ਮਜੀਠੀਆ ਆਪਣਾ 10 ਸਾਲ ਦਾ ਕੁਸ਼ਾਸਨ ਵੀ ਯਾਦ ਕਰਨ : ਮੀਤ ਹੇਅਰ
Published : Mar 11, 2019, 6:25 pm IST
Updated : Mar 11, 2019, 6:25 pm IST
SHARE ARTICLE
Gurmeet Singh Haher
Gurmeet Singh Haher

ਚੰਡੀਗੜ੍ਹ : ਬਿਰਕਮ ਸਿੰਘ ਮਜੀਠੀਆ ਪਹਿਲਾਂ ਆਪਣੀ 10 ਸਾਲ ਦੀ ਸਰਕਾਰ ਦੌਰਾਨ ਕੀਤੀਆਂ ਵਧੀਕੀਆਂ ਦਾ ਹਿਸਾਬ ਦੇਣ। ਨਰਸਾਂ ਅਧਿਆਪਕਾਂ ਅਤੇ ਹੋਰ ਵਰਗਾਂ...

ਚੰਡੀਗੜ੍ਹ : ਬਿਰਕਮ ਸਿੰਘ ਮਜੀਠੀਆ ਪਹਿਲਾਂ ਆਪਣੀ 10 ਸਾਲ ਦੀ ਸਰਕਾਰ ਦੌਰਾਨ ਕੀਤੀਆਂ ਵਧੀਕੀਆਂ ਦਾ ਹਿਸਾਬ ਦੇਣ। ਨਰਸਾਂ ਅਧਿਆਪਕਾਂ ਅਤੇ ਹੋਰ ਵਰਗਾਂ ਉੱਤੇ ਅੱਤਿਆਚਾਰ ਕਰਨ ਦੇ ਮਾਮਲੇ 'ਚ ਕਾਂਗਰਸੀ ਅਤੇ ਅਕਾਲੀ ਇੱਕੋ ਜਿਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਪਟਿਆਲਾ ਵਿਖੇ ਪ੍ਰਦਰਸ਼ਨ ਕਰ ਰਹੀਆਂ ਨਰਸਾਂ ਦੇ ਮੁੱਦੇ 'ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਅਕਾਲੀ ਸਰਕਾਰ ਸਮੇਂ ਵੀ ਕਰਮਚਾਰੀਆਂ ਅਤੇ ਨੌਜਵਾਨਾਂ ਨਾਲ ਇਸ ਤਰ੍ਹਾਂ ਦਾ ਹੀ ਸਲੂਕ ਕੀਤਾ ਜਾਂਦਾ ਸੀ, ਫ਼ਰਕ ਸਿਰਫ਼ ਏਨਾ ਹੈ ਕਿ ਉਸ ਸਮੇਂ ਕਰਮਚਾਰੀ ਧਰਨੇ ਲਾਉਣ ਲਈ ਬਠਿੰਡਾ ਜਾਂਦੇ ਸਨ ਅਤੇ ਹੁਣ ਪਟਿਆਲਾ ਆਉਂਦੇ ਹਨ।

ਮੀਤ ਹੇਅਰ ਨੇ ਕਿਹਾ ਕਿ ਮਜੀਠੀਆ ਯਾਦ ਕਰ ਕੇ ਅਕਾਲੀ ਸਰਕਾਰ ਸਮੇਂ ਕਿਸ ਤਰ੍ਹਾਂ ਉਸ ਸਮੇਂ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਮਹਿਲਾ ਅਧਿਆਪਕ ਥੱਪੜ ਮਾਰੇ ਸਨ। ਉਨ੍ਹਾਂ ਕਿਹਾ ਕਿ ਮਜੀਠੀਆ ਨਾ ਭੁੱਲਣ ਕਿ ਉਸ ਦੇ ਪਾਲੇ ਗੁੰਡਿਆਂ ਨੇ ਹੀ ਅੰਮ੍ਰਿਤਸਰ ਵਿੱਚ ਪੁਲਿਸ ਦੇ ਏਐਸਆਈ ਨੂੰ ਗੋਲੀਆਂ ਮਾਰ ਕੇ 'ਮਜੀਠੀਆ ਜ਼ਿੰਦਾਬਾਦ' ਦੇ ਨਾਅਰੇ ਲਗਾਏ ਸਨ। ਅਕਾਲੀ ਸਰਕਾਰ ਸਮੇਂ ਹੀ ਮਜੀਠੀਆ ਦੀ ਸਰਪ੍ਰਸਤੀ 'ਚ ਨਸ਼ਾ, ਟਰਾਂਸਪੋਰਟ, ਰੇਤ ਅਤੇ ਹੋਰ ਮਾਫ਼ੀਆ ਤੇਜ਼ੀ ਨਾਲ ਫੈਲਿਆ ਹੈ। ਮਜੀਠੀਆ ਸੂਬੇ ਦੇ ਲੋਕਾਂ ਦਾ ਸਭ ਤੋਂ ਵੱਡਾ ਗੁਨਾਹਗਾਰ ਹੈ ਅਤੇ ਚੋਣਾਂ ਨੇੜੇ ਵੇਖ ਕੇ ਫੋਕੀ ਹਮਦਰਦੀ ਵਿਖਾ ਕੇ ਨੌਜਵਾਨਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਤੋਂ ਗੁਰੇਜ਼ ਕਰੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement