ਵਿਜੀਲੈਂਸ ਬਿਊਰੋ ਨੇ ਵਣ ਵਿਭਾਗ ਦੇ ਸਰਵੇਅਰ ਨੂੰ 2 ਲੱਖ ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

By : KOMALJEET

Published : Feb 11, 2023, 6:42 pm IST
Updated : Feb 11, 2023, 6:42 pm IST
SHARE ARTICLE
Representative Photo
Representative Photo

ਮੁਲਜ਼ਮ ਦੇ ਘਰੋਂ ਤਲਾਸ਼ੀ ਦੌਰਾਨ ਇੱਕ ਲੱਖ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਸ.ਏ.ਐਸ. ਨਗਰ ਸਥਿਤ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  

ਇਹ ਵੀ ਪੜ੍ਹੋ : ਪੂਰੀ ਤਰ੍ਹਾਂ ਸ਼ਾਕਾਹਾਰੀ ਹੋਵੇਗਾ 'ਰੋਜ਼ ਫੈਸਟ', ਰੋਜ਼ ਗਾਰਡਨ ਸਥਿਤ ਫੂਡ ਕੋਰਟ ਵਿੱਚ ਹੋਣਗੇ ਭੋਜਨ ਦੇ 30 ਸਟਾਲ 

ਉਪਰੰਤ ਐਸ.ਏ.ਐਸ.ਨਗਰ ਜਿਲ੍ਹੇ ਦੇ ਪਿੰਡ ਸਿੰਘਪੁਰਾ ਵਿੱਚ ਉਸਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ 1,04,200 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਦੌਰਾਨ ਇਲਾਕਾ ਜੁਡੀਸ਼ੀਅਲ ਮੈਜਿਸਟਰੇਟ ਨੇ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ/ਕਰਮਚਾਰੀਆਂ ਦੀ ਸ਼ਮੂਲੀਅਤ ਬਾਰੇ ਪੁੱਛਗਿੱਛ ਕਰਨ ਲਈ ਉਕਤ ਮੁਲਜ਼ਮ ਨੂੰ ਚਾਰ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਕਪੂਰਥਲਾ 'ਚ ਇਸ ਪਿੰਡ ਦੇ ਸਰਪੰਚ ਤੇ ਪੰਚ ਖ਼ਿਲਾਫ਼ ਵੱਡੀ ਕਾਰਵਾਈ, ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਕਰਮਚਾਰੀ ਨੂੰ ਦਿਨਕਰ ਸਿੰਘ ਵਾਸੀ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਸਨੇ ਰਾਮਾਂ ਮੰਡੀ-ਤਲਵੰਡੀ ਸਾਬੋ ਮੁੱਖ ਸੜਕ 'ਤੇ ਨਵਾਂ ਪੈਟਰੋਲ ਪੰਪ ਲਗਾਉਣ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਲੈਣ ਲਈ ਅਰਜ਼ੀ ਦਿੱਤੀ ਹੋਈ ਹੈ ਅਤੇ ਉਕਤ ਕਥਿਤ ਮੁਲਜ਼ਮ ਕਰਮਚਾਰੀ ਨੇ ਇਹ ਸਰਟੀਫਿਕੇਟ ਦੇਣ ਲਈ 2 ਲੱਖ ਰੁਪਏ ਦੀ ਮੰਗ ਕੀਤੀ ਹੈ | ਉਸਨੇ ਇਹ ਵੀ ਦੱਸਿਆ ਕਿ ਇਹ ਦੋਸ਼ੀ ਇਸ ਕੰਮ ਲਈ ਪਹਿਲਾਂ ਹੀ ਉਸ ਕੋਲੋਂ 3 ਲੱਖ ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਕਰਮਚਾਰੀ ਨੂੰ ਐਸ.ਏ.ਐਸ.ਨਗਰ ਦੀ ਫੇਜ਼ 7 ਦੀ ਮਾਰਕੀਟ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਰਵਿੰਦਰ ਜਡੇਜਾ 'ਤੇ ICC ਦੀ ਵੱਡੀ ਕਾਰਵਾਈ, ਲਗਾਇਆ ਜੁਰਮਾਨਾ; ਜਾਣੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਦੋਸ਼ੀ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ, ਪੰਜਾਬ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਿਖੇ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ 1,04,200 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ ਅਤੇ ਪੁਲਿਸ ਰਿਮਾਂਡ ਦੌਰਾਨ ਇਸ ਕੇਸ ਵਿੱਚ ਹੋਰ ਵਿਅਕਤੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement