
ਧੂਰੀ ਵਿਖੇ ਭਗਵੰਤ ਮਾਨ ਦੇ ਹੱਕ ਵਿਚ ਕਰਨਗੇ ਚੋਣ ਪ੍ਰਚਾਰ
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਮੰਗੀ ਪੰਜਾਬੀਆਂ ਤੋਂ ਆਗਿਆ, ਰਾਬਤਾ ਕਰਨ ਲਈ ਨੰਬਰ 9882798827 ਕੀਤਾ ਸਾਂਝਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਉਨ੍ਹਾਂ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਅੱਜ ਪੰਜਾਬ ਪਹੁੰਚੇ ਹਨ।
ਦੱਸ ਦੇਈਏ ਕਿ ਧੂਰੀ ਤੋਂ ਉਮੀਦਵਾਰ ਅਤੇ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅੱਜ ਉਹ ਦਿੱਲੀ ਤੋਂ ਸ਼ਤਾਬਦੀ ਐਕਸਪ੍ਰੈਸ ਰਾਹੀਂ ਇੱਥੇ ਪਹੁੰਚੇ। ਇੱਥੇ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
arvind kejriewal's family
ਮਿਲੀ ਜਾਣਕਾਰੀ ਅਨੁਸਾਰ ਸੁਨੀਤਾ ਕੇਜਰੀਵਾਲ ਦਾ ਸਵਾਗਤ ਕਰਨ ਲਈ ਭਗਵੰਤ ਮਾਨ ਦੇ ਮਾਤਾ ਅਤੇ ਭੈਣ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਸਮਰਥਕ ਸੰਗਰੂਰ ਰੇਲਵੇ ਸਟੇਸ਼ਨ 'ਤੇ ਪਹਿਲਾਂ ਹੀ ਪੌਂਚੇ ਹੋਏ ਸਨ। ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ਅਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।
arvind kejriewal's family
ਦੱਸਣਯੋਗ ਹੈ ਕਿ ਬੀਤੇ ਦਿਨ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਸੀ,''ਕੱਲ ਬੇਟੀ ਨਾਲ ਆਪਣੇ ਦਿਓਰ ਭਗਵੰਤ ਮਾਨ ਲਈ ਵੋਟ ਮੰਗਣ ਧੂਰੀ ਜਾ ਰਹੀ ਹਾਂ।'' ਇਹ ਵੀ ਦੱਸ ਦੇਈਏ ਕਿ ਧੂਰੀ ਵਿਧਾਨ ਸਭਾ ਖੇਤਰ 'ਚ ਜ਼ਿਆਦਾਤਰ ਪਿੰਡ ਹਨ।
ਧੂਰੀ ਵਿਧਾਨ ਸਭਾ ਖੇਤਰ 'ਚ ਕਿਸਾਨ ਅੰਦੋਲਨ ਬੇਹੱਦ ਵੱਡਾ ਮੁੱਦਾ ਹੈ, ਕਿਉਂਕਿ ਇੱਥੋਂ ਦੇ ਲੋਕਾਂ ਨੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਲੜਾਈ 'ਚ ਹਿੱਸਾ ਲਿਆ ਸੀ। ਇਸ ਖੇਤਰ 'ਚ ਕੁੱਲ 1,64,322 ਵੋਟਰ ਭਗਵੰਤ ਮਾਨ ਦੀ ਕਿਸਮਤ ਦਾ ਫ਼ੈਸਲਾ ਕਰਨਗੇ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬੀਆਂ ਦਾ ਦਿਲ ਜਿੱਤਣ ਅਤੇ ਆਪਣੀ ਜਿੱਤ ਪੱਕੀ ਕਰਨ ਲਈ ਹਰ ਹੀਲਾ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਹੀ ਹੁਣ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬੀਆਂ ਤੋਂ ਆਗਿਆ ਮੰਗਦਿਆਂ ਇੱਕ ਨੰਬਰ ਜਾਰੀ ਕੀਤਾ ਹੈ।
tweet
ਉਨ੍ਹਾਂ ਇੱਕ ਟਵੀਟ ਸਾਂਝਾ ਕਰਦਿਆਂ ਲਿਖਿਆ, ''ਸਾਡੇ ਪਿਆਰੇ ਪੰਜਾਬੀਓ, ਪੰਜਾਬ ਦੀ ਤੱਰਕੀ ਨੂੰ ਲੈ ਕੇ ਸਾਡੇ ਪਲਾਨ ਉੱਤੇ ਤੁਹਾਡੇ ਨਾਲ ਗੱਲਬਾਤ ਕਰਨ ਲਈ ਕੀ ਅਸੀਂ ਤੁਹਾਡੇ ਘਰ ਆ ਸਕਦੇ ਹਾਂ?'' ਆਮ ਆਦਮੀ ਪਾਰਟੀ ਵਲੋਂ ਜਾਰੀ 9882798827 ਨੰਬਰ 'ਤੇ ਮਿਸਕਾਲ ਕਰ ਕੇ ਆਪ ਨੁਮਾਇੰਦਿਆਂ ਨੂੰ ਆਪਣੇ ਘਰ ਬੁਲਾਇਆ ਜਾ ਸਕਦਾ ਹੈ।