Jalandhar News: ਕੈਂਬਰਿਜ ਸਕੂਲ ਨੂੰ ਪੰਜਾਬ ਸਰਕਾਰ ਦਾ ਨੋਟਿਸ ਜਾਰੀ, ਪੰਜਾਬੀ ਵਿਸ਼ਾ ਲਾਜ਼ਮੀ ਤੌਰ 'ਤੇ ਨਾ ਪੜ੍ਹਾਉਣ ਦੇ ਦੋਸ਼

By : GAGANDEEP

Published : Feb 11, 2024, 11:56 am IST
Updated : Feb 11, 2024, 11:56 am IST
SHARE ARTICLE
Punjab Government issued notice to Cambridge School Jalandhar News in punjabi
Punjab Government issued notice to Cambridge School Jalandhar News in punjabi

Jalandhar News: ਪੰਜਾਬੀ ਭਾਸ਼ਾ ਦਾ ਅਪਮਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Punjab Government issued notice to Cambridge School Jalandhar News in punjabi : ਪੰਜਾਬ ਸਰਕਾਰ ਨੇ ਜਲੰਧਰ ਦੇ ਪੰਜਾਬ ਦੇ ਸਭ ਤੋਂ ਵੱਡੇ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਸਰਕਾਰ ਨੇ ਕਿਹਾ ਹੈ ਕਿ ਉਕਤ ਸਕੂਲ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਦਾ ਜਲਦ ਤੋਂ ਜਲਦ ਜਵਾਬ ਦੇਣਾ ਹੋਵੇਗਾ।

ਇਹ ਵੀ ਪੜ੍ਹੋ: Sikkim Accident: ਮੇਲੇ 'ਚ ਤੰਬੋਲਾ ਵਜਾ ਰਹੇ ਲੋਕਾਂ ਨੂੰ ਟੈਂਕਰ ਨੇ ਕੁਚਲਿਆ, 3 ਦੀ ਮੌਤ

ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜਲੰਧਰ ਨੇੜੇ ਸਥਿਤ ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਹੈ। ਜਿਸ 'ਤੇ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕੈਂਬਰਿਜ ਸਕੂਲ ਜਲੰਧਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿਤੇ।

ਇਹ ਵੀ ਪੜ੍ਹੋ: Haryana News: ਜਾਅਲੀ ਫਰਮਾਂ ਬਣਾ ਕੇ ਲੋਕਾਂ ਨੂੰ ਠੱਗਣ ਵਾਲੇ ਇਕ ਗਿਰੋਹ ਚੜ੍ਹਿਆ ਪੁਲਿਸ ਅੜਿੱਕੇ, ਫ਼ਰਜੀ ਦਸਤਾਵੇਜ਼ ਵੀ ਹੋਏ ਬਰਾਮਦ

ਸਿੱਖਿਆ ਮੰਤਰੀ ਬੈਂਸ ਨੇ ਕਿਹਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਇਮਾਨਦਾਰ ਅਤੇ ਯਤਨਸ਼ੀਲ ਹੈ ਅਤੇ ਪੰਜਾਬੀ ਭਾਸ਼ਾ ਦਾ ਅਪਮਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬੈਂਸ ਨੇ ਕਿਹਾ ਕਿ ਸੂਬੇ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਅਤੇ ਪੰਜਾਬੀ ਅਤੇ ਹੋਰ ਭਾਸ਼ਾਵਾਂ ਨੂੰ ਪੜ੍ਹਾਉਣ ਬਾਰੇ ਪੰਜਾਬ ਐਕਟ-2008 ਅਨੁਸਾਰ ਸੂਬੇ ਦੇ ਹਰ ਸਕੂਲ ਵਿਚ ਪੰਜਾਬੀ ਪੜ੍ਹਾਉਣਾ ਲਾਜ਼ਮੀ ਕਰ ਦਿਤਾ ਗਿਆ ਹੈ। ਪਹਿਲੀ ਤੋਂ ਦਸਵੀਂ ਜਮਾਤ ਤੱਕ ਸੂਬੇ ਦੇ ਕੁਝ ਪ੍ਰਾਈਵੇਟ ਸਕੂਲਾਂ ਵਲੋਂ ਇਸ ਐਕਟ ਦੀ ਉਲੰਘਣਾ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੰਤਰੀ ਬੈਂਸ ਨੇ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰਾਈਵੇਟ ਸਕੂਲਾਂ ਦੀ ਜਾਂਚ ਕਰਕੇ ਉਨ੍ਹਾਂ ਸਕੂਲਾਂ ਦੀ ਸ਼ਨਾਖਤ ਕਰਨ ਜਿਨ੍ਹਾਂ ਵਿੱਚ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ।

(For more Punjabi news apart from Punjab Government issued notice to Cambridge School Jalandhar News in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement