
ਗੈਂਗਸਟਰ ਸੁਖਪ੍ਰੀਤ ਬੁੱਢਾ ਖਿਲਾਫ਼ ਸੂਬੇ ਦੇ ਵੱਖ-ਵੱਖ ਥਾਣਿਆਂ 'ਚ ਕੁੱਲ 26 ਮਾਮਲੇ ਦਰਜ ਹਨ
ਮੋਗਾ: ਦਿੱਲੀ ਦੀ ਤਿਹਾੜ ਜੇਲ੍ਹ ਤੋਂ ਮੋਗਾ ਦੇ ਇਕ ਵਿਅਕਤੀ ਨੂੰ ਫੋਨ ਉੱਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਦਿੱਲੀ ਤੋਂ ਲਿਆ ਕੇ ਮੋਗਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਰਾਧਿਕਾ ਲੇਖੀ ਦੀ ਅਦਾਲਤ ਨੇ ਗੈਂਗਸਟਰ ਬੁੱਢਾ ਨੂੰ 10 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਗੈਂਗਸਟਰ ਸੁਖਪ੍ਰੀਤ ਬੁੱਢਾ ਖਿਲਾਫ਼ ਸੂਬੇ ਦੇ ਵੱਖ-ਵੱਖ ਥਾਣਿਆਂ 'ਚ ਕੁੱਲ 26 ਮਾਮਲੇ ਦਰਜ ਹਨ।
ਇਹ ਵੀ ਪੜ੍ਹੋ: ਰਵਿੰਦਰ ਜਡੇਜਾ 'ਤੇ ICC ਦੀ ਵੱਡੀ ਕਾਰਵਾਈ, ਲਗਾਇਆ ਜੁਰਮਾਨਾ; ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਨਵੰਬਰ 2021 'ਚ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੇ ਮੋਗਾ ਦੇ ਸਾਹਿਲ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਪੈਸਿਆਂ ਦੀ ਮੰਗ ਕੀਤੀ ਸੀ। ਇਸ ਸਬੰਧੀ ਮੋਗਾ ਪੁਲਿਸ ਵੱਲੋਂ ਨਵੰਬਰ 2021 ਵਿਚ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਦੇ ਨਾਲ-ਨਾਲ ਉਸ ਦੇ ਦੋ ਸਾਥੀਆਂ ਨੀਰਜ ਸ਼ਰਮਾ ਅਤੇ ਰਾਜੇਸ਼ ਕੁਮਾਰ ਮੰਗਲਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਸ਼ਨੀਵਾਰ ਨੂੰ ਮੋਗਾ ਪੁਲਿਸ ਨੇ ਦਿੱਲੀ ਤੋਂ ਲਿਆ ਕੇ ਮੋਗਾ ਅਦਾਲਤ 'ਚ ਪੇਸ਼ ਕੀਤਾ।
ਇਹ ਵੀ ਪੜ੍ਹੋ: ਭਾਜਪਾ ਆਗੂ ਦਾ ਗੋਲ਼ੀ ਮਾਰ ਕੇ ਕਤਲ, ਇੱਕ ਹਫ਼ਤੇ ਵਿੱਚ ਦੂਜਾ ਕਤਲ
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਸਪੀਡੀ ਅਜੈ ਰਾਜ ਸਿੰਘ ਨੇ ਦੱਸਿਆ ਕਿ ਗੈਂਗਸਟਰ ਬੁੱਢਾ ਖ਼ਿਲਾਫ਼ ਥਾਣਾ ਸਿਟੀ ਸਾਊਥ ਵਿਚ 21 ਨਵੰਬਰ ਨੂੰ ਕੇਸ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਵਿਰੁੱਧ ਸੂਬੇ ਦੇ ਵੱਖ-ਵੱਖ ਥਾਣਿਆਂ ਵਿਚ ਕੁੱਲ 26 ਕੇਸ ਦਰਜ ਹਨ।