਨੂੰ ਸੰਗੀਨ ਦੋਸ਼ੀ ਹੋਣ ਦੇ ਬਾਵਜੂਦ ਦਿਤੀ ਗਈ ਜ਼ਮਾਨਤ ਦੀ ਯੂਪੀ ਸਰਕਾਰ ਅਤੇ ਪ੍ਰਸ਼ਾਸਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਦੀ ਪਿਛਲੀ ਫੇਰੀ ਦੌਰਾਨ ਸੜਕ ਉਪਰ ਧਰਨਾ ਦੇ ਰਹੇ ਕਿਸਾਨਾਂ ਉਪਰ ਸੰਗੀਨ ਧਾਰਾਵਾਂ ਲਾ ਕੇ ਕੀਤੇ ਗਏ ਮੁਕੱਦਮੇ ਵਿਚ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿਤੀ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਤੰਗ ਪ੍ਰੇਸ਼ਾਨ ਜਾਂ ਗਿ੍ਰਫ਼ਤਾਰ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
     ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਦਸਿਆ ਕਿ ਪੰਜਾਬ ਆਉਣ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵਿਰੋਧ ਬਿਲਕੁਲ ਸ਼ਾਂਤਮਈ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਨੀਆਂ ਹੋਈਆਂ ਮੰਗਾਂ ਨੂੰ ਸਮਾਂਬੱਧ ਲਾਗੂ ਕਰਨ ਦਾ ਐਲਾਨ ਕਰ ਦੇਣ ਤਾਂ ਵਿਰੋਧ ਪ੍ਰਦਰਸ਼ਨਾਂ ਨੂੰ ਟਾਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੋਖੀ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਵੀ ਸਬਕ ਸਿਖਾਇਆ ਜਾਵੇ ਅਤੇ ਪੰਜਾਬ ਦੇ ਲੋਕਾਂ ਵਲੋਂ ਇਨ੍ਹਾਂ ਦਾ ਪੂਰਨ ਬਾਈਕਾਟ ਕੀਤਾ ਜਾਵੇ।
     ਅੱਜ ਦੀ ਮੀਟਿੰਗ ਵਿਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਹੈ 14 ਤਰੀਕ ਨੂੰ ਪਿੰਡਾਂ ਵਿਚ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ 16 ਫ਼ਰਵਰੀ ਨੂੰ ਤਹਿਸੀਲ ਪੱਧਰਾਂ ’ਤੇ ਇਕੱਠੇ ਹੋ ਕੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਇਲਾਕੇ ਅੰਦਰ ਰੈਲੀ ਹੋਵੇਗੀ, ਉਥੇ ਕਿਸਾਨਾਂ ਵਲੋਂ ਸੜਕ ਕਿਨਾਰੇ ਖੜੇ ਹੋ ਕੇ ਕਾਲੇ ਝੰਡੇ  ਵਿਖਾਏ ਜਾਣਗੇ।

SHARE ARTICLE

ਏਜੰਸੀ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement