ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ
Published : Feb 11, 2025, 3:57 pm IST
Updated : Feb 11, 2025, 3:57 pm IST
SHARE ARTICLE
Punjab Governor Gulab Chand Kataria administered oath to Advocate Harpreet Sandhu and Pooja Gupta as State Information Commissioners
Punjab Governor Gulab Chand Kataria administered oath to Advocate Harpreet Sandhu and Pooja Gupta as State Information Commissioners

ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ।

 

Punjab News: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ।

ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਕੀਤਾ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ, ਅਤੇ ਵਰਿੰਦਰਜੀਤ ਸਿੰਘ ਬਿਲਿੰਗ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਕਾਸ ਪ੍ਰਤਾਪ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਟ੍ਰਾਂਸਪੋਰਟ ਡੀ.ਕੇ. ਤਿਵਾੜੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਐਮ.ਡੀ. ਮਾਰਕਫੈੱਡ ਅਤੇ ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਗਿਰੀਸ਼ ਦਿਆਲਨ, ਏ.ਡੀ.ਜੀ.ਪੀ. ਈਸ਼ਵਰ ਸਿੰਘ, ਉੱਘੇ ਭਾਰਤੀ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਐਡਵੋਕੇਟ ਹਰਪ੍ਰੀਤ ਸੰਧੂ ਇੱਕ ਉੱਘੇ ਵਕੀਲ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਵੀ ਰਹੇ ਹਨ ਅਤੇ ਉਨ੍ਹਾਂ ਨੇ ਕਾਨੂੰਨੀ ਅਧਿਐਨ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਪੂਜਾ ਗੁਪਤਾ ਇੱਕ ਪ੍ਰਸਿੱਧ ਸਮਾਜ ਸੇਵਿਕਾ ਅਤੇ ਸਿੱਖਿਆ ਸ਼ਾਸਤਰੀ ਹਨ। ਉਨ੍ਹਾਂ ਦੀ ਅਕਾਦਮਿਕ ਉੱਤਮਤਾ ਅਤੇ ਸਮਾਜਿਕ ਭਲਾਈ ਪ੍ਰਤੀ ਸਮਰਪਣ ਸਦਕਾ ਉਨ੍ਹਾਂ ਨੇ ਪੂਰੇ ਖੇਤਰ ਵਿੱਚ ਕਾਫ਼ੀ ਨਾਮਣਾ ਖੱਟਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 27 ਜਨਵਰੀ, 2025 ਨੂੰ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਦੀ ਨਿਯੁਕਤੀ ਨੂੰ ਅਧਿਕਾਰਤ ਤੌਰ 'ਤੇ ਨੋਟੀਫਾਈ ਕੀਤਾ ਗਿਆ ਸੀ। ਉਨ੍ਹਾਂ ਦੀਆਂ ਨਿਯੁਕਤੀਆਂ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਇਸ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement