
ਪੰਜਾਬ ਅਤੇ ਹਰਿਆਣਾ 'ਚ ਤੇਜ਼ ਧੁੱਪ ਤੋਂ ਬਾਅਦ ਮੌਸਮ ਇਕ ਵਾਰ ਫਿਰ ਬਦਲ ਰਿਹਾ ਹੈ।
ਜਲੰਧਰ- ਪੰਜਾਬ ਅਤੇ ਹਰਿਆਣਾ 'ਚ ਤੇਜ਼ ਧੁੱਪ ਤੋਂ ਬਾਅਦ ਮੌਸਮ ਇਕ ਵਾਰ ਫਿਰ ਬਦਲ ਰਿਹਾ ਹੈ। ਅੱਜ ਸਵੇਰ ਤੋਂ ਹੀ ਅਸਮਾਨ ਵਿੱਚ ਬੱਦਲਵਾਈ ਦੇ ਨਾਲ ਨਾਲ ਤੇਜ਼ ਅਤੇ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਗਿਆਨੀਆਂ ਅਨੁਸਾਰ ਅੱਜ ਅਤੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ।
photo
ਕਈ ਇਲਾਕਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਹੈ। ਪਿਛਲੇ ਸਮੇਂ ਮੀਂਹ ਕਾਰਨ ਫਸਲਾਂ ਦਾ ਬਹੁਤ ਨੁਕਸਾਨ ਹੋਇਆ ਸੀ। ਖੇਤੀਬਾੜੀ ਵਿਗਿਆਨੀਆਂ ਅਨੁਸਾਰ ਇਹ ਮੀਂਹ ਕਣਕ ਦੀ ਫਸਲ ਲਈ ਨੁਕਸਾਨਦੇਹ ਹੈ। ਜੇ ਗੜੇ ਪਏ ਹਨ ਤਾਂ ਫਸਲ ਨੂੰ ਬਹੁਤ ਨੁਕਸਾਨ ਹੋਵੇਗਾ। ਅੱਜ ਬੱਦਲਵਾਈ ਹੋਣ ਕਾਰਨ ਤਾਪਮਾਨ ਵੀ ਹੇਠਾਂ ਆ ਗਿਆ ਹੈ।
photo
ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਵਿਸ਼ੇਸ਼ ਬੁਲੇਟਿਨ ਵਿਚ ਦੱਸਿਆ ਗਿਆ ਹੈ ਕਿ ਪੰਜਾਬ ਦੇ ਮਾਨਸਾ, ਬਠਿੰਡਾ, ਫਾਜ਼ਿਲਕਾ ਅਤੇ ਮੁਕਤਸਰ ਆਦਿ ਜਦੋਂਕਿ ਹਰਿਆਣਾ ਦੇ ਸਿਰਸਾ, ਫਤਿਹਾਬਾਦ, ਹਿਸਾਰ ਅਤੇ ਭਿਵਾਨੀ ਆਦਿ ਇਲਾਕਿਆਂ ਵਿਚ ਸ਼ਾਮ ਅਤੇ ਰਾਤ ਦੇ ਸਮੇਂ ਬਾਰਸ਼ ਦਸਤਕ ਦੇ ਸਕਦੀ ਹੈ।
photo
ਇਸ ਦੇ ਨਾਲ ਹੀ ਕਸ਼ਮੀਰ ਤੇ ਲੱਦਾਖ ਦੇ ਉਚਾਈ ਵਾਲੇ ਇਲਾਕਿਆਂ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਤੇ ਬਰਫ਼ਬਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਬਿਹਾਰ, ਉਪ-ਹਿਮਾਲਿਆਈ ਪੱਛਮੀ ਬੰਗਾਲ 'ਚ ਕੁਝ ਇਲਾਕਿਆਂ 'ਚ ਧੁੰਦ ਛਾਈ ਰਹਿਣ ਦੀ ਸੰਭਾਵਨਾ ਵੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ