
ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਮੰਚ ਵੱਲੋਂ ਸਨਮਾਨਿਤ ਕੀਤੇ ਜਾਣ ’ਤੇ ਧੰਨਵਾਦ ਕੀਤਾ।
ਮਾਨਸਾ: ਮਾਲਵਾ ਸੱਭਿਆਚਾਰ ਮੰਚ ਵੱਲੋਂ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੂੰ ‘ਸ਼ੁਭਦੀਪ ਮਮਤਾ ਐਵਾਰਡ’ ਦੇ ਕੇ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਦਰਅਸਲ ਮੰਚ ਪਿਛਲੇ ਲੰਮੇ ਸਮੇਂ ਤੋਂ ਧੀਆਂ ਦੀ ਲੋਹੜੀ ਮਨਾ ਕੇ ਸਮਾਜ ਵਿਚ ਅਹਿਮ ਰੋਲ ਅਦਾ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦਾ ਆ ਰਿਹਾ ਹੈ ਅਤੇ ਇਸ ਵਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਨੂੰ ਸਨਮਾਨਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਮੰਗਲ 'ਤੇ ਮਿਲੇ ਪਾਣੀ ਦੇ ਸਪੱਸ਼ਟ ਸਬੂਤ, ਨਾਸਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਇਸ ਦੇ ਚਲਦਿਆਂ ਅੱਜ ਮੰਚ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਸਮੇਤ 31 ਮੈਂਬਰ ਪਿੰਡ ਮੂਸਾ ਵਿਖੇ ਪਹੁੰਚੇ ਅਤੇ ਮਾਤਾ ਚਰਨ ਕੌਰ ਨੂੰ ਸੋਨ ਤਗਮਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਕੀਰਤ ਕੋਟਲੀ ਸਾਬਕਾ ਵਿਧਾਇਕ, ਮਲਕੀਤ ਸਿੰਘ ਦਾਖਾ, ਲਖਬੀਰ ਸਿੰਘ ਲੱਖਾ, ਵਿਕਰਮ ਮੋਫਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਮੁੰਬਈ ਪੁਲਿਸ ਨੇ 15 ਸਾਲ ਤੋਂ ਭਗੌੜੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, ਸੋਨੇ ਦੇ ਦੰਦਾਂ ਤੋਂ ਹੋਈ ਪਛਾਣ
ਮਾਲਵਾ ਸੱਭਿਆਚਾਰ ਮੰਚ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਅੱਜ ਉਹਨਾਂ ਨੇ ਮਾਤਾ ਚਰਨ ਕੌਰ ਨੂੰ ਅਸਲੀ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਹੈ, ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਜਨਮ ਦਿੱਤਾ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦਿਆਂ ਦੇਸ਼-ਵਿਦੇਸ਼ ਵਿਚ ਪੰਜਾਬੀ ਦਾ ਝੰਡਾ ਬੁਲੰਦ ਕੀਤਾ। ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਮੰਚ ਵੱਲੋਂ ਸਨਮਾਨਿਤ ਕੀਤੇ ਜਾਣ ’ਤੇ ਧੰਨਵਾਦ ਕੀਤਾ।