ਕਪੂਰਥਲਾ 'ਚ ਇਸ ਪਿੰਡ ਦੇ ਸਰਪੰਚ ਤੇ ਪੰਚ ਖ਼ਿਲਾਫ਼ ਵੱਡੀ ਕਾਰਵਾਈ, ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ

By : KOMALJEET

Published : Feb 11, 2023, 4:49 pm IST
Updated : Feb 11, 2023, 4:49 pm IST
SHARE ARTICLE
Punjab News
Punjab News

ਦੋਹਾਂ 'ਤੇ ਨਾਜਾਇਜ਼ ਕਬਜ਼ੇ ਕਰਨ ਅਤੇ ਕਰੋੜਾਂ ਰੁਪਏ ਦੇ ਫੰਡਾਂ ਦੀ ਦੁਰਵਰਤੋਂ ਦੇ ਲੱਗੇ ਇਲਜ਼ਾਮ 

ਕਪੂਰਥਲਾ: ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਖਾਸ ਮੰਨੇ ਜਾਂਦੇ ਪਿੰਡ ਬੂਟ ਦੇ ਸਰਪੰਚ ਅਤੇ ਪੰਚ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਦੋਵਾਂ 'ਤੇ ਦੋਸ਼ ਹੈ ਕਿ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਬਜਾਏ ਪੰਚ ਨੇ ਪੰਚਾਇਤੀ ਜ਼ਮੀਨ 'ਤੇ ਟਾਈਲਾਂ ਦੀ ਫੈਕਟਰੀ ਲਗਾ ਦਿੱਤੀ ਸੀ। ਵਿਕਾਸ ਫੰਡਾਂ ਦੀ ਸਹੀ ਵਰਤੋਂ ਨਹੀਂ ਕੀਤੀ ਗਈ। ਬੀਡੀਪੀਓ ਅਮਰਜੀਤ ਸਿੰਘ ਨੇ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵੱਲੋਂ ਉਨ੍ਹਾਂ ਦੀ ਰਿਪੋਰਟ ਤੋਂ ਬਾਅਦ ਦੋਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਰਵਿੰਦਰ ਜਡੇਜਾ 'ਤੇ ICC ਦੀ ਵੱਡੀ ਕਾਰਵਾਈ, ਲਗਾਇਆ ਜੁਰਮਾਨਾ; ਜਾਣੋ ਕੀ ਹੈ ਪੂਰਾ ਮਾਮਲਾ

ਪਿੰਡ ਬੂਟ ਦੇ ਲੋਕਾਂ ਨੇ ਸਰਪੰਚ ਰਾਜਪਾਲ ਸਿੰਘ ਅਤੇ ਪੰਚ ਬਲਵਿੰਦਰ ਖ਼ਿਲਾਫ਼ ਸ਼ਿਕਾਇਤ ਕੀਤੀ ਸੀ। ਡੀਡੀਪੀਓ ਕਪੂਰਥਲਾ ਨੇ ਵਿਭਾਗ ਨੂੰ ਸੂਚਿਤ ਕੀਤਾ ਸੀ ਕਿ ਰਾਜਪਾਲ ਸਿੰਘ ਸਰਪੰਚ ਗ੍ਰਾਮ ਪੰਚਾਇਤ ਬੂਟ ਨੇ ਨਾਜਾਇਜ਼ ਕਬਜ਼ੇ ਹਟਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ। ਦੂਜੇ ਪਾਸੇ ਸੁਭਾਨਪੁਰ-ਕਪੂਰਥਲਾ ਰੋਡ ’ਤੇ ਖੁਦ ਦੁਕਾਨਾਂ ਅਤੇ ਮਕਾਨ ਬਣੇ ਹੋਏ ਹਨ।

ਉਥੇ ਪੰਚ ਬਲਵਿੰਦਰ ਸਿੰਘ ਨੇ ਟਾਈਲਾਂ ਦੀ ਫੈਕਟਰੀ ਲਗਾਈ ਹੋਈ ਹੈ। ਪੰਚਾਇਤ ਦਾ ਮੁੱਖ ਇਲਾਕਾ ਸੜਕ ’ਤੇ ਹੋਣ ਕਾਰਨ ਸਰਪੰਚ, ਸਰਪੰਚ ਦੇ ਪਰਿਵਾਰ ਅਤੇ ਹੋਰ ਕਈ ਵਿਅਕਤੀਆਂ ਵੱਲੋਂ ਨਾਜਾਇਜ਼ ਕਬਜ਼ਿਆਂ ਕਾਰਨ ਪੰਚਾਇਤ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਸਰਪੰਚ ਰਾਜਪਾਲ ਸਿੰਘ ਅਤੇ ਪੰਚ ਬਲਵਿੰਦਰ ਸਿੰਘ ਵਿਰੁੱਧ ਨਾਜਾਇਜ਼ ਕਬਜ਼ਿਆਂ ਅਤੇ ਫੰਡਾਂ ਦੀ ਦੁਰਵਰਤੋਂ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਪੂਰੀ ਤਰ੍ਹਾਂ ਸ਼ਾਕਾਹਾਰੀ ਹੋਵੇਗਾ 'ਰੋਜ਼ ਫੈਸਟ', ਰੋਜ਼ ਗਾਰਡਨ ਸਥਿਤ ਫੂਡ ਕੋਰਟ ਵਿੱਚ ਹੋਣਗੇ ਭੋਜਨ ਦੇ 30 ਸਟਾਲ 

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਰਾਜਪਾਲ ਸਿੰਘ ਸਰਪੰਚ ਅਤੇ ਬਲਵਿੰਦਰ ਸਿੰਘ ਪੰਚ ਨੂੰ ਨੋਟਿਸ ਜਾਰੀ ਕਰ ਕੇ ਸਪੱਸ਼ਟੀਕਰਨ ਮੰਗਿਆ ਸੀ। ਦੋਵਾਂ ਦੇ ਜਵਾਬ ਤਸੱਲੀਬਖਸ਼ ਨਾ ਹੋਣ 'ਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੇ ਰਾਜਪਾਲ ਸਿੰਘ ਸਰਪੰਚ ਅਤੇ ਬਲਵਿੰਦਰ ਸਿੰਘ ਪੰਚ ’ਤੇ ਲੱਗੇ ਦੋਸ਼ਾਂ ਦੇ ਸਬੰਧ ਵਿੱਚ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਬੀਡੀਪੀਓ ਢਿਲਵਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਨ੍ਹਾਂ ਨਾਲ ਸਬੰਧਤ ਬੈਂਕ ਖਾਤੇ ਤੁਰੰਤ ਸੀਲ ਕੀਤੇ ਜਾਣ।

ਬੀਡੀਪੀਓ ਢਿਲਵਾਂ ਅਮਰਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਡਾਇਰੈਕਟਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਾਰੇ ਬੈਂਕ ਖਾਤੇ ਸੀਲ ਕਰ ਦਿੱਤੇ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ 7 ਪੰਚਾਂ ਦੀ ਸਹਿਮਤੀ ਨਾਲ ਕਾਰਜਕਾਰੀ ਸਰਪੰਚ ਦੀ ਚੋਣ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement