Ludhiana News : ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਸ਼ਹਿਰੀ ਅਤੇ ਦਿਹਾਤੀ ਕਾਰਜ ਕਾਰਨੀ ਕਮੇਟੀ ਦਾ ਐਲਾਨ 

By : BALJINDERK

Published : Feb 11, 2025, 8:16 pm IST
Updated : Feb 11, 2025, 8:16 pm IST
SHARE ARTICLE
ਅਕਾਲੀ ਦਲ
ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਸ਼ਹਿਰੀ ਅਤੇ ਦਿਹਾਤੀ ਕਾਰਜ ਕਾਰਨੀ ਕਮੇਟੀ ਦਾ ਐਲਾਨ 

Ludhiana News : ਪੰਜਾਬ ਬਹੁਤ ਮਾੜੇ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ: ਤਰਸੇਮ ਸਿੰਘ 

Ludhiana News in Punjabi : ਗਰਮਪੰਥੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਹੋਈ ਅਕਾਲੀ ਦਲ "ਵਾਰਿਸ ਪੰਜਾਬ ਦੇ" ਪਾਰਟੀ ਵੱਲੋਂ ਸ਼ਹਿਰੀ ਅਤੇ ਦਿਹਾਤੀ ਦੀ ਪੰਜ ਪੰਜ ਮੈਂਬਰੀ ਕਾਰਜਕਰਨੀ ਕਮੇਟੀ ਦਾ ਐਲਾਨ ਕੀਤਾ ਗਿਆ। 

1

ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ, ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ 14 ਜਨਵਰੀ ਨੂੰ ਇੱਕ ਰਾਜਨੀਤਿਕ ਪਾਰਟੀ ਦੀ ਸ਼ੁਰੂਆਤ ਕੀਤੀ ਸੀ ਉਸ ਦੇ ਵਿਸਥਾਰ ਵਾਸਤੇ ਅੱਜ ਲੁਧਿਆਣਾ ਵਿਖੇ ਕਮੇਟੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਹੈ ਕਿ ਪੰਜਾਬ ਇਸ ਵੇਲੇ ਬਹੁਤ ਮਾੜੇ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ।

ਤਰਸੇਮ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਬਾਗੀ ਤੇ ਦਾਗੀ ਧੜੇ ਨੂੰ ਇਕਠੇ ਹੋਣ ਵਾਸਤੇ ਕਿਹਾ ਸੀ, ਉਨ੍ਹਾਂ ਕਿਹਾ ਕਿ ਅਕਾਲ ਤਖਤ ਦੀ ਇਹ ਜ਼ਿੰਮੇਵਾਰੀ ਬਣਦੀ ਸੀ ਕਿ ਉਹ ਸਾਰੇ ਪੰਥ ਇਕੱਠਾ ਕਰਨ।  

ਗਿਆਨੀ ਹਰਪ੍ਰੀਤ ਸਿੰਘ ਨੂੰ ਉਹਦੇ ਤੋਂ ਹਟਾਉਣ ਬਾਰੇ ਤਰਸੇਮ ਸਿੰਘ ਨੇ ਕਿਹਾ ਕਿ ਉਹਨਾਂ ਨੇ ਵਧੀਆ ਮੁੱਦੇ ਵੀ ਚੁੱਕੇ ਅਤੇ ਉਨ੍ਹਾਂ ਨੇ ਹਮੇਸ਼ਾਂ ਪੰਥ ਦੀ ਗੱਲ ਕੀਤੀ ਹੈ। ਸਾਡੇ ਲੀਡਰਾਂ ਨੇ ਜਿਹੜੀਆਂ ਕੁਹਾਤੀਆਂ ਕੀਤੀਆਂ, ਉਨ੍ਹਾਂ ਨੂੰ ਗਿਆਨੀ ਗੁਰਪ੍ਰੀਤ ਸਿੰਘ ਨੇ ਬਾਹਰ ਲਿਆਂਦਾ ਹੈ। ਮੈਨੂੰ ਲੱਗਦਾ ਹੈ ਉਸੇ ਦੀ ਕੀਮਤ ਉਨ੍ਹਾਂ ਨੂੰ ਅੱਜ ਉਤਾਰਨੀ ਪੈ ਰਹੀ ਹੈ। 

ਇਸੇ ਤਰ੍ਹਾਂ ਉਹਨਾਂ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤ ਵਾਸੀਆਂ ਦੇ ਮਾਮਲੇ ਵਿੱਚ ਵੀ ਆਪਣੀ ਗੱਲ ਰੱਖੀ। ਜਦਕਿ ਭਾਈ ਅੰਮ੍ਰਿਤ ਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਕਿਹਾ ਕਿ ਇਸ ਬਾਰੇ ਹਾਈ ਕੋਰਟ ਵਿੱਚ ਮਾਮਲਾ ਚੱਲ ਰਿਹਾ ਹੈ।

(For more news apart from Announcement of Urban and Rural Affairs Committee by Akali Dal "Waris Punjab De" News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement