
ਕੱਲ੍ਹ ਚੰਡੀਗੜ੍ਹ ਹੋਣ ਵਾਲੀ ਏਕਤਾ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਮੋਰਚਾ ਪਹੁੰਚੇਗਾ: ਪੰਧੇਰ
ਸ਼ੰਭੂ ਬਾਰਡਰ: ਕਿਸਾਨ ਮਜ਼ਦੂਰ ਮੋਰਚੇ ਦਾ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਕੱਲ੍ਹ ਚੰਡੀਗੜ੍ਹ ਵਿੱਚ ਹੋਣ ਵਾਲੀ ਏਕਤਾ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਮੋਰਚਾ ਪਹੁੰਚੇਗਾ। ਉਨ੍ਹਾਂ ਨੇ ਕਿਹਾ ਹੈ ਕਿ ਐਸਕੇਐਮ ਦੇ ਲੀਡਰ ਵੀ ਮੌਜੂਦ ਰਹਿਣਗੇ। ਮਿਲੀ ਜਾਣਕਾਰੀ ਅਨੁਸਾਰ ਖਨੌਰੀ ਲੀਡਰਾਂ ਨੇ ਰੁਝੇਵੇਂ ਕਾਰਨ ਮੀਟਿੰਗ ਦਾ ਹਿੱਸਾ ਬਣਨ ਤੋਂ ਇਨਕਾਰ ਕੀਤਾ ਹੈ।
ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਅਸੀਂ ਏਕਤਾ ਵਿੱਚ ਵਿਸ਼ਵਾਸ ਰੱਖਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਕੱਲ 12 ਨੂੰ ਖਨੌਰੀ ਮਹਾਪੰਚਾਇਤ ਅਤੇ 13 ਨੂੰ ਵੀ ਸ਼ੰਭੂ ਬਾਰਡਰ ਉੱਤੇ ਪ੍ਰੋਗਰਾਮ ਹੋਣ ਦੇ ਬਾਵਜੂਦ ਵੀ ਕੱਲ੍ਹ 12 ਫਰਵਰੀ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਜਰੂਰ ਹੋਵਾਂਗੇ।