
ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੈ ਐਲਾਨ ਤੋਂ ਕੁਝ ਸਮਾਂ ਪਹਿਲਾਂ ਕੈਪਟਨ ਸਰਕਾਰ ਵੱਲੋਂ ਕੀਤੀਆਂ ਗਈਆਂ 269 ਡੀਐਸਪੀਜ਼ ਦੀਆਂ ਬਦਲੀਆਂ ਨੂੰ ਚੋਣ ਕਮਿਸ਼ਨ....
ਚੰਡੀਗੜ੍ਹ : ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੈ ਐਲਾਨ ਤੋਂ ਕੁਝ ਸਮਾਂ ਪਹਿਲਾਂ ਕੈਪਟਨ ਸਰਕਾਰ ਵੱਲੋਂ ਕੀਤੀਆਂ ਗਈਆਂ 269 ਡੀਐਸਪੀਜ਼ ਦੀਆਂ ਬਦਲੀਆਂ ਨੂੰ ਚੋਣ ਕਮਿਸ਼ਨ ਨੇ ਫਿਲਹਾਲ ਟਾਲ ਦਿੱਤਾ ਹੈ। ਸੂਬਾ ਚੋਣ ਕਮਿਸ਼ਨਰ ਡਾ. ਐਸਕੇ ਕਰੁਣਾ ਰਾਜੂ ਨੇ ਐਤਵਾਰ ਨੂੰ ਪ੍ਰੈਸ ਕਾਂਨਫਰੰਸ ਦੌਰਾਨ ਕਿਹਾ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਕੀਤੀਆਂ ਗਈਆਂ ਬਦਲੀਆਂ ਜੇਕਰ ਅਧੂਰੀਆਂ ਹਨ ਤਾਂ ਉਹ ਰੱਦ ਹੋ ਜਾਣਗੀਆਂ।
Election Commision Of India
ਭਾਵ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੇ ਨਵੀਂ ਥਾਂ ‘ਤੇ ਜੁਆਇਨ ਕਰ ਲਿਆ ਹੈ ਤਾਂ ਉਸ ਨੂੰ ਛੱਡ ਬਾਕੀ ਬਦਲੀਆਂ ਖਾਰਜ ਹੋ ਜਾਣਗੀਆਂ। ਇਸ ਤੋਂ ਕੁਝ ਸਮੇਂ ਬਾਅਦ ਪੰਜਾਬ ਪੁਲਿਸ ਵੱਲੋਂ ਜਾਣਕਾਰੀ ਮਿਲੀ ਕਿ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਿਕ ਉਕਤ ਬਦਲੀਆਂ ਰੱਦ ਕਰ ਦਿੱਤੀਆਂ ਗਈਆਂ ਹਨ।