Lok Sabha Election 2024: ਪੰਜਾਬ 'ਚ BJP ਦੀਆਂ ਵਧਣਗੀਆਂ ਮੁਸ਼ਕਲਾਂ ? ਅਕਾਲੀ ਦਲ ਨਾਲ ਗਠਜੋੜ ਦੀ ਨਹੀਂ ਬਣੀ ਗੱਲ 
Published : Feb 11, 2024, 7:50 pm IST
Updated : Feb 11, 2024, 7:50 pm IST
SHARE ARTICLE
Akali-BJP
Akali-BJP

ਇਸ ਗੱਲਬਾਤ ਬਾਰੇ ਕਿਹਾ ਜਾ ਰਿਹਾ ਹੈ ਕਿ ਪੰਜਾਬ 'ਚ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਿਚਾਲੇ ਹੋਈ ਗੱਲਬਾਤ ਫੇਲ ਸਾਬਤ ਹੋਈ ਹੈ। 

Lok Sabha Election 2024: ਨਵੀਂ ਦਿੱਲੀ - ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਆਪਣੇ ਗੁੱਟ ਨੂੰ ਵਧਾਉਣ ਲਈ ਲਗਾਤਾਰ ਗਠਜੋੜ ਦੀ ਮਦਦ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਬਿਹਾਰ ਵਿਚ ਜੇਡੀਯੂ ਨਾਲ ਗਠਜੋੜ ਤੋਂ ਬਾਅਦ ਭਾਜਪਾ ਹੁਣ ਪੰਜਾਬ ਵਿਚ ਆਪਣੀ ਤਾਕਤ ਅਜਮਾਉਣ ਲਈ ਅਕਾਲੀ ਦਲ ਨਾਲ ਗਠਜੋੜ ਕਰਨ ਦੀ ਇੱਛੁਕ ਹੈ, ਜਿਸ ਲਈ ਪੰਜਾਬ ਵਿਚ ਗਠਜੋੜ ਨੂੰ ਲੈ ਕੇ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਪਿਛਲੇ ਕੁਝ ਸਮੇਂ ਤੋਂ ਗੱਲਬਾਤ ਚੱਲ ਰਹੀ ਸੀ।

ਇਸ ਗੱਲਬਾਤ ਬਾਰੇ ਕਿਹਾ ਜਾ ਰਿਹਾ ਹੈ ਕਿ ਪੰਜਾਬ 'ਚ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਿਚਾਲੇ ਹੋਈ ਗੱਲਬਾਤ ਫੇਲ ਸਾਬਤ ਹੋਈ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਇਕੱਠੇ ਚੋਣ ਨਾ ਲੜਨ ਦੇ ਐਲਾਨ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਭਾਜਪਾ ਨੇ ਆਪਣੀ ਰਣਨੀਤੀ ਬਦਲ ਲਈ ਹੈ। ਸੂਤਰਾਂ ਅਨੁਸਾਰ ਅਕਾਲੀ ਦਲ ਨੇ ਕਿਸਾਨ ਅੰਦੋਲਨ, ਸਿੱਖ ਕੈਦੀਆਂ ਦੀ ਰਿਹਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਭਾਜਪਾ 'ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਸੀ ਅਤੇ ਪੰਜਾਬ ਦੀ ਭਾਜਪਾ ਲੀਡਰਸ਼ਿਪ ਵੀ ਗਠਜੋੜ ਦੇ ਹੱਕ 'ਚ ਨਹੀਂ ਸੀ, ਜਿਸ ਕਾਰਨ ਹਾਲਾਤ ਵਿਗੜ ਗਏ ਹਨ। 

ਦੱਸ ਦਈਏ ਕਿ ਜਦੋਂ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਨਵਾਂ ਖੇਤੀ ਕਾਨੂੰਨ ਲਿਆਂਦਾ ਸੀ ਤਾਂ ਇਸ ਦੇ ਵਿਰੋਧ ਵਿਚ ਅਕਾਲੀ ਦਲ ਨੇ ਐਨਡੀਏ ਨਾਲੋਂ ਨਾਤਾ ਤੋੜ ਲਿਆ ਸੀ ਅਤੇ ਪਾਰਟੀ ਨੇ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ। ਅਕਾਲੀ ਦਲ ਦੇ ਸੂਤਰਾਂ ਦਾ ਕਹਿਣਾ ਸੀ ਕਿ ਭਾਜਪਾ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਚੋਂ 6 'ਤੇ ਚੋਣ ਲੜਨ ਦੀ ਮੰਗ ਕਰ ਰਹੀ ਹੈ, ਜਦਕਿ ਅਕਾਲੀ ਦਲ ਇੰਨੀਆਂ ਸੀਟਾਂ ਦੇਣ ਲਈ ਤਿਆਰ ਨਹੀਂ ਹੈ।

ਜਦੋਂ ਅਕਾਲੀ ਦਲ ਐਨਡੀਏ ਦਾ ਹਿੱਸਾ ਸੀ ਤਾਂ ਇਹ 10 ਸੀਟਾਂ 'ਤੇ ਚੋਣ ਲੜ ਰਿਹਾ ਸੀ ਅਤੇ ਭਾਜਪਾ ਤਿੰਨ ਸੀਟਾਂ 'ਤੇ ਚੋਣ ਲੜ ਰਹੀ ਸੀ। ਹੁਣ ਭਾਜਪਾ ਹੋਰ ਸੀਟਾਂ ਦੀ ਮੰਗ ਕਰ ਰਹੀ ਹੈ ਜੋ ਅਕਾਲੀ ਦਲ ਨੂੰ ਮਨਜ਼ੂਰ ਨਹੀਂ ਸੀ। ਪੰਜਾਬ ਵਿਚ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਹੈ ਅਤੇ ਦੋਵੇਂ ਪਾਰਟੀਆਂ ਆਪਣਾ ਗਠਜੋੜ ਨਹੀਂ ਤੋੜਨਾ ਚਾਹੁੰਦੀਆਂ ਕਿਉਂਕਿ ਪੰਜਾਬ ਵਿਚ ਬਸਪਾ ਦਾ ਚੰਗਾ ਪ੍ਰਭਾਵ ਹੈ, ਉਥੇ ਹੀ ਸੁਖਦੇਵ ਸਿੰਘ ਢੀਂਡਸਾ ਦੇ ਧੜੇ ਦੇ ਵੀ ਅਕਾਲੀ ਦਲ ਵਿਚ ਸ਼ਾਮਲ ਹੋਣ ਦੀ ਚਰਚਾ ਹੈ।ਆਗੂਆਂ ਨੇ ਦੋਸ਼ ਲਾਇਆ ਕਿ ਬੀ.ਜੇ.ਪੀ. ਨੇ ਪੰਜਾਬ ਵਿਚ ਅਕਾਲੀ ਦਲ ਨੂੰ ਵੀ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਸਾਰੇ ਕਾਰਨਾਂ ਕਰਕੇ ਗਠਜੋੜ ਦਾ ਮਾਮਲਾ ਵਿਗੜ ਗਿਆ ਹੈ।  

(For more Punjabi news apart from 'Lok Sabha Election , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement