ਗੁਰਦਾਸਪੁਰ ‘ਚ ਕੱਪੜੇ ਦੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਹੋਇਆ ਸੜ ਕੇ ਸੁਆਹ
Published : Mar 11, 2019, 1:20 pm IST
Updated : Mar 11, 2019, 1:20 pm IST
SHARE ARTICLE
Showroom
Showroom

ਐਤਵਾਰ ਬਾਅਦ ਦੁਪਹਿਰ ਸਥਾਨਕ ਜੀਟੀਰੋਡ ਪੰਜਾਬ ਨੈਸ਼ਨਲ ਬੈਂਕ ਦੇ ਨੇੜੇ ਕੱਪੜੇ ਦੇ ਸ਼ੋਅਰੂਮ ਈਐਚ-9 ਨੂੰ ਅੱਗ ਲੱਗ ਜਾਣ ਨਾਲ ਸਾਰਾ ਸਾਮਾਨ ਸੜ ਕੇ ...

ਗੁਰਦਾਸਪੁਰ : ਐਤਵਾਰ ਬਾਅਦ ਦੁਪਹਿਰ ਸਥਾਨਕ ਜੀਟੀਰੋਡ ਪੰਜਾਬ ਨੈਸ਼ਨਲ ਬੈਂਕ ਦੇ ਨੇੜੇ ਕੱਪੜੇ ਦੇ ਸ਼ੋਅਰੂਮ ਈਐਚ-9 ਨੂੰ ਅੱਗ ਲੱਗ ਜਾਣ ਨਾਲ ਸਾਰਾ ਸਾਮਾਨ ਸੜ ਕੇ ਸੁਆਹ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਐਤਵਾਰ ਹੋਣ ਕਾਰਨ ਦੁਕਾਨ ਬੰਦ ਸੀ ਅਤੇ ਦੁਪਹਿਰ ਵੇਲੇ ਦੁਕਾਨ ਦੇ ਕੋਲ ਲੋਕਾਂ ਨੇ ਸ਼ੀਸ਼ੇ ਟੁੱਟਣ ਦੀਆਂ ਜ਼ੋਰ ਦੀਆਂ ਆਵਾਜ਼ਾਂ ਸੁਣੀਆਂ ਤਾਂ ਉੱਥੇ ਲੋਕ ਇਕੱਠੇ ਹੋ ਗਏ ਤਾਂ ਦੇਖਿਆ ਕਿ ਦੁਕਾਨ ਅੰਦਰੋਂ ਅੱਗ ਦੀਆਂ ਵੱਡੀਆਂ-ਵੱਡੀਆਂ ਲਪਟਾਂ ਨਿਕਲ ਰਹੀਆਂ ਸਨ।

Fire Fire

ਗੁਆਂਢ ਦੇ ਲੋਕਾਂ ਨੇ ਉਸੇ ਵੇਲ ਫਾਇਰ ਬ੍ਰਿਗੇਡ ਗੁਰਦਾਸਪੁਰ ਨੂੰ ਫੋਨ ਕਰਨ ਤੋਂ ਬਾਅਦ ਦੁਕਾਨ ‘ਚ ਅੱਗ ਲੱਗਣ ਬਾਰੇ ਦੁਕਾਨ ਮਾਲਕ ਗੌਰਵ ਦੱਤਾ ਨੂੰ ਫੋਨ ਰਾਹੀਂ ਸੂਚਿਤ ਕੀਤਾ। ਗੋਰਵ ਛੁੱਟੀ ਕਾਰਨ ਕਿਧਰੇ ਬਾਹਰ ਗਿਆ ਹੋਇਆ ਸੀ। ਲੋਕਾਂ ਨੇ ਦੱਸਿਆ ਫਾਇਰ ਬ੍ਰਿਗੇਡ ਦੀ ਗੱਡੀ ਫੋਨ ਕਰਨ ਤੋਂ ਲਗਪਗ 25 ਮਿੰਟ ਬਾਅਦ ਪਹੁੰਚੀ। ਉਸ ਸਮੇਂ ਤੱਕ ਦੁਕਾਨ ਅੰਦਰ ਪਿਆ ਸਾਰਾ ਕੱਪੜਾ, ਲੈਪਟਾਪ, ਫਰਨੀਚਰ ਅਤੇ ਹੋਰ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।

Metropolitan Fire Brigade Fire Brigade

ਦੁਕਾਨ ਮਾਲਕ ਦੇਰ ਸ਼ਾਮ ਦੁਕਾਨ ‘ਤੇ ਪਹੁੰਚਿਆ ਤਾਂ ਉਸ ਨੇ ਸਾਰਾ ਸੜਿਆ ਹੋਇਆ ਸਾਮਾਨ ਦੇਖ ਕੇ ਦੱਸਿਆ ਕਿ ਇਸ ਅੱਗ ਨਾਲ ਉਸ ਦਾ ਲਗਪਗ 15 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement