ਗਿੱਦੜਬਾਹਾ 'ਚ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਇਕ ਦੀ ਮੌਤ

By : GAGANDEEP

Published : Feb 11, 2023, 9:51 am IST
Updated : Feb 11, 2023, 9:51 am IST
SHARE ARTICLE
photo
photo

ਇਕ ਨੌਜਵਾਨ ਗੰਭੀਰ ਜ਼ਖਮੀ

 

ਗਿੱਦੜਬਾਹਾ: ਸ਼ੁੱਕਰਵਾਰ ਨੂੰ ਮੁਕਤਸਰ-ਬਠਿੰਡਾ ਰੋਡ 'ਤੇ ਕਾਲੀ ਮਾਤਾ ਮੰਦਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਜ਼ਖਮੀ ਹੋ ਗਏ। ਐਸਐਚਓ ਕੋਟਭਾਈ ਰਮਨ ਕੁਮਾਰ ਕੰਬੋਜ ਨੇ ਦੱਸਿਆ ਕਿ ਦੋ ਮੋਟਰਸਾਈਕਲ ਸਵਾਰ ਨੌਜਵਾਨ ਆਪਣੇ ਮੋਚਰਸਾਈਕਲ ਕੋਲ ਬਠਿੰਡਾ ਰੋਡ ਵਾਲੇ ਪਾਸੇ ਖੜ੍ਹੇ ਸਨ ਕਿ ਅਚਾਨਕ ਤੇਜ਼ ਰਫ਼ਤਾਰ ਕਾਲੇ ਰੰਗ ਦੀ ਸਕਾਰਪੀਓ ਗੱਡੀ ਨੰ. HR 26 Bf 1662 ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ:ਪਟਨਾ ਤੋਂ ਅੰਮ੍ਰਿਤਸਰ ਆ ਰਹੀ ਸਪਾਈਸ ਜੈੱਟ ਦੀ ਫਲਾਈਟ ਵਿੱਚ ਮਹਿਲਾ ਯਾਤਰੀ ਦੀ ਹੋਈ ਮੌਤ

ਇਸ ਭਿਆਨਕ ਟੱਕਰ ਕਾਰਨ ਦੋਵੇਂ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਅਤੇ ਇਸ ਘਟਨਾ 'ਚ ਸਕਾਰਪੀਓ ਗੱਡੀ 'ਚ ਸਵਾਰ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਅਤੇ 108 ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਮੁਕਤਸਰ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਬਾਈਕ ਸਵਾਰ ਦੀ ਮੌਤ ਹੋ ਗਈ। , ਜਦਕਿ ਦੂਜਾ ਨੌਜਵਾਨ ਇਲਾਜ ਅਧੀਨ ਹੈ।

ਇਹ ਵੀ ਪੜ੍ਹੋ:ਤੁਰਕੀ ਅਤੇ ਸੀਰੀਆ 'ਚ ਵਿਗੜੀ ਸਥਿਤੀ, ਭਿਆਨਕ ਭੂਚਾਲ ਕਾਰਨ 24,680 ਮੌਤਾਂ

ਮ੍ਰਿਤਕ ਦੀ ਪਛਾਣ ਸੁਖਰਾਮ ਸਿੰਘ ਪੁੱਤਰ ਮਨਜੀਤ ਸਿੰਘ ਅਤੇ ਜ਼ਖਮੀ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਨਗਿੰਦਰ ਸਿੰਘ ਵਾਸੀ ਪਿੰਡ ਬੁੱਟਰ ਸ਼ਰੀਹ ਵਜੋਂ ਹੋਈ ਹੈ, ਜਦੋਂਕਿ ਸਕਾਰਪੀਓ ਗੱਡੀ ਵਿੱਚ ਸਵਾਰ ਸੰਜੂ ਪੁੱਤਰ ਰਾਜ ਕੁਮਾਰ, ਰੋਜ਼ੀ ਅਤੇ ਮੀਨੂੰ ਵਾਸੀ ਪਿੰਡ ਬੁੱਟਰ ਜਲਾਲਾਬਾਦ ਦੱਸੇ ਜਾ ਰਹੇ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਦੋਦਾ ਪੁਲਿਸ ਚੌਕੀ ਦੇ ਏ.ਐਸ.ਆਈ ਹਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement