
ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪਟਿਆਲਾ ਜ਼ਿਲ੍ਹਾ ਵਿਚ ਸ਼ੁਕਰਵਾਰ...
ਪਟਿਆਲਾ: ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪਟਿਆਲਾ ਜ਼ਿਲ੍ਹਾ ਵਿਚ ਸ਼ੁਕਰਵਾਰ (12 ਮਾਰਚ) ਤੋਂ ਨਾਈਟ ਕਰਫਿਊ ਲਾਗੂ ਹੋਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਨੇ ਦੱਸਿਆ ਕਿ ਅਗਲੇ ਹੁਕਮਾਂ ਤੱਕ 12 ਮਾਰਚ ਤੋਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਗੂ ਹੋਵੇਗਾ। ਪੰਜਾਬ ਵਿਚ ਪਿਛਲੇ ਕੁਝ ਦਿਨਾਂ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਤੇਜ਼ੀ ਆਈ ਹੈ।
Coronavirus
ਹਾਲਾਂਕਿ, ਡਿਊਟੀ ਉਤੇ ਤੈਨਾਤ ਪੁਲਿਸ ਅਤੇ ਫ਼ੌਜ ਦੇ ਅਧਿਕਾਰੀ, ਸਰਕਾਰੀ ਅਧਿਕਾਰੀ, ਕਰਮਚਾਰੀ, ਜਰੂਰੀ ਸੇਵਾਵਾਂ, ਮੈਡੀਕਲ ਸੇਵਾਵਾਂ, ਐਮਰਜੈਂਸੀ ਦੀ ਸੁਰੱਖਿਆ ਨਾਲ ਸੰਬੰਧਤ ਕਿਸੇ ਵੀ ਹੋਰ ਐਮਰਜੈਂਸੀ ਸੇਵਾਵਾਂ ਨੂੰ ਇਨ੍ਹਾਂ ਹੁਕਮਾਂ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਕਈਂ ਰਾਜਾਂ ਵਿਚ ਪਿਛਲੇ ਕੁਝ ਦਿਨਾਂ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਤੇਜੀ ਆਈ ਹੈ। ਪੰਜਾਬ ਵੀ ਇਨ੍ਹਾਂ ਰਾਜਾਂ ਵਿਚ ਸ਼ਾਮਲ ਹੈ।
Corona infection
ਪੰਜਾਬ ਵਿਚ ਬੀਤੇ ਦਿਨ 880 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਸਨ, ਜਿਸਤੋਂ ਬਾਅਦ ਐਕਟਿਵ ਮਰੀਜਾਂ ਦੀ ਗਿਣਤੀ ਵਧਕੇ 9402 ਹੋ ਗਈ ਸੀ। ਹੁਣ ਤੱਕ ਰਾਜ ਵਿਚ 1,76,660 ਮਰੀਜ ਸਾਹਮਣੇ ਆਏ ਹਨ। ਉਥੇ ਹੀ ਮ੍ਰਿਤਕਾਂ ਦਾ ਅੰਕੜਾ 5978 ਤੱਕ ਪਹੁੰਚ ਚੁਕਿਆ ਹੈ।