ਨੌਜਵਾਨਾਂ ਦੀ ਬਜਾਏ ਬਜ਼ੁਰਗਾਂ ਨੂੰ 'ਚੋਣ ਜੰਗ' ਲੜਾਉਣ ਦੀ ਤਿਆਰੀ 'ਚ ਅਕਾਲੀ ਦਲ!
Published : Mar 11, 2019, 3:45 pm IST
Updated : Mar 11, 2019, 3:45 pm IST
SHARE ARTICLE
Shiromani Akali Dal
Shiromani Akali Dal

ਸ਼੍ਰੋਮਣੀ ਅਕਾਲੀ ਦਲ ਦੇ ਡਿੱਗੇ ਹੋਏ ਸਿਆਸੀ ਪੱਧਰ ਨੂੰ ਮੁੜ ਤੋਂ ਉਪਰ ਚੁੱਕਣ ਲਈ ਨੌਜਵਾਨਾਂ ਨੂੰ ਨਹੀਂ ਬਲਕਿ ਪਾਰਟੀ ਦੇ 'ਸਿਆਸੀ ਬਾਬਿਆਂ' ਨੂੰ ਅੱਗੇ ਕੀਤਾ .......

ਮੋਹਾਲੀ- ਸ਼੍ਰੋਮਣੀ ਅਕਾਲੀ ਦਲ ਦੇ ਡਿੱਗੇ ਹੋਏ ਸਿਆਸੀ ਪੱਧਰ ਨੂੰ ਮੁੜ ਤੋਂ ਉਪਰ ਚੁੱਕਣ ਲਈ ਨੌਜਵਾਨਾਂ ਨੂੰ ਨਹੀਂ ਬਲਕਿ ਪਾਰਟੀ ਦੇ 'ਸਿਆਸੀ ਬਾਬਿਆਂ' ਨੂੰ ਅੱਗੇ ਕੀਤਾ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਮਰ ਦੇ 92ਵੇਂ ਵਰ੍ਹੇ 'ਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ।

ਜਦਕਿ ਜਲੰਧਰ ਹਲਕੇ ਤੋਂ 82 ਸਾਲਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਹਲਕਾ ਭੁਲੱਥ ਤੋਂ ਸੁਖਪਾਲ ਖਹਿਰਾ ਤੋਂ ਹਾਰਨ ਵਾਲੀ 65 ਸਾਲਾ ਬੀਬੀ ਜਗੀਰ ਕੌਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ।

ਜਦਕਿ ਲੁਧਿਆਣਾ ਹਲਕੇ ਤੋਂ 63 ਸਾਲਾ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਚੋਣ ਲੜਨ ਦੀਆਂ ਚਰਚਾਵਾਂ ਹਨ। ਸੂਤਰਾਂ ਮੁਤਾਬਕ ਬਾਦਲ ਪਰਿਵਾਰ ਦੀ ਨੂੰਹ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਫਿਰੋਜ਼ਪੁਰ ਹਲਕੇ ਤੋਂ ਚੋਣ ਲੜਨ ਦੀ ਚੁੰਝ ਚਰਚਾ ਚੱਲ ਰਹੀ ਹੈ। ਜਿੱਥੋਂ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਅਪਣਾ ਉਮੀਦਵਾਰ ਬਣਾਇਆ ਹੈ। ਜੋ ਅਕਾਲੀ ਦਲ ਦਾ ਸਾਥ ਛੱਡ ਕੇ ਕੁੱਝ ਸਮਾਂ ਪਹਿਲਾਂ ਹੀ ਕਾਂਗਰਸ ਵਿਚ ਸ਼ਾਮਲ ਹੋਏ ਹਨ ਅਤੇ ਉਥੋਂ ਮੌਜੂਦਾ ਲੋਕ ਸਭਾ ਮੈਂਬਰ ਹਨ।

ਦਰਅਸਲ ਪਿਛਲੇ ਕੁੱਝ ਸਮੇਂ ਦੌਰਾਨ ਬਹੁਤ ਸਾਰੇ ਲੀਡਰ ਅਕਾਲੀ ਦਲ ਦਾ ਸਾਥ ਛੱਡ ਚੁੱਕੇ ਹਨ। ਜਿਨ੍ਹਾਂ ਵਿਚ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਵਰਗੇ ਟਕਸਾਲੀ ਆਗੂਆਂ ਤੋਂ ਇਲਾਵਾ ਹੋਰ ਵੀ ਕਈ ਆਗੂ ਸ਼ਾਮਲ ਹਨ। ਇਸ ਤੋਂ ਇਲਾਵਾ ਇਕ ਹੋਰ ਦਿੱਗਜ਼ ਨੇਤਾ ਸੁਖਦੇਵ ਸਿੰਘ ਢੀਂਡਸਾ ਨੇ ਵੀ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿਤਾ ਸੀ। 

ਦਰਅਸਲ ਇਨ੍ਹਾਂ ਵਿਚੋਂ ਜ਼ਿਆਦਾਤਰ ਸੀਨੀਅਰ ਆਗੂ ਸੁਖਬੀਰ ਬਾਦਲ ਅਤੇ ਉਸ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਦੀ ਚੌਧਰ ਤੋਂ ਤੰਗ ਸਨ।  ਜਦਕਿ ਬੇਅਦਬੀਆਂ ਨੂੰ ਲੈ ਕੇ ਅਕਾਲੀ ਦਲ ਵਿਰੁਧ ਬਣਿਆ ਮਾਹੌਲ ਵੀ ਇਨ੍ਹਾਂ ਲੀਡਰਾਂ ਦੇ ਪਾਰਟੀ ਵਿਚੋਂ ਜਾਣ ਦੀ ਵੱਡੀ ਵਜ੍ਹਾ ਬਣੀ। ਇਸ ਸਮੇਂ ਅਕਾਲੀ ਦਲ ਦੀ ਹਾਲਤ ਕਾਫ਼ੀ ਪਤਲੀ ਹੋਈ ਪਈ ਹੈ।

ਇਹੀ ਵਜ੍ਹਾ ਹੈ ਕਿ ਵੱਡੇ ਬਾਦਲ ਨੇ ਹੁਣ ਸੁਖਬੀਰ ਬਾਦਲ ਨੂੰ ਪਿੱਛੇ ਕਰਕੇ ਖ਼ੁਦ ਪਾਰਟੀ ਦਾ ਮੋਰਚਾ ਸੰਭਾਲਿਆ ਹੋਇਆ ਹੈ। ਪਰ ਇਸ ਦਾ ਲੋਕ ਸਭਾ ਚੋਣਾਂ ਦੌਰਾਨ ਕੀ ਅਸਰ ਹੋਵੇਗਾ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement