ਕੋਰੋਨਾਵਾਇਰਸ ਦਾ ਖ਼ੌਫ :ਪੰਜਾਬ 'ਚ ਵੱਡੇ ਇਕੱਠਾਂ 'ਤੇ ਲੱਗੀ ਰੋਕ, ਮੰਤਰੀਆਂ ਦੀ ਕਮੇਟੀ ਨੇ ਲਿਆ ਫ਼ੈਸਲਾ!
Published : Mar 11, 2020, 7:51 pm IST
Updated : Mar 11, 2020, 7:51 pm IST
SHARE ARTICLE
file photo
file photo

ਮੰਤਰੀਆਂ ਦੀ ਕਮੇਟੀ ਨੇ ਲਿਆ ਸਥਿਤੀ ਦਾ ਜਾਇਜ਼ਾ, ਡਾਕਟਰਾਂ ਲਈ ਪੀ.ਪੀ. ਕਿੱਟਾਂ ਖ਼ਰੀਦਣ ਦੇ ਹਕੁਮ

ਚੰਡੀਗੜ੍ਹ :  ਕੋਰੋਨਾਵਾਇਰਸ ਦੇ ਵਧਦੇ ਦੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਮੁੱਖ ਮੰਤਰੀ ਵਲੋਂ ਗਠਤ ਕੀਤੀ ਗਈ ਮੰਤਰੀਆਂ ਦੀ ਕਮੇਟੀ ਦੀ ਮੀਟਿੰਗ ਅੱਜ ਇੱਥੇ ਹੋਈ। ਇਸ 'ਚ ਮੰਤਰੀ ਓ.ਪੀ. ਸੋਨੀ, ਬਲਵੀਰ ਸਿੰਘ ਸਿੱਧੂ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਭਾਰਤ ਭੂਸ਼ਣ ਆਸ਼ੂ ਸ਼ਾਮਲ ਸਨ। ਮੀਟਿੰਗ 'ਚ ਲਏ ਗਏ ਇਕ ਅਹਿਮ ਫ਼ੈਸਲੇ 'ਚ ਰਾਜ ਅੰਦਰ ਹੋਣ ਵਾਲੇ ਵੱਡੇ ਇਕੱਠਾਂ ਉਤੇ ਰੋਕ ਲਾਈ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਵੀ ਜਾਰੀ ਕੀਤੇ ਗਏ ਹਨ।

PhotoPhoto

ਕੋਰੋਨਾ ਵਾਇਰਸ ਦੇ ਸੰਭਾਵੀ ਖ਼ਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਅੱਜ ਇੱਥੇ ਮੰਤਰੀਆਂ ਦੇ ਸਮੂਹ ਵਲੋਂ ਰੀਵੀਊ ਕੀਤਾ ਗਿਆ। ਇਸ ਦੌਰਾਨ ਹਦਾਇਤ ਦਿਤੀ ਗਈ ਕਿ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰੀ ਅਮਲੇ ਲਈ ਲੋੜੀਂਦੀਆਂ ਪੀ.ਪੀ.ਕਿੱਟਾਂ ਦੀ ਤੁਰੰਤ ਖ਼ਰੀਦ ਕਰਨ ਦੇ ਆਦੇਸ਼ ਦਿਤੇ ਗਏ। ਇਸ ਤੋਂ ਇਲਾਵਾ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿਤੇ ਕਿ ਉਹ ਅਪਣੇ-ਅਪਣੇ ਜ਼ਿਲ੍ਹੇ ਵਿਚ ਵੱਡੇ ਇੱਕਠ ਵਾਲੇ ਪ੍ਰੋਗਰਾਮ ਕਰਨ ਦੀ ਪ੍ਰਵਾਨਗੀ ਨਾ ਦੇਣ।

PhotoPhoto

ਸ੍ਰੀ ਅਗਰਵਾਲ  ਨੇ ਦੱਸਿਆ ਕਿ ਜਿਹੜੇ ਵਿਅਕਤੀ ਹਾਈ ਰਿਸਕ ਦੇਸ਼ਾਂ ਤੋਂ ਆ ਰਹੇ ਹਨ, ਉਨ੍ਹਾਂ ਨੂੰ 14 ਦਿਨ ਲਈ ਆਇਸੋਲੇਸ਼ਨ ਵਾਰਡ ਵਿਚ ਲਾਜ਼ਮੀ ਤੌਰ 'ਤੇ ਰੱਖਿਆ ਜਾਵੇਗਾ ਜਦ ਕਿ ਜਿਹੜੇ ਵਿਅਕਤੀ ਘੱਟ ਪ੍ਰਭਾਵਿਤ ਮੁਲਕਾਂ ਤੋਂ ਆ ਰਹੇ ਹਨ, ਉਨ੍ਹਾਂ ਤੋਂ ਅੰਡਰਟੇਕਿੰਗ ਲਈ ਜਾਵੇਗੀ ਕਿ ਉਹ ਅਗਾਮੀ 14 ਦਿਨ ਅਪਣੇ ਘਰ ਵਿਚ ਹੀ ਰਹਿਣਗੇ ਅਤੇ ਕਿਸੇ ਨਾਲ ਨਹੀਂ ਮਿਲਣਗੇ।

PhotoPhoto

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਰਾਜ ਵਿੱਚ ਜਲਦ ਹੀ ਕਰੋਨਾ ਵਾਈਰਸ ਨਾਲ ਟਾਕਰੇ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਮੋਕ ਡਰਿੱਲ ਵੀ ਕਰਨ ਜਾ ਰਹੇ ਹਨ। ਇਸ ਮੌਕੇ ਮੰਤਰੀਆਂ ਦੇ ਸਮੂਹ ਨੂੰ ਜਾਣਕਾਰੀ ਦਿੰਦਿਆਂ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਸ੍ਰੀ ਡੀ.ਕੇ.ਤਿਵਾੜੀ ਨੇ ਦੱਸਿਆ ਕਿ ਮੈਡੀਕਲ ਕਾਲਜ ਵਲੋਂ ਕਰੋਨਾ ਵਾਈਰਸ ਨਾਲ ਨਜਿੱਠਣ ਲਈ ਅਗਾਊਂ ਪ੍ਰਬੰਧ ਕਰ ਲਏ ਹਨ।

PhotoPhoto

ਇਸ ਦੇ ਤਹਿਤ ਸੂਬੇ ਦੇ ਤਿੰਨੇ ਸਰਕਾਰੀ ਮੈਡੀਕਲ ਕਾਲਜ ਤੇ ਸਟਾਫ ਨੂੰ ਇਸ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾ ਚੁੱਕੀ ਹੈ ਅਤੇ ਪੰਜਾਬ ਰਾਜ ਦੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਵੀ ਟ੍ਰੇਨਿੰਗ ਦੇਣ ਦੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਦਸਿਆ ਕਿ ਭਾਰਤ ਸਰਕਾਰ ਵਲੋਂ ਪੰਜਾਬ ਰਾਜ ਦੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ ਅਤੇ ਪੀ.ਜੀ.ਆਈ., ਚੰਡੀਗੜ੍ਹ ਵਿਚ ਕਰੋਨਾ ਵਾਈਰਸ ਸਬੰਧੀ ਮੁੱਢਲਾ ਟੈਸਟ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement