ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ
Published : Feb 11, 2025, 10:04 pm IST
Updated : Feb 11, 2025, 10:04 pm IST
SHARE ARTICLE
Chief Minister greets people on the 648th birth anniversary of Sri Guru Ravidass Ji
Chief Minister greets people on the 648th birth anniversary of Sri Guru Ravidass Ji

ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ ਹੈ। ਆਪਣੇ ਸੁਨੇਹੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ ਕੀਮਤਾਂ ਦਾ ਪ੍ਰਚਾਰ ਕੀਤਾ ਜਿਨ੍ਹਾਂ ਦੀ ਅਜੋਕੇ ਪਦਾਰਥਵਾਦੀ ਯੁੱਗ ਵਿਚ ਉਨ੍ਹੀ ਹੀ ਸਾਰਥਿਕਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਵਿਖਾਏ ਮਾਰਗ ’ਤੇ ਚੱਲਣ ਅਤੇ ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗਰੀਬ ਵਿਚਲੇ ਪਾੜੇ ਨੂੰ ਖਤਮ ਕਰਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਭੇਦ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਮਿਲ ਜੁਲ ਕੇ ਮਨਾਉਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement